` ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਮਾਮਲਿਆਂ ‘ਚ ਐਸ.ਆਈ.ਟੀ. ਜਾਂਚ ਤੋਂ ਧਿਆਨ ਹਟਾਉਣ ਦੀਆਂ ਕੋਸ਼ਿਸ਼ਾਂ ਕਰਨ ਲਈ ਬਾਦਲ ਦੀ ਖਿੱਲੀ ਉਡਾਈ.. – Azad Tv News
Home » Breaking News » ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਮਾਮਲਿਆਂ ‘ਚ ਐਸ.ਆਈ.ਟੀ. ਜਾਂਚ ਤੋਂ ਧਿਆਨ ਹਟਾਉਣ ਦੀਆਂ ਕੋਸ਼ਿਸ਼ਾਂ ਕਰਨ ਲਈ ਬਾਦਲ ਦੀ ਖਿੱਲੀ ਉਡਾਈ..

ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਮਾਮਲਿਆਂ ‘ਚ ਐਸ.ਆਈ.ਟੀ. ਜਾਂਚ ਤੋਂ ਧਿਆਨ ਹਟਾਉਣ ਦੀਆਂ ਕੋਸ਼ਿਸ਼ਾਂ ਕਰਨ ਲਈ ਬਾਦਲ ਦੀ ਖਿੱਲੀ ਉਡਾਈ..

