` ਐਸਟੀਐਫ ਟੀਮ ਸੰਗਰੂਰ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 9 ਗਰਾਮ ਹੈਰੋਇਨ ਬਰਾਮਦ.. – Azad Tv News
Home » Breaking News » ਐਸਟੀਐਫ ਟੀਮ ਸੰਗਰੂਰ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 9 ਗਰਾਮ ਹੈਰੋਇਨ ਬਰਾਮਦ..

ਐਸਟੀਐਫ ਟੀਮ ਸੰਗਰੂਰ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 9 ਗਰਾਮ ਹੈਰੋਇਨ ਬਰਾਮਦ..

ਭਵਾਨੀਗੜ੍ਹ, 29 ਜਨਵਰੀ-ਨਸ਼ਿਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਖਿਲਾਫ  ਵਿੱਢੀ ਮੁਹਿੰਮ ਤਹਿਤ ਐਸਟੀਐਫ ਟੀਮ ਸੰਗਰੂਰ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 9 ਗਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।  ਇਸ ਸਬੰਧੀ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲੀਸ, ਸਪੈਸ਼ਲ ਟਾਸਕ ਫੋਰਸ ਸੰਗਰੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਮਿਤੀ 28.01.2018 ਨੂੰ ਐਸਟੀਐਫ ਸੰਗਰੂਰ ਦੇ ਥਾਣੇਦਾਰ ਰਵਿੰਦਰ ਕੁਮਾਰ ਭੱਲਾ ਦੀ ਅਗਵਾਈ ਵਾਲੀ ਐਸ ਟੀ ਐਫ ਦੇ ਹੌਲਦਾਰ ਰਣਜੀਤ ਸਿੰਘ, ਹੌਲਦਾਰ ਕ੍ਰਿਸ਼ਨ ਸਿੰਘ, ਹੌਲਦਾਰ ਗੁਰਿੰਦਰ ਸਿੰਘ, ਸਿਪਾਹੀ ਬਲਕਾਰ ਸਿੰਘ, ਸਿਪਾਹੀ ਹਰਦੀਪ ਦਾਸ ਅਤੇ ਥਾਣਾ ਭਵਾਨੀਗੜ੍ਹ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਸਮੇਤ ਪੁਲੀਸ ਪਾਰਟੀ ਨੇ ਇਥੋਂ ਨੇੜੇ ਬਾਲਦ ਕੈਂਚੀਆਂ ਵਿਖੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਨਾਕਾ ਲਗਾਇਆ ਹੋਇਆ ਸੀ । ਇਸੇ ਦੌਰਾਨ ਪੈਦਲ ਆਉਂਦਾ ਇਕ ਵਿਅਕਤੀ ਪੁਲੀਸ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ ਤਾਂ ਪੁਲੀਸ ਨੇ ਸ਼ੱਕ ਦੇ ਆਧਾਰ ਤੇ ਉਸ ਵਿਅਕਤੀ ਨੂੰ ਕਾਬੂ ਕਰਕੇ ਉਸਦੀ ਤਲਾਸ਼ੀ ਕੀਤੀ। ਉਸ ਦੀ ਪੈਂਟ ਦੀ ਸੱਜੀ ਜੇਬ ਵਿਚੋਂ ਮੋਮੀ ਲਿਫਾਫੇ ਵਿਚ ਲਪੇਟੀ 9 ਗਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਦੀ ਸ਼ਨਾਖਤ ਕਰਨਵੀਰ ਸਿੰਘ ਉਰਫ ਕਰਨ ਵਾਸੀ ਦੀਪ ਕਾਲੋਨੀ ਭਵਾਨੀਗੜ੍ਹ ਵਜੋਂ ਹੋਈ। ਜਿਸਨੂੰ ਮੌਕੇ ਤੇ ਗ੍ਰਿਫਤਾਰ ਕਰਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ।

Leave a Reply

Your email address will not be published. Required fields are marked *

*

x

Check Also

पी.एस.आई.ई.सी. के औद्योगिक प्लाटों के डिफॉलटर अलाटियों को उत्पादन /निर्माण शुरू करने के लिए समय सीमा में ढील दी-सुंदर शाम अरोड़ा..

चंडीगढ़, 15 फरवरी: उद्योगपतियों को बड़ी राहत देते हुए पंजाब स्मॉल इंडस्ट्रीज़ और एक्सपोर्ट कोर्पोरेशन ...

पंजाब सरकार द्वारा पुलवामा के शहीदों को राजकीय सम्मान के साथ अंतिम विदाई देने का फैसला..

चंडीगढ़, 15 फरवरी: पंजाब सरकार के प्रवक्ता ने बताया कि राज्य सरकार द्वारा पुलवामा के ...