` ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਕਿਸਾਨ ਕਰਜ਼ਾ ਮੁਕਤੀ ਸਮਾਰੋਹ ਦੌਰਾਨ 1263 ਕਿਸਾਨਾਂ ਨੂੰ 7.05 ਕਰੋੜ ਰੁਪਏ ਦੇ ਕਰਜ਼ਾ ਰਾਹਤ ਸਰਟੀਫਿਕੇਟਾਂ ਦੀ ਵੰਡ.. – Azad Tv News
Home » Breaking News » ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਕਿਸਾਨ ਕਰਜ਼ਾ ਮੁਕਤੀ ਸਮਾਰੋਹ ਦੌਰਾਨ 1263 ਕਿਸਾਨਾਂ ਨੂੰ 7.05 ਕਰੋੜ ਰੁਪਏ ਦੇ ਕਰਜ਼ਾ ਰਾਹਤ ਸਰਟੀਫਿਕੇਟਾਂ ਦੀ ਵੰਡ..

ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਕਿਸਾਨ ਕਰਜ਼ਾ ਮੁਕਤੀ ਸਮਾਰੋਹ ਦੌਰਾਨ 1263 ਕਿਸਾਨਾਂ ਨੂੰ 7.05 ਕਰੋੜ ਰੁਪਏ ਦੇ ਕਰਜ਼ਾ ਰਾਹਤ ਸਰਟੀਫਿਕੇਟਾਂ ਦੀ ਵੰਡ..

ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਕਿਸਾਨ ਕਰਜ਼ਾ ਮੁਕਤੀ ਸਮਾਰੋਹ ਦੌਰਾਨ
1263 ਕਿਸਾਨਾਂ ਨੂੰ 7.05 ਕਰੋੜ ਰੁਪਏ ਦੇ ਕਰਜ਼ਾ ਰਾਹਤ ਸਰਟੀਫਿਕੇਟਾਂ ਦੀ ਵੰਡ
* ਹੁਣ ਤੱਕ ਹਲਕਾ ਸੰਗਰੂਰ ਦੇ 7628 ਕਿਸਾਨਾਂ ਦਾ 35.03 ਕਰੋੜ ਦਾ ਕਰਜ਼ਾ ਮੁਆਫ਼: ਵਿਜੈਇੰਦਰ ਸਿੰਗਲਾ
* ਕਾਂਗਰਸ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ: ਕੈਬਨਿਟ ਮੰਤਰੀ
ਘਾਬਦਾਂ/ਸੰਗਰੂਰ, 28 ਮਈ:
ਪੰਜਾਬ ਸਰਕਾਰ ਵੱਲੋਂ ਢਾਈ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਆਰੰਭੀ ਮੁਹਿੰਮ ਦੇ ਦੂਜੇ ਪੜਾਅ ਤਹਿਤ ਘਾਬਦਾਂ ਵਿਖੇ ਆਯੋਜਿਤ ਕਿਸਾਨ ਕਰਜ਼ਾ ਮੁਕਤੀ ਸਮਾਰੋਹ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈਇੰਦਰ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਦੌਰਾਨ ਸ਼੍ਰੀ ਸਿੰਗਲਾ ਨੇ ਸਬ-ਡਵੀਜ਼ਨ ਸੰਗਰੂਰ ਅਤੇ ਸਬ-ਡਵੀਜ਼ਨ ਭਵਾਨੀਗੜ੍ਹ ਨਾਲ ਸਬੰਧਤ 1263 ਕਿਸਾਨਾਂ ਨੂੰ ਰਾਜ ਸਰਕਾਰ ਦੀ ਤਰਫੋਂ 7.05 ਕਰੋੜ ਰੁਪਏ ਦੇ ਕਰਜ਼ਾ ਰਾਹਤ ਸਰਟੀਫਿਕੇਟ ਪ੍ਰਦਾਨ ਕੀਤੇ। ਇਸ ਮੌਕੇ ਕਿਸਾਨਾਂ ਦੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਜਿਸ ਦੇ ਚਲਦਿਆਂ ਆਰਥਿਕ ਕਮੀਆਂ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹਿੰਮਤੀ ਤੇ ਮਿਹਨਤੀ ਕਿਸਾਨਾਂ ਨੂੰ ਸਤਿਕਾਰ ਦਿੰਦਿਆਂ ਵਿੱਤੀ ਤੌਰ ‘ਤੇ ਵੱਡੀ ਰਾਹਤ ਦੇਣ ਲਈ ਬਾਂਹ ਫੜੀ ਹੈ ਅਤੇ ਰਾਜ ਭਰ ਦੇ ਵੱਖ ਵੱਖ ਜ਼ਿਲਿਆਂ ਵਿੱਚ ਵੱਡੇ ਸਮਾਗਮਾਂ ਦੇ ਰਾਹੀਂ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦਾ ਇਹ ਲਾਭ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਹੁਣ ਤੱਕ ਸੰਗਰੂਰ ਹਲਕੇ ਦੇ 7628 ਕਿਸਾਨਾਂ ਦਾ 35.03 ਕਰੋੜ  ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾ ਚੁੱਕਾ ਹੈ।
ਸ੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਨਿਰੋਲ ਮੈਰਿਟ ਦੇ ਆਧਾਰ ‘ਤੇ ਲੋੜਵੰਦ ਯੋਗ ਕਿਸਾਨਾਂ ਦਾ ਕਰਜ਼ਾ ਮਾਫ਼ ਕਰਨ ਨੂੰ ਤਵੱਜੋ ਦਿੱਤੀ ਜਦਕਿ ਅਕਾਲੀ ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੇ 10 ਸਾਲਾਂ ਅੰਦਰ ਸੂਬੇ ਦੇ ਕਿਸਾਨਾਂ ਨਾਲ ਹਰ ਪੱਧਰ ‘ਤੇ ਵਿਤਕਰਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਨਾਲ ਨਾਲ ਹਰੇਕ ਵਰਗ ਦੇ ਲੋਕਾਂ ਲਈ ਭਲਾਈ ਕੰਮਾਂ ਨੂੰ ਪਹਿਲੀ ਦਿੱਤੀ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਸੂਬੇ ਅੰਦਰ ਅਮਨ ਸਾਂਤੀ ਨੂੰ ਬਹਾਲ ਰੱਖਣ, ਨਸ਼ਿਆ ਨੂੰ ਖਤਮ ਕਰਨ ਲਈ ਵੱਡੇ ਪੱਧਰ ‘ਤੇ ਉਪਰਾਲੇ ਆਰੰਭੇ ਗਏ ਹਨ ਜੋ ਕਿ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਸ਼੍ਰੀ ਸਿੰਗਲਾ ਨੇ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਵੱਲ ਉਹ ਵਿਸ਼ੇਸ਼ ਧਿਆਨ ਦੇ ਰਹੇ ਹਨ ਅਤੇ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ‘ਚ ਖਿਡਾਰੀਆਂ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਬਹੁਮੰਤਵੀ ਇਨਡੋਰ ਸਟੇਡੀਅਮ ਬਣਾਇਆ ਜਾ ਰਿਹਾ ਹੈ ਜਿਸ ਦਾ ਕੰਮ ਅਗਲੇ ਇੱਕ ਮਹੀਨੇ ਅੰਦਰ ਸੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਲਈ ਇੰਡਸਟਰੀ ਹੱਬ ਨੂੰ ਉਤਸ਼ਾਹਿਤ ਕਰਨ ਦਾ ਟੀਚਾ ਹੈ ਤਾਂ ਜੋ ਨੇੜਲੇ ਪਿੰਡਾਂ ਦੇ ਨੌਜਵਾਨ ਵਰਗ ਨੂੰ ਰੁਜ਼ਗਾਰ ਮਿਲ ਸਕੇ ਅਤੇ ਆਰਥਿਕਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡ, ਕਸਬਿਆਂ ਤੇ ਸ਼ਹਿਰਾਂ ਵਿੱਚ ਸੜਕਾਂ ਨੂੰ ਨਵਿਆਉਣ ਜਾਂ ਮੁਰੰਮਤ ਕਰਨ ਦੀ ਲੋੜ ਹੈ ਉਸ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਜ਼ਿਲ੍ਹਾ ਸੰਗਰੂਰ ਦੀਆਂ ਸੜਕਾਂ ਦੀ ਇੱਕ ਸਾਲ ਦੇ ਅੰਦਰ ਅੰਦਰ ਨੁਹਾਰ ਬਦਲ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੀ ਮੁਢਲੇ ਪੜਾਅ ‘ਤੇ ਰੋਕਥਾਮ ਲਈ ਹੀ ਮਿਆਰੀ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮਾਹਿਰਾਂ ਰਾਹੀਂ ਇਸ ਕੈਂਸਰ ਜਾਗਰੂਕਤਾ ਤੇ ਰੋਕਥਾਮ ਮੁਹਿੰਮ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਕਿਸਾਨਾਂ ਨੂੰ ਕਰਜ਼ਾ ਰਾਹਤ ਸਬੰਧੀ ਪ੍ਰਮਾਣ ਪੱਤਰਾਂ ਦੀ ਵੰਡ ਕੀਤੀ ਗਈ ਅਤੇ ਵਾਅਦਾ ਦੁਹਰਾਇਆ ਕਿ ਜਿਹੜੇ ਯੋਗ ਕਿਸਾਨ ਹਾਲੇ ਵੀ ਇਸ ਸਕੀਮ ਦਾ ਲਾਭ ਹਾਸਲ ਕਰਨ ਤੋਂ ਵਾਂਝੇ ਰਹਿ ਗਏ ਹੋਣ ਉਹ ਆਪਣੇ ਸਬੰਧਤ ਉਪ ਮੰਡਲ ਮੈਜਿਸਟਰੇਟ ਰਾਹੀਂ ਆਪਣਾ ਬਿਨੈ ਮੁੜ ਦੇ ਸਕਦੇ ਹਨ। ਸਮਾਗਮ ਦੌਰਾਨ ਐਸ.ਡੀ.ਐਮ ਸੰਗਰੂਰ ਅਵਿਕੇਸ਼ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਅਮਰਿੰਦਰ ਸਿੰਘ ਟਿਵਾਣਾ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਬਲਜਿੰਦਰ ਸਿੰਘ, ਮੈਨੇਜਿੰਗ ਡਾਇਰੈਕਟਰ ਕੋਆਪ੍ਰੇਟਿਵ ਬੈਂਕ ਹਰਵਿੰਦਰ ਸਿੰਘ ਢਿੱਲੋਂ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

*

x

Check Also

पी.एस.आई.ई.सी. के औद्योगिक प्लाटों के डिफॉलटर अलाटियों को उत्पादन /निर्माण शुरू करने के लिए समय सीमा में ढील दी-सुंदर शाम अरोड़ा..

चंडीगढ़, 15 फरवरी: उद्योगपतियों को बड़ी राहत देते हुए पंजाब स्मॉल इंडस्ट्रीज़ और एक्सपोर्ट कोर्पोरेशन ...

पंजाब सरकार द्वारा पुलवामा के शहीदों को राजकीय सम्मान के साथ अंतिम विदाई देने का फैसला..

चंडीगढ़, 15 फरवरी: पंजाब सरकार के प्रवक्ता ने बताया कि राज्य सरकार द्वारा पुलवामा के ...