ਚੰਡੀਗੜ•, 17 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਲੀਡਰ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਖਿੱਲੀ ਉਡਾਉਂਦਿਆਂ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਬਾਰੀ ਮਾਮਲਿਆਂ ਵਿੱਚ ਉਨ•ਾਂ ਵਿਰੁੱਧ ਚੱਲ ਰਹੀ ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਨੂੰ ਸਿਆਸੀ ਤੌਰ ‘ਤੇ ਪ੍ਰੇਰਿਤ ਦੱਸ ਕੇ ਉਹ ਲੋਕਾਂ ਦਾ ਧਿਆਨ ਭਟਕਾਉਣ ਦੀਆਂ ਮਾਯੂਸ ਕੋਸ਼ਿਸ਼ਾਂ ਕਰ ਰਹੇ ਹਨ।
ਐਸ.ਆਈ.ਟੀ. ਦੁਆਰਾ ਉਨ•ਾਂ (ਕੈਪਟਨ ਅਮਰਿੰਦਰ ਸਿੰਘ) ਦੇ ਪ੍ਰਭਾਵ ਹੇਠ ਕੰਮ ਕਰਨ ਸਬੰਧੀ ਬਾਦਲ ਵੱਲੋਂ ਦਿੱਤੇ ਬਿਆਨ ‘ਤੇ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਕੀਤੇ ਫੈਸਲੇ ਦੀ ਪਾਲਣਾ ਕਰਦਿਆਂ ਜਾਂਚ ਟੀਮ ਦਾ ਗਠਨ ਆਪਣੀ ਡਿਊਟੀ ਮੁਕਾ ਦਿੱਤੀ ਹੈ।
ਮੁੱਖ ਮੰਤਰੀ ਨੇ ਆਖਿਆ, ”ਐਸ.ਆਈ.ਟੀ. ਇਕ ਆਜ਼ਾਦ ਏਜੰਸੀ ਹੈ ਅਤੇ ਸਰਕਾਰ ਦੀ ਇਸ ਦੇ ਕੰਮਕਾਜ ਵਿੱਚ ਕੋਈ ਭੂਮਿਕਾ ਨਹੀਂ। ਉਨ•ਾਂ ਕਿਹਾ ਕਿ ਇਹ ਹੁਣ ਜਾਂਚ ਅਧਿਕਾਰੀਆਂ ‘ਤੇ ਨਿਰਭਰ ਹੈ ਕਿ ਉਹ ਜਿਵੇਂ ਚਾਹੁਣ, ਆਪਣੀ ਜਾਂਚ ਕਰਨ।”
ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਐਸ.ਆਈ.ਟੀ. ਬਹੁਤ ਹੀ ਕਾਬਲ ਅਧਿਕਾਰੀ ‘ਤੇ ਅਧਾਰਿਤ ਹੈ ਤੇ ਉਹ ਜਿਸ ਨੂੰ ਵੀ ਚਾਹੁਣ ਸੰਮਨ ਜਾਰੀ ਕਰਨ ਅਤੇ ਪੁੱਛਗਿੱਛ ਕਰਨ ਲਈ ਆਜ਼ਾਦ ਹਨ। ਉਨ•ਾਂ ਕਿਹਾ, ”ਜੇਕਰ ਜਾਂਚ ਅਧਿਕਾਰੀਆਂ ਵੱਲੋਂ ਕੋਈ ਦੋਸ਼ੀ ਪਾਇਆ ਗਿਆ ਤਾਂ ਉਹ ਇਸ ਬਾਰੇ ਇਕ ਰਿਪੋਰਟ ਤਿਆਰ ਕਰਕੇ ਅਗਲੇਰੀ ਕਾਰਵਾਈ ਲਈ ਅਦਾਲਤ ਨੂੰ ਸੌਂਪਣਗੇ। ਮੁੱਖ ਮੰਤਰੀ ਨੇ ਆਖਿਆ ਕਿ ਉਨ•ਾਂ ਦੀ ਸਰਕਾਰ ਦਾ ਚੱਲ ਰਹੀ ਜਾਂਚ ਜਾਂ ਜਾਂਚ ਦੇ ਸਿੱਟੇ ਵਿੱਚ ਜੋ ਵੀ ਹੋਵੇ, ਕੋਈ ਰੋਲ ਨਹੀਂ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਬਾਦਲ ਵੱਲੋਂ ਦਿੱਤਾ ਸੁਝਾਅ ਬਹੁਤ ਹੀ ਹਾਸੋਹੀਣਾ ਹੈ ਕਿ ਐਸ.ਆਈ.ਟੀ. ਦੀ ਰਿਪੋਰਟ ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਲਿਖੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ,”ਸ੍ਰੀ ਬਾਦਲ ਮੈਂ ਤੁਹਾਡੇ ਵਰਗਾ ਨਹੀਂ, ਮੈਂ ਤਾਂ ਕਾਨੂੰਨ ਅਤੇ ਨਿਰਪੱਖ ਜਾਂਚ ਵਿੱਚ ਵਿਸ਼ਵਾਸ ਰੱਖਦਾ ਹਾਂ।”
ਆਜ਼ਾਦ ਭਾਰਤ ਵਿੱਚ ਹੁਣ ਤੱਕ ਜਮਹੂਰੀ ਢੰਗ ਨਾਲ ਚੁਣਿਆ ਕੋਈ ਵੀ ਮੁੱਖ ਮੰਤਰੀ ਪੁੱਛਗਿੱਛ ਲਈ ਨਾ ਸੱਦਣ ਦਾ ਦਾਅਵਾ ਕਰਕੇ ਲੋਕਾਂ ਦੇ ਤਰਸ ਦਾ ਪਾਤਰ ਬਣਨ ਅਤੇ ਨੋਟੰਕੀ ਕਰਨ ਦੇ ਦੋਸ਼ ਬਾਦਲ ‘ਤੇ ਲਾਉਂਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਅਜਿਹਾ ਜਾਪਦਾ ਹੈ ਕਿ ਬਾਦਲ ‘ਤੇ ਉਮਰ ਦਾ ਅਸਰ ਹੋ ਗਿਆ ਹੈ ਤੇ ਉਹ ਭੁੱਲਣ ਦੀ ਬਿਮਾਰੀ ਤੋਂ ਪੀੜਤ ਹਨ। ਮੁੱਖ ਮੰਤਰੀ ਨੇ ਬਾਦਲ ਨੂੰ ਕਾਨੂੰਨ ਦਾ ਸਤਿਕਾਰ ਕਰਨ ਵਾਲੇ ਨਾਗਰਿਕ ਵਜੋਂ ਪੜਤਾਲ ਦਾ ਸਾਹਮਣਾ ਕਰਨ ਦੀ ਸਲਾਹ ਦਿੰਦੇ ਹੋਏ ਆਖਿਆ, ”ਤੁਹਾਡੀ ਸਰਕਾਰ ਦੌਰਾਨ ਪਟਿਆਲਾ ਸਰਕਟ ਹਾਊਸ ਵਿੱਚ ਪੁਲਿਸ ਨੇ ਮੈਨੂੰ ਮਨਘੜਤ ਦੋਸ਼ਾਂ ‘ਚ ਸੰਮਨ ਜਾਰੀ ਕਰ ਕੇ ਪੁੱਛਗਿਛ ਕੀਤੀ ਸੀ।”

Leave a Reply

Your email address will not be published. Required fields are marked *

*

x

Check Also

ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ..

ਚੰਡੀਗੜ• 21 ਮਈ: ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ...

ਪੰਜਾਬ ਸਰਕਾਰ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆਪੰਜਾਬ ਸਿਵਲ ਸਕੱਤਰੇਤ  ਮੁਲਾਜ਼ਮਾਂ ਵੱਲੋਂ ਅੱਤਵਾਦ ਖਿਲਾਫ਼ ਲੜਨ ਦਾ ਅਹਿਦ.

ਚੰਡੀਗੜ•, 21 ਮਈ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਸ਼ਹਾਦਤ ਦੀ 28ਵੀਂ ...