` ਐਸ.ਜੀ.ਪੀ.ਸੀ ਚੋਣਾਂ ‘ਚ ਦੇਰੀ ਦਾ ਮੁੱਦਾ ਕੇਂਦਰ ਕੋਲ ਉਠਾਉਣ ਲਈ ਸਦਨ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਧਿਕਾਰਤ ਸੁਵੇਲੇ ਚੋਣਾਂ ਲੋਕਾਂ ਦਾ ਅਧਿਕਾਰ ਅਤੇ ਦੇਰੀ ਨਾਵਾਜਬ-ਕੈਪਟਨ ਅਮਰਿੰਦਰ ਸਿੰਘ .. – Azad Tv News
Home » Punjab » ਐਸ.ਜੀ.ਪੀ.ਸੀ ਚੋਣਾਂ ‘ਚ ਦੇਰੀ ਦਾ ਮੁੱਦਾ ਕੇਂਦਰ ਕੋਲ ਉਠਾਉਣ ਲਈ ਸਦਨ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਧਿਕਾਰਤ ਸੁਵੇਲੇ ਚੋਣਾਂ ਲੋਕਾਂ ਦਾ ਅਧਿਕਾਰ ਅਤੇ ਦੇਰੀ ਨਾਵਾਜਬ-ਕੈਪਟਨ ਅਮਰਿੰਦਰ ਸਿੰਘ ..

ਐਸ.ਜੀ.ਪੀ.ਸੀ ਚੋਣਾਂ ‘ਚ ਦੇਰੀ ਦਾ ਮੁੱਦਾ ਕੇਂਦਰ ਕੋਲ ਉਠਾਉਣ ਲਈ ਸਦਨ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਧਿਕਾਰਤ ਸੁਵੇਲੇ ਚੋਣਾਂ ਲੋਕਾਂ ਦਾ ਅਧਿਕਾਰ ਅਤੇ ਦੇਰੀ ਨਾਵਾਜਬ-ਕੈਪਟਨ ਅਮਰਿੰਦਰ ਸਿੰਘ ..

