` ਕੈਪਟਨ ਅਮਰਿੰਦਰ ਸਿੰਘ ਵੱਲੋਂ ਆਰੀਆ ਅਨਾਥਾਲਿਆ ਲਈ 11 ਲੱਖ ਰੁਪਏ ਪ੍ਰਵਾਨ.. – Azad Tv News
Home » Punjab » ਕੈਪਟਨ ਅਮਰਿੰਦਰ ਸਿੰਘ ਵੱਲੋਂ ਆਰੀਆ ਅਨਾਥਾਲਿਆ ਲਈ 11 ਲੱਖ ਰੁਪਏ ਪ੍ਰਵਾਨ..

ਕੈਪਟਨ ਅਮਰਿੰਦਰ ਸਿੰਘ ਵੱਲੋਂ ਆਰੀਆ ਅਨਾਥਾਲਿਆ ਲਈ 11 ਲੱਖ ਰੁਪਏ ਪ੍ਰਵਾਨ..

ਚੰਡੀਗੜ•, 14 ਫਰਵਰੀ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰੀਆ ਅਨਾਥਾਲਿਆ ਦੇ ਵਿਦਿਅਕ ਢਾਂਚੇ ਅਤੇ ਖੇਡ ਸੁਵਿਧਾਵਾਂ ਦਾ ਪੱਧਰ ਉੱਚਾ ਚੁੱਕਣ ਲਈ 11 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਇਸ ਸੰਸਥਾ ਦੇ ਤਕਰੀਬਨ 50 ਯਤੀਮ ਵਿਦਿਆਰਥੀਆਂ ਦੇ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਭਵਿੱਖ ਵਿੱਚ ਕਿਸੇ ਵੀ ਤਰ•ਾਂ ਦੀ ਜ਼ਰੂਰਤ ਵਾਸਤੇ ਅਨਾਥਾਲਿਆ ਦੇ ਨਾਲ ਤਾਲਮੇਲ ਰੱਖਣ ਲਈ ਆਪਣੇ ਓ.ਐਸ.ਡੀ. ਨੂੰ ਨਿਰਦੇਸ਼ ਦਿੱਤੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਸਥਾ ਦੇ ਵਿਦਿਆਰਥੀਆਂ ਨੂੰ ਪੜ•ਾਈ ਦੇ ਵਿੱਚ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਤ ਕੀਤਾ ਤਾਂ ਜੋ ਉਹ ਭਵਿੱਖ ਵਿੱਚ ਰਾਸ਼ਟਰੀ ਪ੍ਰਗਤੀ ‘ਚ ਆਪਣਾ ਯੋਗਦਾਨ ਪਾ ਸਕਣ। ਉਨ•ਾਂ ਨੇ ਇਨ•ਾਂ ਬੱਚਿਆਂ ਨੂੰ ਆਪਣੀ ਮਾਂ ਭੂਮੀ ਦੀ ਸੇਵਾ ਕਰਨ ਵਾਸਤੇ ਰੱਖਿਆ ਫੋਰਸਾਂ ਵਿੱਚ ਆਪਣਾ ਕੈਰੀਅਰ ਬਣਾਉਣ ਦੀ ਅਪੀਲ ਕੀਤੀ। ਉਨ•ਾਂ ਨੇ ਭਾਰਤ ਦੇ ਹਿੱਤ ਅਤੇ ਸਨਮਾਣ ਨੂੰ ਹਰ ਇਕ ਚੀਜ਼ ਤੋਂ ਹਮੇਸ਼ਾਂ ਹੀ ਉੱਪਰ ਰੱਖਣ ਲਈ ਬੱਚਿਆਂ ਨੂੰ ਆਖਿਆ।
ਇਹ ਅਨਾਥਾਲਿਆ ਸਵਾਮੀ ਦਯਾਨੰਦ ਸਰਸਵਤੀ ਵੱਲੋਂ 1877 ਵਿੱਚ ਸਥਾਪਤ ਕੀਤਾ ਗਿਆ ਸੀ। ਇਸ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਨੇਕਾਂ ਕੀਮਤੀ ਨੌਜਵਾਨਾਂ ਨੂੰ ਯੋਗ ਬਣਾਉਣ ਅਤੇ ਸੰਭਾਲਣ ਦਾ ਵਸੀਲਾ ਬਣਿਆ ਹੈ। ਉਨ•ਾਂ ਉਮੀਦ ਪ੍ਰਗਟ ਕੀਤੀ ਕਿ ਇਹ ਇੰਸਟੀਚਿਊਟ ਭਵਿੱਖ ਵਿੱਚ ਵੀ ਆਪਣੇ ਉਦੇਸ਼ਾ ਲਈ ਲਗਾਤਾਰ ਵਿਕਾਸ ਕਰਦਾ ਰਹੇਗਾ।
