` ਕਿਸਾਨ ਯੂਨੀਅਨ ਵੱਲੋਂ ਬਿਜਲੀ ਦਫਤਰ ਮੂਹਰੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ.. – Azad Tv News
Home » Breaking News » ਕਿਸਾਨ ਯੂਨੀਅਨ ਵੱਲੋਂ ਬਿਜਲੀ ਦਫਤਰ ਮੂਹਰੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ..

ਕਿਸਾਨ ਯੂਨੀਅਨ ਵੱਲੋਂ ਬਿਜਲੀ ਦਫਤਰ ਮੂਹਰੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ..

ਕਿਸਾਨ ਯੂਨੀਅਨ ਵੱਲੋਂ ਬਿਜਲੀ ਦਫਤਰ ਮੂਹਰੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ

ਲ਼ਹਿਰਾਗਾਗਾ ਸ਼ੰਭੂ ਗੋਇਲ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ੧੬ ਜੁਲਾਈ ਨੂੰ ਥਾਣਾ ਲਹਿਰਾ ਵਿਖੇ ਲਾਇਆ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬਿਜਲੀ ਬੋਰਡ ਦੇ ਕਰਮਚਾਰੀਆਂ ਉੱਤੇ ਪਿੰਡ ਜਲ਼ੂਰ ਵਿੱਚ ਕਰਨ ਗਏ ਛਾਪੇਮਾਰੀ ਦੌਰਾਨ ਪਿੰਡ ਦੇ ਕੁਝ ਵਿਅਕਤੀਆਂ ਨੇ ਹਮਲਾ ਕਰ ਦਿਤਾ ਸੀ ਉਸ ਦਿਨ ਤੋਂਂ ਇਹ ਰੇੜਕਾ ਚੱਲਿਆ ਆ ਰਿਹਾ ਹੈ ਅਤੇ ਪਿੰਡ ਦੇ ਕੁਝ ਵਿਅਕਤੀਆਂ ਤੇ ਬਿਜਲੀ ਬੋਰਡ ਦੇ ਐਸ.ਡੀ.ਓ ਗੀਤਾ ਰਾਮ ਦੇ ਬਿਆਨਾਂ ਮੁਤਾਬਕ ਥਾਣਾ ਲਹਿਰਾ ਵਿਖੇ ਪਰਚੇ ਦਰਜ ਹੋ ਚੁੱਕੇ ਸਨ। ਉਕਤ ਕਿਸਾਨ ਯੂਨੀਅਨ ਦੇ  ਬਲਾਕ ਪ੍ਰਧਾਨ ਗੁਰਲਾਲ ਸਿੰਘ ਜਲੂਰ ਨੇ ਲਿਖਤੀ ਜਾਣਕਾਰੀ ਦਿੰਦਿਆ ਦੱਸਿਆ ਕਿ ਪਿੰਡ ਦੇ ਪੰਤਵਤੇ ਸੱਜਣਾਂ ਵੱਲੋਂ ਬਿਜਲੀ ਬੋਰਡ ਦੇ ਅਧਿਕਾਰੀਆਂ ਨਾਲ ਰਾਜੀਨਾਮੇ ਸੰਬੰਧੀ ਗੱਲਬਾਤ ਚੱਲ ਰਹੀ ਹੈ ਜੋ ਕਿ ਉਮੀਦ ਹੈ ਕਿ ਇਸ ਮਸਲੇ ਦਾ ਜਲਦੀ ਹੱਲ ਹੋ ਜਾਵੇਗਾ। ਇਸ ਲਈ ਇਹ ਧਰਨਾ ਰੱਦ ਕੀਤਾ ਗਿਆ ਹੈ। ਇਸ ਸਮੇਂ ਸ਼ੇਰਾ ਸਿੰਘ ਪ੍ਰਧਾਨ, ਬਾਬੂ ਸਿੰਘ, ਭੋਲਾ ਸਿੰਘ, ਦਰਸ਼ਨ ਸਿੰਘ, ਲਖਵਿੰਦਰ ਸਿੰਘ, ਕੁਲਦੀਪ ਸਿੰਘ, ਸੋਮਾ ਸਿੰਘ ਅਤੇ ਲੀਲਾ ਸਿੰਘ ਆਦਿ ਆਗੂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

*

x

Check Also

समर्थकों में भारी जोश है और उन्होंने महारानी परनीत कौर की जीत को अभी से मनाना शुरू कर दिया है…

पटियाला की सबसे ज्यादा हॉट सीट मानी जाने वाली पटियाला लोकसभा सीट का नतीजा बेशक ...

ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ..

ਚੰਡੀਗੜ• 21 ਮਈ: ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ...