` ਕੈਪਟਨ ਅਮਰਿੰਦਰ ਸਿੰਘ ਵੱਲੋਂ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਦੇ ਛੇਤੀ ਹੱਲ ਦਾ ਭਰੋਸਾ • ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਅੰਦੋਲਨ ਦਾ ਰਾਹ ਤਿਆਗਣ ਦੀ ਅਪੀਲ.. – Azad Tv News
Home » Punjab » ਕੈਪਟਨ ਅਮਰਿੰਦਰ ਸਿੰਘ ਵੱਲੋਂ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਦੇ ਛੇਤੀ ਹੱਲ ਦਾ ਭਰੋਸਾ • ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਅੰਦੋਲਨ ਦਾ ਰਾਹ ਤਿਆਗਣ ਦੀ ਅਪੀਲ..

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਦੇ ਛੇਤੀ ਹੱਲ ਦਾ ਭਰੋਸਾ • ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਅੰਦੋਲਨ ਦਾ ਰਾਹ ਤਿਆਗਣ ਦੀ ਅਪੀਲ..

ਚੰਡੀਗੜ•, 10 ਫਰਵਰੀ
Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਦਰਸ਼ਨਕਾਰੀ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਨੂੰ ਅੰਦੋਲਨ ਦਾ ਰਾਹ ਤਿਆਗਣ ਅਤੇ ਥੋੜ•ਾ ਸਬਰ ਰੱਖਣ ਦੀ ਅਪੀਲ ਕੀਤੀ ਹੈ ਕਿਉਂਕਿ ਸੂਬਾ ਸਰਕਾਰ ਉਨ•ਾਂ ਦੀਆਂ ਬਕਾਇਆ ਮੰਗਾਂ ਦਾ ਸੁਖਾਵਾਂ ਹੱਲ ਲੱਭਣ ਲਈ ਪੂਰਨ ਤੌਰ ‘ਤੇ ਵਚਨਬੱਧ ਹੈ।
ਇੱਥੋਂ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਇਹ ਜ਼ਰੂਰ ਸਮਝਣਾ ਚਾਹੀਦਾ ਹੈ ਕਿ ਸੂਬੇ ਨੂੰ ਦਰਪੇਸ਼ ਘੋਰ ਵਿੱਤੀ ਸੰਕਟ ਦੇ ਬਾਵਜੂਦ ਰਾਜ ਸਰਕਾਰ ਮੁਲਾਜ਼ਮਾਂ ਦੇ ਸਾਰੇ ਬਕਾਇਆ ਮਾਮਲਿਆਂ ਨੂੰ ਸੁਲਝਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ•ਾਂ ਕਿਹਾ ਕਿ ਰੋਸ ਪ੍ਰਦਰਸ਼ਨਾਂ ਨਾਲ ਕੋਈ ਉਸਾਰੂ ਹੱਲ ਨਹੀਂ ਨਿਕਲੇਗਾ ਅਤੇ ਉਨ•ਾਂ ਦੇ ਮਸਲੇ ਦਾ ਹੱਲ ਕੱਢਣ ਲਈ ਛੇਤੀ ਹੀ ਗੱਲਬਾਤ ਹੋਵੇਗੀ।
ਅਧਿਆਪਕਾਂ ਸਮੇਤ ਸਾਰੇ ਮੁਲਾਜ਼ਮ ਸਮਾਜ ਦਾ ਬਹੁਤ ਹੀ ਅਹਿਮ ਹਿੱਸਾ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਉਨ•ਾਂ ਨੂੰ ਭਰੋਸਾ ਦਿੱਤਾ ਕਿ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿੱਚ ਕਾਇਮ ਕੀਤੀ ਸਬ-ਕਮੇਟੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕੱਢਣ ਲਈ ਪਹਿਲਾਂ ਹੀ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਦਰਪੇਸ਼ ਮਸਲਿਆਂ ਨੂੰ ਸੁਲਝਾਉਣ ਲਈ ਵੱਖ-ਵੱਖ ਮੁਲਾਜ਼ਮਾਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਉਹ ਖੁਦ ਵੀ ਛੇਤੀ ਹੀ ਮਿਲਣਗੇ।
Îਮੁੱਖ ਮੰਤਰੀ ਨੇ ਕਿਹਾ ਕਿ ਵਿੱਤੀ ਤੰਗੀ ਦੇ ਬਾਵਜੂਦ ਉਨ•ਾਂ ਦੀ ਸਰਕਾਰ ਨੇ ਹਾਲ ਹੀ ਵਿੱਚ ਸਰਕਾਰੀ ਖਜ਼ਾਨੇ ‘ਤੇ 720 ਕਰੋੜ ਰੁਪਏ ਦਾ ਬੋਝ ਪਾ ਕੇ 6 ਫੀਸਦੀ ਮਹਿੰਗਾਈ ਭੱਤਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ ਜਿਸ ਨਾਲ 3.25 ਲੱਖ ਮੁਲਾਜ਼ਮਾਂ ਅਤੇ 3 ਲੱਖ ਪੈਨਸ਼ਨਰਾਂ ਨੂੰ ਲਾਭ ਪਹੁੰਚੇਗਾ।

Leave a Reply

Your email address will not be published. Required fields are marked *

*

x

Check Also

पी.एस.आई.ई.सी. के औद्योगिक प्लाटों के डिफॉलटर अलाटियों को उत्पादन /निर्माण शुरू करने के लिए समय सीमा में ढील दी-सुंदर शाम अरोड़ा..

चंडीगढ़, 15 फरवरी: उद्योगपतियों को बड़ी राहत देते हुए पंजाब स्मॉल इंडस्ट्रीज़ और एक्सपोर्ट कोर्पोरेशन ...

पंजाब सरकार द्वारा पुलवामा के शहीदों को राजकीय सम्मान के साथ अंतिम विदाई देने का फैसला..

चंडीगढ़, 15 फरवरी: पंजाब सरकार के प्रवक्ता ने बताया कि राज्य सरकार द्वारा पुलवामा के ...