ਮੁੱਖ ਮੰਤਰੀ ਨੇ ਵਿਧਾਨ ਸਭਾ ਦਾ ਸਮਾਗਮ ਦੇਖਣ ਬਾਰੇ ਬੱਚਿਆਂ ਦੇ ਤਜਰਬੇ ਪੁੱਛੇ। ਇਸ ਸਬੰਧ ਵਿੱਚ ਬੱਚਿਆਂ ਨੇ ਉਤਸ਼ਾਹਪੂਰਨ ਢੰਗ ਨਾਲ ਆਪਣੇ ਜਵਾਬ ਦਿੱਤੇ ਅਤੇ ਉਨ•ਾਂ ਨੇ ਛੇਤੀ ਹੀ ਮੁੜ ਇੱਥੋਂ ਦਾ ਦੌਰਾ ਕਰਨ ਦੀ ਆਗਿਆ ਦੇਣ ਵਾਸਤੇ ਵੀ ਮੁੱਖ ਮੰਤਰੀ ਨੂੰ ਬੇਨਤੀ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਫਿਰੋਜ਼ਪੁਰ ਦੇ ਦੌਰੇ ਦੌਰਾਨ ਇਸ ਸੰਸਥਾ ਵਿੱਚ ਬੱਚਿਆਂ ਨੂੰ ਮਿਲਣ ਦਾ ਵੀ ਵਾਅਦਾ ਕੀਤਾ।
ਇਸ ਮੌਕੇ ਹਾਜ਼ਰ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਇਸ ਇੰਸਟੀਚਿਊਟ ਨੂੰ ਵਿੱਤੀ ਸਹਾਇਤਾ ਦੇਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਾਹਨਾ ਕੀਤੀ। ਉਨ•ਾਂ ਕਿਹਾ ਕਿ ਇਸ ਨਾਲ ਇਨ•ਾਂ ਬੱਚਿਆਂ ਦਾ ਵਧੀਆ ਭਵਿੱਖ ਯਕੀਨੀ ਬਣ ਸਕੇਗਾ। ਉਨ•ਾਂ ਕਿਹਾ ਕਿ ਇਨ•ਾਂ ਜ਼ਰੂਰਤਮੰਦ ਵਿਦਿਆਰਥੀਆਂ ਲਈ ਕਦੇ ਵੀ ਕਿਸੇ ਵੀ ਮੁੱਖ ਮੰਤਰੀ ਨੇ ਇਸ ਤਰ•ਾਂ ਨਹੀਂ ਕੀਤਾ। ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਨ•ਾਂ ਬੱਚਿਆਂ ਦੀ ਸਥਿਤੀ ਬਾਰੇ ਭਲੀ ਭਾਂਤ ਜਾਣਦੇ ਹਨ।
ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਨਵਤੇਜ ਸਿੰਘ ਚੀਮਾ, ਫਤਹਿ ਜੰਗ ਸਿੰਘ ਬਾਜਵਾ, ਦਲਵੀਰ ਸਿੰਘ ਗੋਲਡੀ, ਬਲਵਿੰਦਰ ਸਿੰਘ ਲਾਡੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

*

x

Check Also

ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ..

ਚੰਡੀਗੜ• 21 ਮਈ: ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ...

ਪੰਜਾਬ ਸਰਕਾਰ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆਪੰਜਾਬ ਸਿਵਲ ਸਕੱਤਰੇਤ  ਮੁਲਾਜ਼ਮਾਂ ਵੱਲੋਂ ਅੱਤਵਾਦ ਖਿਲਾਫ਼ ਲੜਨ ਦਾ ਅਹਿਦ.

ਚੰਡੀਗੜ•, 21 ਮਈ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਸ਼ਹਾਦਤ ਦੀ 28ਵੀਂ ...