` ਕੌਮੀ ਸਕੂਲ ਖੇਡਾਂ ਵਿੱਚ ਤੀਜੇ ਸਥਾਨ ‘ਤੇ ਰਹਿਣ ਵਾਲੀ ਹੈਂਡਬਾਲ ਟੀਮ ਵੱਲੋਂ ਸਿੱਖਿਆ ਮੰਤਰੀ ਨਾਲ ਮੁਲਾਕਾਤ ਸਕੂਲਾਂ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ: ਸੋਨੀ.. – Azad Tv News
Breaking News
Home » Breaking News » ਕੌਮੀ ਸਕੂਲ ਖੇਡਾਂ ਵਿੱਚ ਤੀਜੇ ਸਥਾਨ ‘ਤੇ ਰਹਿਣ ਵਾਲੀ ਹੈਂਡਬਾਲ ਟੀਮ ਵੱਲੋਂ ਸਿੱਖਿਆ ਮੰਤਰੀ ਨਾਲ ਮੁਲਾਕਾਤ ਸਕੂਲਾਂ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ: ਸੋਨੀ..

ਕੌਮੀ ਸਕੂਲ ਖੇਡਾਂ ਵਿੱਚ ਤੀਜੇ ਸਥਾਨ ‘ਤੇ ਰਹਿਣ ਵਾਲੀ ਹੈਂਡਬਾਲ ਟੀਮ ਵੱਲੋਂ ਸਿੱਖਿਆ ਮੰਤਰੀ ਨਾਲ ਮੁਲਾਕਾਤ ਸਕੂਲਾਂ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ: ਸੋਨੀ..

ਚੰਡੀਗੜ, 24 ਜਨਵਰੀ
ਕੌਮੀ ਸਕੂਲ ਖੇਡਾਂ ਅੰਡਰ-17 ਵਿੱਚ ਹੈਂਡਬਾਲ ਮੁਕਾਬਲਿਆਂ ਵਿੱਚ ਤੀਜੇ ਸਥਾਨ ‘ਤੇ ਰਹਿਣ ਵਾਲੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਟੀਮ ਨੇ ਅੱਜ ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨਾਲ ਮੁਲਾਕਾਤ ਕੀਤੀ।
ਸਿੱਖਿਆ ਮੰਤਰੀ ਨੇ ਜੇਤੂ ਟੀਮ ਦੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਪੰਜਾਬ ਦੇ ਵਿਦਿਆਰਥੀ ਕੌਮੀ ਪੱਧਰ ‘ਤੇ ਹੋਣ ਵਾਲੀਆਂ ਖੇਡਾਂ ਵਿੱਚ ਮੱਲਾਂ ਮਾਰਨਗੇ ਅਤੇ ਆਪਣੇ ਸੂਬੇ ਦਾ ਨਾਮ ਰੌਸ਼ਨ ਕਰਨਗੇ। ਉਨਾਂ ਕਿਹਾ ਕਿ ਰਾਜ ਦੇ ਸਕੂਲਾਂ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਰਾਜ ਸਰਕਾਰ ਵੱਲੋਂ ਸਾਰਥਕ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਵਧੀਆ ਖਿਡਾਰੀ ਪੈਦਾ ਕੀਤੇ ਜਾ ਸਕਣ।
ਇਸ ਮੌਕੇ ਟੀਮ ਦੇ ਕੋਚ ਰਮਨਦੀਪ ਸਿੰਘ, ਕੋਚ ਹਰਜਿੰਦਰ ਸਿੰਘ, ਕੋਚ ਕੁਲਵਿੰਦਰ ਸਿੰਘ ਅਤੇ ਟੀਮ ਕਪਤਾਨ ਮੋਨੂੰ ਸਮੇਤ ਸਮੂਹ ਟੀਮ ਮੈਂਬਰ ਹਾਜ਼ਰ ਸਨ। ਦੱਸਣਯੋਗ ਹੈ ਕਿ 64ਵੀਆਂ ਕੌਮੀ ਸਕੂਲ ਖੇਡਾਂ ਤਿਲੰਗਾਨਾ ਰਾਜ ਦੇ ਸਿੱਧੀਪੇਟ ਜ਼ਿਲੇ ਵਿੱਚ 12 ਤੋਂ 16 ਜਨਵਰੀ 2019 ਤੱਕ ਹੋਈਆਂ ਸਨ।

Leave a Reply

Your email address will not be published. Required fields are marked *

*

x

Check Also

ਸੰਗਰੂਰ ਅਧੀਨ ਆਉਂਦੇ 7 ਵਿਧਾਨ ਸਭਾ ਹਲਕਿਆਂ ਵਿੱਚ ਸਥਾਪਤ 1325 ਪੋਲਿੰਗ ਬੂਥਾਂ ਵਿੱਚ ਵੋਟਰਾਂ ਦੀ ਸੁਵਿਧਾ ਲਈ ਪੀਣ ਵਾਲਾ ਸਾਫ਼ ਪਾਣੀ, ਬਿਜਲੀ, ਹਵਾ..,

ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਅਤੇ ਨੋਡਲ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ * ਚੋਣ ਕਮਿਸ਼ਨ ਦੀਆਂ ਹਦਾਇਤਾਂ ...

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀਭੰਗੜੇ, ਗਿੱਧੇ ਅਤੇ ਪੰਜਾਬੀ ਲੋਕ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ-ਚੰਨ ਲਾਏ

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ ਭੰਗੜੇ, ਗਿੱਧੇ ਅਤੇ ਪੰਜਾਬੀ ...