` ਕੌਮੀ ਵੋਟਰਜ਼ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਰੂਪਨਗਰ ਵਿੱਚ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ ਵਿਖੇ ਮੁੱਖ ਸਕੱਤਰ ਚੁਕਾਉਣਗੇ ਸਹੁੰ.. – Azad Tv News
Breaking News
Home » Breaking News » ਕੌਮੀ ਵੋਟਰਜ਼ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਰੂਪਨਗਰ ਵਿੱਚ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ ਵਿਖੇ ਮੁੱਖ ਸਕੱਤਰ ਚੁਕਾਉਣਗੇ ਸਹੁੰ..

ਕੌਮੀ ਵੋਟਰਜ਼ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਰੂਪਨਗਰ ਵਿੱਚ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ ਵਿਖੇ ਮੁੱਖ ਸਕੱਤਰ ਚੁਕਾਉਣਗੇ ਸਹੁੰ..

ਚੰਡੀਗੜ, 24 ਜਨਵਰੀ
ਪੰਜਾਬ ਭਰ ਵਿੱਚ ਅੱਜ ਕੌਮੀ ਵੋਟਰਜ਼ ਦਿਵਸ ਮਨਾਇਆ ਜਾਵੇਗਾ ਅਤੇ ਇਸ ਸਬੰਧੀ ਰਾਜ ਪੱਧਰੀ ਸਮਾਗਮ ਜ਼ਿਲਾ ਰੂਪਨਗਰ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਫ਼ਤਰ, ਮੁੱਖ ਚੋਣ ਅਫਸਰ ਪੰਜਾਬ ਦੇ ਇਕ ਬੁਲਾਰੇ ਨੇ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਹਰ ਵਰੇ ਚੋਣ ਕਮਿਸ਼ਨ ਦੇ ਸਥਾਪਨਾ ਦਿਵਸ (25 ਜਨਵਰੀ) ਨੂੰ ਕੌਮੀ ਵੋਟਰਜ਼ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦੀ ਸ਼ੁਰੂਆਤ 25 ਜਨਵਰੀ 2011 ਨੂੰ ਕੀਤੀ ਗਈ ਸੀ ।ਇਸ ਦਾ ਮਕਸਦ ਨੌਜਵਾਨਾਂ ਨੂੰ ਵੋਟਰ ਵਜੋਂ ਨਾਮ ਦਰਜ ਕਰਵਾਉਣ ਅਤੇ ਚੋਣ ਅਮਲ ਵਿੱਚ ਵਧ ਚੜ ਕੇ ਭਾਗ ਲੈਣ ਲਈ ਪ੍ਰੇਰਿਤ ਕਰਨਾ ਹੈ।
ਬੁਲਾਰੇ ਨੇ ਦੱਸਿਆ ਕਿ ਕੌਮੀ ਵੋਟਰ ਦਿਵਸ ਸਬੰਧੀ ਰਾਜ ਭਰ ਵਿੱਚ ਵੱਖ ਵੱਖ ਪ੍ਰੋਗਰਾਮ ਕੀਤੇ ਜਾਣਗੇ, ਜਦਕਿ ਰਾਜ ਪੱਧਰੀ ਸਮਾਗਮ ਰੂਪਨਗਰ ਵਿਖੇ ਕੀਤਾ ਜਾਵੇਗਾ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਸ਼ਾਮਲ ਹੋਣਗੇ। ਇਹ ਸਮਾਗਮ ਰਿਆਤ ਤੇ ਬਾਹਰਾ ਕਾਲਜ ਰੂਪਨਗਰ ਵਿਖੇ 12:00 ਵਜੇ ਸ਼ੁਰੂ ਹੋਵੇਗਾ।
ਬੁਲਾਰੇ ਨੇ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ ਚੰਡੀਗੜ ਵਿਖੇ ਮੁੱਖ ਸਕੱਤਰ ਪੰਜਾਬ ਸ੍ਰੀ ਕਰਨ ਅਵਤਾਰ ਸਿੰਘ ਸਵੇਰੇ 9:30 ਕੌਮੀ ਵੋਟਰ ਦਿਵਸ ਸਬੰਧੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਹੁੰ ਚਕਾਉਣਗੇ।

Leave a Reply

Your email address will not be published. Required fields are marked *

*

x

Check Also

ਸੰਗਰੂਰ ਅਧੀਨ ਆਉਂਦੇ 7 ਵਿਧਾਨ ਸਭਾ ਹਲਕਿਆਂ ਵਿੱਚ ਸਥਾਪਤ 1325 ਪੋਲਿੰਗ ਬੂਥਾਂ ਵਿੱਚ ਵੋਟਰਾਂ ਦੀ ਸੁਵਿਧਾ ਲਈ ਪੀਣ ਵਾਲਾ ਸਾਫ਼ ਪਾਣੀ, ਬਿਜਲੀ, ਹਵਾ..,

ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਅਤੇ ਨੋਡਲ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ * ਚੋਣ ਕਮਿਸ਼ਨ ਦੀਆਂ ਹਦਾਇਤਾਂ ...

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀਭੰਗੜੇ, ਗਿੱਧੇ ਅਤੇ ਪੰਜਾਬੀ ਲੋਕ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ-ਚੰਨ ਲਾਏ

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ ਭੰਗੜੇ, ਗਿੱਧੇ ਅਤੇ ਪੰਜਾਬੀ ...