` ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ* ਅਨਾਜ ਮੰਡੀ ਭਵਾਨੀਗੜ੍ਹ ਦਾ ਕੀਤਾ ਦੌਰਾ, ਕਿਸਾਨਾਂ ਨੂੰ ਸੁੱਕੀ ਜਿਣਸ ਹੀ ਲਿਆਉਣ ਦੀ ਅਪੀਲ… – Azad Tv News
Home » Breaking News » ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ* ਅਨਾਜ ਮੰਡੀ ਭਵਾਨੀਗੜ੍ਹ ਦਾ ਕੀਤਾ ਦੌਰਾ, ਕਿਸਾਨਾਂ ਨੂੰ ਸੁੱਕੀ ਜਿਣਸ ਹੀ ਲਿਆਉਣ ਦੀ ਅਪੀਲ…

ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ* ਅਨਾਜ ਮੰਡੀ ਭਵਾਨੀਗੜ੍ਹ ਦਾ ਕੀਤਾ ਦੌਰਾ, ਕਿਸਾਨਾਂ ਨੂੰ ਸੁੱਕੀ ਜਿਣਸ ਹੀ ਲਿਆਉਣ ਦੀ ਅਪੀਲ…

ਸੰਗਰੂਰ, 23 ਅਪ੍ਰੈਲ:
ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਡਾ. ਅਭਿਨਵ ਤ੍ਰਿਖਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਣਕ ਦੇ ਖ਼ਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਸਮੇਤ ਵੱਖ ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਾ. ਤ੍ਰਿਖਾ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਪੇਸ਼ ਨਾ ਆਵੇ ਅਤੇ ਕਣਕ ਦੀ ਆਮਦ ਦੇ ਨਾਲ ਹੀ ਬਿਨਾਂ ਕਿਸੇ ਦੇਰੀ ਤੋਂ ਨਿਰਧਾਰਤ ਮਾਪਦੰਡਾਂ ਮੁਤਾਬਕ ਫਸਲ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ ਵੱਲ ਵਿਸ਼ੇੇਸ਼ ਧਿਆਨ ਦੇਣ ਦੀ ਹਦਾਇਤ ਵੀ ਕੀਤੀ ਤਾਂ ਜੋ ਫ਼ਸਲ ਦੀ ਨਿਰਵਿਘਨ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਸਕੇ। ਡਾ. ਤ੍ਰਿਖਾ ਨੇ ਕਿਹਾ ਕਿ ਜੇ ਕਿਸੇ ਵੀ ਅਧਿਕਾਰੀ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਫੌਰੀ ਨੋਡਲ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਤੁਰੰਤ ਢੁਕਵੇਂ ਹੱਲ ਨੂੰ ਯਕੀਨੀ ਬਣਾਇਆ ਜਾ ਸਕੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਕੁਝ ਦਿਨਾਂ ਅੰਦਰ ਹੀ ਆਮਦ ਵਿੱਚ ਤੇਜ਼ੀ ਆ ਜਾਵੇਗੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੇ ਪ੍ਰਬੰਧਾਂ ਹੇਠ ਰੋਜ਼ਾਨਾ ਜ਼ਿਲ੍ਹਾ ਮੈਨੇਜਰਾਂ ਤੇ ਸਬੰਧਤ ਅਧਿਕਾਰੀਆਂ ਵੱਲੋਂ ਸਮੀਖਿਆ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੇਵਲ ਸੁੱਕੀ ਜਿਣਸ ਹੀ ਲਿਆਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਮੀਟਿੰਗ ਉਪਰੰਤ ਡਾ. ਤ੍ਰਿਖਾ ਨੇ ਅਨਾਜ ਮੰਡੀ ਭਵਾਨੀਗੜ ੍ਹ ਦਾ ਦੌਰਾ ਕੀਤਾ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਡਾ. ਤ੍ਰਿਖਾ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸਿਰਫ਼ ਸੁੱਕੀ ਕਣਕ ਹੀ ਲਿਆਉਣ ਤਾਂ ਜੋ ਉਨ੍ਹਾਂ ਦੀ ਜਿਣਸ ਦੀ ਨਾਲੋ ਨਾਲ ਖਰੀਦ ਕੀਤੀ ਜਾ ਸਕੇ। ਇਸ ਮੌਕੇ ਏ.ਐਮ.ਡੀ ਵੇਅਰਹਾਊਸ ਹਰਸ਼ਵਿੰਦਰ ਸਿੰਘ ਬਰਾੜ, ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਮੰਗਲ ਦਾਸ ਵੀ ਉਨ੍ਹਾਂ ਦੇ ਨਾਲ ਸਨ।

Leave a Reply

Your email address will not be published. Required fields are marked *

*

x

Check Also

समर्थकों में भारी जोश है और उन्होंने महारानी परनीत कौर की जीत को अभी से मनाना शुरू कर दिया है…

पटियाला की सबसे ज्यादा हॉट सीट मानी जाने वाली पटियाला लोकसभा सीट का नतीजा बेशक ...

ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ..

ਚੰਡੀਗੜ• 21 ਮਈ: ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ...