` ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਬੇਘਰੇ ..ਯੋਗ ਲਾਭਪਾਤਰੀਆਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ ਸਰਵੇਖਣ ਸ਼ੁਰੂ… – Azad Tv News
Home » Breaking News » ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਬੇਘਰੇ ..ਯੋਗ ਲਾਭਪਾਤਰੀਆਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ ਸਰਵੇਖਣ ਸ਼ੁਰੂ…

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਬੇਘਰੇ ..ਯੋਗ ਲਾਭਪਾਤਰੀਆਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ ਸਰਵੇਖਣ ਸ਼ੁਰੂ…

*ਪੰਜਾਬ ਸ਼ਹਿਰੀ ਅਵਾਸ ਯੋਜਨਾ 2017 ਤਹਿਤ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਨੂੰ ਵਾਜਬ ਦਰਾਂ ‘ਤੇ ਮਿਲਣਗੇ ਘਰ
*ਪਹਿਲੇ ਪੜਾਅ ਦੌਰਾਨ 3 ਲੱਖ ਤੋਂ ਘੱਟ ਅਤੇ ਦੂਜੇ ਪੜਾਅ ਦੌਰਾਨ 5 ਲੱਖ ਰੁਪਏ ਸਾਲਾਨਾ ਆਮਦਨ ਤੋਂ ਘੱਟ ਵਾਲਿਆਂ ਨੂੰ ਮਿਲੇਗਾ ਲਾਭ
ਸੰਗਰੂਰ, 1 ਸਤੰਬਰ:
ਪੰਜਾਬ ਸਰਕਾਰ ਦੀ ‘ਪੰਜਾਬ ਸ਼ਹਿਰੀ ਅਵਾਸ ਯੋਜਨਾ 2017’ ਤਹਿਤ ਸ਼ਹਿਰੀ ਇਲਾਕਿਆਂ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਬੇਘਰੇ ਯੋਗ ਲਾਭਪਾਤਰੀਆਂ ਨੂੰ ਮਕਾਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਤੋਂ ਜ਼ਿਲ•ਾ ਸੰਗਰੂਰ ਵਿੱਚ ਪੈਦੀਆਂ ਨਗਰ ਕੌਸ਼ਲਾਂ ਅਤੇ  ਨਗਰ ਪੰਚਾਇਤਾਂ  ਵਿੱਚ ਸਰਵੇਖਣ ਸ਼ੁਰੂ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਦੱਸਿਆ ਕਿ ਇਹ ਸਰਵੇਖਣ 30 ਸਤੰਬਰ ਤੱਕ  ਚਲੇਗਾ ਅਤੇ ਯੋਗ ਬਿਨੈਕਾਰ ਨਗਰ ਕੌਂਸਲਾਂ ਦੇ ਰਾਹੀਂ ਕਿਸੇ ਵੀ ਕੰਮਕਾਜ ਵਾਲੇ ਦਿਨ ਬਿਨੈ ਫਾਰਮ ਹਾਸਲ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਨੂੰ ਵਾਜਬ ਦਰਾਂ ‘ਤੇ ਘਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਦੌਰਾਨ 3 ਲੱਖ ਰੁਪਏ ਸਾਲਾਨਾ ਆਮਦਨ ਤੋਂ ਘੱਟ ਵਾਲੇ ਅਤੇ ਦੂਜੇ ਪੜਾਅ ਦੌਰਾਨ 5 ਲੱਖ ਰੁਪਏ ਸਾਲਾਨਾ ਆਮਦਨ ਤੋਂ ਘੱਟ ਵਾਲੇ ਪਰਿਵਾਰਾਂਂ ਨੂੰ ਇਹ ਮਕਾਨ ਮੁਹੱਈਆ ਕਰਵਾਏ ਜਾਣਗੇ। ਸ਼੍ਰੀ ਵਿਰਕ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਸਕੀਮ ਦਾ ਲਾਭ ਲੋੜਵੰਦ ਲਾਭਪਾਤਰੀਆਂ ਨੂੰ ਯਕੀਨੀ ਬਣਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਾ ਰਹੇ ਅਤੇ ਕਿਸੇ ਵੀ ਅਯੋਗ ਵਿਅਕਤੀ ਨੂੰ ਇਸ ਦਾ ਲਾਭ ਨਾ ਦਿੱਤਾ ਜਾ ਸਕੇ। ਉਨ•ਾਂ ਦੱਸਿਆ ਕਿ ਇਸ ਸਕੀਮ ਦੇ ਹੇਠ ਉਸੇ ਥਾਂ ‘ਤੇ ਹੀ ਲੋੜਵੰਦਾਂਂ ਵਾਸਤੇ ਮਕਾਨ ਬਣਾਏ ਜਾਣਗੇ ਜਿੱਥੇ ਉਨ•ਾਂ ਦੀ ਜ਼ਰੂਰਤ ਹੋਵੇਗੀ। ਈ.ਡੀ.ਸੀ., ਸੀ.ਐਲ.ਯੂ. ਆਦਿ ਰਾਹੀਂ ਨਿੱਜੀ ਡਿਵੈਲਪਰਾਂ ਨੂੰ ਰਿਆਇਤਾਂ ਦੇ ਕੇ ਵਾਜਬ ਦਰਾਂ ਵਾਲੇ ਘਰਾਂ ਦੀ ਉਸਾਰੀ ਕਰਵਾਈ ਜਾਵੇਗੀ। ਸਾਰੇ ਸਰੋਤਾਂ ਰਾਹੀਂ ਤਿੰਨ ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਯੋਗ ਲਾਭਪਾਤਰੀਆਂ/ਸ਼ਹਿਰੀ ਗਰੀਬਾਂ ਲਈ ਸਟੈਂਪ ਡਿਊਟੀ/ਰਜਿਸਟ੍ਰੇਸ਼ਨ ਚਾਰਜ ਜਾਂ ਸੂਬਾ ਸਰਕਾਰ ਦਾ ਕੋਈ ਹੋਰ ਸੈਸ ਜਾਂ ਸਮਾਜਿਕ ਬੁਨਿਆਦੀ ਢਾਂਚਾ ਫੰਡ ਆਦਿ ਤੋਂ ਵੀ ਛੋਟ ਮੁਹੱਈਆ ਕਰਵਾਈ ਜਾਵੇਗੀ।
ਇਹ ਸਕੀਮ ਘੱਟ ਆਮਦਨ ਵਾਲੇ ਗਰੁੱਪ (ਐਲ.ਆਈ.ਜੀ.) ਵਾਲੇ ਪਰਿਵਾਰਾਂ (ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 6 ਲੱਖ ਰੁਪਏ ਤੋਂ ਘੱਟ ਵਾਲੇ) ਅਤੇ ਮੱਧਮ ਆਮਦਨ ਗਰੁੱਪ (ਐਮ.ਆਈ.ਜੀ.) ਵਾਲੇ ਪਰਿਵਾਰਾਂ (ਸਾਰੇ ਸਰੋਤਾਂ ਤੋਂ 18 ਲੱਖ ਰੁਪਏ ਸਾਲਾਨਾ ਆਮਦਨ ਤੋਂ ਘੱਟ ਵਾਲੇ) ਲਈ ਸਸਤੀ ਦਰ ਵਾਲੇ ਕਰਜ਼ੇ ਮੁਹੱਈਆ ਕਰਾਉਣ ਦੀ ਸਹੂਲਤ ਪ੍ਰਦਾਨ ਕਰੇਗੀ ।

Leave a Reply

Your email address will not be published. Required fields are marked *

*

x

Check Also

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੰਮੂ ਵਿਖੇ ਪੰਜਾਬ ਰੋਡਵੇਜ਼ ਦੀ ਬੱਸ ‘ਤੇ ਗ੍ਰਨੇਡ ਹਮਲੇ ਦੀ ਨਿਖੇਧੀ…

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੰਮੂ ਵਿਖੇ ਪੰਜਾਬ ਰੋਡਵੇਜ਼ ਦੀ ਬੱਸ ‘ਤੇ ਗ੍ਰਨੇਡ ਹਮਲੇ ਦੀ ...

Sucha Singh Gill and Baldev Dhaliwal highlight Challenges face by Farming Communities…

Well known experts of their respective disciplines, Sucha Singh Gill and Baldev Singh Dhaliwal spelled ...