ਚੰਡੀਗੜ•, 14 ਫਰਵਰੀ
ਐਸ.ਜੀ.ਪੀ.ਸੀ ਚੋਣਾਂ ਵਿੱਚ ਦੇਰੀ ਦਾ ਮੁੱਦਾ ਕੇਂਦਰ ਕੋਲ ਉਠਾਉਣ ਲਈ ਸੂਬਾ ਵਿਧਾਨ ਸਭਾ ਵੱਲੋਂ ਅਧਿਕਾਰਤ ਕੀਤੇ ਜਾਣ ਤੋਂ ਕੁੱਝ ਘੰਟੇ ਬਾਅਦ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰਦੁਆਰਿਆਂ ‘ਤੇ ਨਿਯੰਤਰਣ ਕਰਨ ਵਾਲੀ ਉੱਚਤਮ ਸੰਸਥਾ ਦੀਆਂ ਸੁਵੇਲੇ ਚੋਣਾਂ ਲੋਕਾਂ ਦਾ ਅਧਿਕਾਰ ਹੈ।
ਸਦਨ ਤੋਂ ਬਾਹਰ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਐਸ.ਜੀ.ਪੀ.ਸੀ ਚੋਣਾਂ ਵਿੱਚ ਦੇਰੀ ਗਲਤ ਅਤੇ ਪੰਜਾਬ ਦੇ ਲੋਕਾਂ ਨਾਲ ਪੱਖਪਾਤੀ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਚ.ਐਸ.ਫੂਲਕਾ ਵੱਲੋਂ ਸਦਨ ਵਿੱਚ ਉਠਾਏੇ ਮੁੱਦੇ ਦੇ ਜਵਾਬ ਵਿੱਚ ਉਨ•ਾਂ ਕਿਹਾ ਕਿ ਐਸ.ਜੀ.ਪੀ.ਸੀ ਚੋਣਾਂ ਵਿੱਚ ਵੋਟ ਕਰਨਾ ਹਰੇਕ ਸਿੱਖ ਦਾ ਜਮਹੂਰੀ ਅਧਿਕਾਰ ਹੈ ਅਤੇ ਕੇਂਦਰ ਸਰਕਾਰ ਵੱਲੋਂ ਇਸ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਮੈਂਬਰਾਂ ਦੇ ਵਿਰੋਧ ਵਿੱਚ ਸਦਨ ਨੇ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਅਧਿਕਾਰਤ ਕੀਤਾ। ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਵਾਇਆ ਕਿ 2016 ਤੋਂ ਲੰਬਿਤ ਪਈਆਂ ਐਸ.ਜੀ.ਪੀ.ਸੀ ਚੋਣਾਂ ਨੂੰ ਜਲਦੀ ਕਰਵਾਉਣ ਲਈ ਦਬਾਅ ਪਾਉਣ ਵਾਸਤੇ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣਗੇ।
ਆਮ ਆਦਮੀ ਪਾਰਟੀ ਵੱਲੋਂ ਪੇਸ਼ ਕੀਤੇ ਮਤੇ ਨੂੰ ਪ੍ਰਵਾਨ ਕਰਨ ਲਈ ਆਪਣੀ ਸਰਕਾਰ ਦੀ ਤੱਰਫੋਂ ਸਪੀਕਰ ਵੱਲੋਂ ਆਗਿਆ ਦਿੱਤੇ ਜਾਣ ਦੀ ਮੰਗ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਐਕਟ ਰਾਸ਼ਟਰੀ ਕਾਨੂੰਨ ਹੈ ਅਤੇ ਇਸ ਦੀਆਂ ਵੇਲੇ ਸਿਰ ਚੋਣਾਂ ਕਰਵਾਉਣਾ ਕੇਂਦਰ ਸਰਕਾਰ ਦੀ ਡਿਊਟੀ ਹੈ।
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਵਿਰੋਧ ਵਿੱਚ ਸਪੀਕਰ ਨੇ ਇਸ ਮਤੇ ‘ਤੇ ਵੋਟਿੰਗ ਲਈ ਪ੍ਰਸਤਾਵ ਕੀਤਾ ਜਿਸ ਦੇ ਨਤੀਜੇ ਵਜੋਂ ਸਦਨ ਨੇ ਇਹ ਮੁੱਦਾ ਤੁਰੰਤ ਕੇਂਦਰ ਸਰਕਾਰ ਕੋਲ ਉਠਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਅਧਿਕਾਰਤ ਕਰ ਦਿੱਤਾ। ਇਸ ਮਤੇ ਨੂੰ ਵੋਟ ਲਈ ਰੱਖੇ ਜਾਣ ‘ਤੇ ਸੱਤਾਧਾਰੀ ਪਾਰਟੀ ਅਤੇ ਆਮ ਆਦਮੀ ਪਾਟੀ ਦੇ ਮੈਂਬਰਾਂ ਨੇ ਡੈਸਕ ਥਪਥਪਾ ਕੇ ਇਸ ਦਾ ਸਵਾਗਤ ਕੀਤਾ।
ਬਾਅਦ ਵਿੱਚ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਮੁੱਦੇ ‘ਤੇ ਸਦਨ ਵਿੱਚ ਸਰਬਸੰਮਤੀ ਸੀ ਕਿਉਂਕਿ ਇਹ ਚੋਣਾਂ ਤਿੰਨ ਸਾਲ ਤੋਂ ਲੰਬਿਤ ਹਨ। ਸਿਰਫ ਅਕਾਲੀ ਤੇ ਭਾਜਪਾ ਇਸ ਦੇ ਹੱਕ ਵਿੱਚ ਨਹੀਂ ਸਨ।
ਅਸਤੀਫਾ ਦੇਣ ਵਾਲੇ ਆਮ ਆਦਮੀ ਪਾਰਟੀ ਦੇ ਕੁੱਝ ਮੈਂਬਰ ਦੇ ਲਗਾਤਾਰ ਸਦਨ ਦੇ ਮੈਂਬਰ ਰਹਿਣ ਦੇ ਸਵਾਲ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਉਨਾ ਚਿਰ ਲਗਾਤਾਰ ਮੈਂਬਰ ਬਣੇ ਰਹਿਣਗੇ ਜਿਨਾਂ ਚਿਰ ਉਨ•ਾਂ ਦੇ ਅਸਤੀਫੇ ਪ੍ਰਵਾਨ ਨਹੀਂ ਹੁੰਦੇ। ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਖੁਦ ਵੀ 1984 ਵਿੱਚ ਪਾਰਲੀਮੈਂਟ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਹ ਅਸਤੀਫਾ ਪ੍ਰਵਾਨ ਕੀਤੇ ਜਾਣ ਤੱਕ 2 ਮਹੀਨੇ ਲਗਾਤਾਰ ਮੈਂਬਰ ਬਣੇ ਰਹੇ।

Leave a Reply

Your email address will not be published. Required fields are marked *

*

x

Check Also

ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ..

ਚੰਡੀਗੜ• 21 ਮਈ: ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ...

ਪੰਜਾਬ ਸਰਕਾਰ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆਪੰਜਾਬ ਸਿਵਲ ਸਕੱਤਰੇਤ  ਮੁਲਾਜ਼ਮਾਂ ਵੱਲੋਂ ਅੱਤਵਾਦ ਖਿਲਾਫ਼ ਲੜਨ ਦਾ ਅਹਿਦ.

ਚੰਡੀਗੜ•, 21 ਮਈ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਸ਼ਹਾਦਤ ਦੀ 28ਵੀਂ ...