` ਖਹਿਰਾ ਨੇ ਸਦਾ ਝੂਠ ਬੋਲਿਆ, ਇੱਕ ਵੀ ਦੋਸ਼ ਸਿੱਧ ਕਰ ਕੇ ਵਿਖਾਉਣ: ਕੈਪਟਨ – Azad Tv News
Home » Breaking News » ਖਹਿਰਾ ਨੇ ਸਦਾ ਝੂਠ ਬੋਲਿਆ, ਇੱਕ ਵੀ ਦੋਸ਼ ਸਿੱਧ ਕਰ ਕੇ ਵਿਖਾਉਣ: ਕੈਪਟਨ

ਖਹਿਰਾ ਨੇ ਸਦਾ ਝੂਠ ਬੋਲਿਆ, ਇੱਕ ਵੀ ਦੋਸ਼ ਸਿੱਧ ਕਰ ਕੇ ਵਿਖਾਉਣ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਵੱਲੋਂ ਉਨ੍ਹਾਂ ਉਪਰ ਕੇਂਦਰ ਸਰਕਾਰ ਦੀਲੀਹ ‘ਤੇ ਚੱਲਣ ਦੇ ਲਾਏ ਹਾਸੋਹੀਣੇ ਦੋਸ਼ਾਂ ਨੂੰ ਰੱਦ ਕਰਦਿਆਂ ਆਖਿਆ ਕਿ ਨਵੀਂ ਬਣੀ ਪੰਜਾਬੀ ਏਕਤਾ ਪਾਰਟੀ ਦਾ ਲੀਡਰਅਜਿਹੇ ਝੂਠੇ ਇਲਜ਼ਾਮ ਘੜ ਕੇ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੁਰਖੀਆਂ ਬਟੋਰਨ ਲਈ ਤਿਲਮਿਲਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਬੇਇੱਜ਼ਤ ਕਰਕੇ ਕੱਢੇ ਜਾਣ ਤੋਂ ਬਾਅਦ ਖਹਿਰਾ ਹੁਣ ਜਨਤਕ ਤੌਰ’ਤੇ ਸ਼ੋਹਰਤ ਖੱਟਣ ਲਈ ਹਰੇਕ ਤਰ੍ਹਾਂ ਦੀ ਚਾਲ ਚੱਲ ਰਿਹਾ ਹੈ। ਉਨ੍ਹਾਂ ਨੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਵੱਲੋਂ ਬੇਹੂਦਾ ਦੋਸ਼ਲਾਉਣ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਹ ਦੋਸ਼ ਨਾ ਸਿਰਫ ਪੂਰੀ ਤਰ੍ਹਾਂ ਬੇਬੁਨਿਆਦ ਹਨ ਸਗੋਂ ਇਨ੍ਹਾਂ ਵਿੱਚੋਂਸਿਆਸੀ ਕਦਰਾਂ-ਕੀਮਤਾਂ ਅਤੇ ਨੈਤਿਕਤਾ ਨੂੰ ਢਾਹ ਲਾਉਣ ਦੀ ਝਲਕ ਮਾਰਦੀ ਹੈ।\

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖਹਿਰਾ ਹਮੇਸ਼ਾ ਕਿਸੇ ਬਿਆਨ ਦੀ ਸਚਾਈ ਦੀ ਤਹਿ ਤੱਕ ਜਾਣ ਦੀ ਬਜਾਏ ਬਿਨਾਂਸਿਰ ਪੈਰ ਤੋਂ ਬਿਆਨ ਦਾਗਣ ਦੀ ਆਦਤ ਦਾ ਸ਼ਿਕਾਰ ਹੈ। ਉਨ੍ਹਾਂ ਨੇ ਪੰਜਾਬੀ ਏਕਤਾ ਪਾਰਟੀ ਦੇ ਲੀਡਰ ਦੇ ਬੇਬੁਨਿਆਦਦੋਸ਼ਾਂ ਨੂੰ ਝੂਠ ਦਾ ਪੁਲੰਦਾ ਦੱਸਦਿਆਂ ਰੱਦ ਕਰ ਦਿੱਤਾ। ਉਨ੍ਹਾਂ ਨੇ ਖਹਿਰਾ ਨੂੰ ਉਨ੍ਹਾਂ ਖਿਲਾਫ ਜ਼ਾਤੀ ਤੌਰ ‘ਤੇ ਅਤੇ ਸੂਬਾਸਰਕਾਰ ਖਿਲਾਫ਼ ਲਾਏ ਦੋਸ਼ਾਂ ਵਿੱਚੋਂ ਇਕ ਨੂੰ ਵੀ ਸਿੱਧ ਕਰਕੇ ਦਿਖਾਉਣ ਜਾਂ ਫਿਰ ਸਿਆਸਤ ਤੋਂ ਕਿਨਾਰਾ ਕਰ ਲੈਣ ਦੀਚੁਣੌਤੀ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ਬਾਰੇ ਖਹਿਰਾ ਦੇ ਬਿਆਨ ਤੋਂ ਹੀ ਸਿੱਧ ਹੋ ਜਾਂਦਾ ਹੈ ਕਿ ਜੋ ਉਹਉਭਾਰ ਰਿਹਾ ਹੈ, ਉਸ ਤੋਂ ਉਲਟ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਵਾਧੇ ਨੂੰ ਪਹਿਲਾਂ ਹੀ ਰੱਦ ਕਰ ਦਿੱਤਾ ਹੈ ਅਤੇ ਸੂਬਾਸਰਕਾਰ ਨੇ ਸੂਬੇ ਦੇ ਨਵੇਂ ਪੁਲੀਸ ਮੁਖੀ ਲਈ ਆਪਣਾ ਪੈਨਲ ਭੇਜ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸਨਾਲ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੇ ਇਸ਼ਾਰੇ ‘ਤੇ ਸ੍ਰੀ ਅਰੋੜਾ ਨੂੰ ਵਾਧਾ ਦਿੱਤੇ ਜਾਣ ਦਾ ਸਵਾਲ ਕਿੱਥੋਂ ਪੈਦਾਹੋ ਗਿਆ।

Leave a Reply

Your email address will not be published. Required fields are marked *

*

x

Check Also

छत्तीसगढ़ विधानसभा के अध्यक्ष डॉ चरणदास महंत का नगर आगमन होने जा रहा है..

छत्तीसगढ़ विधानसभा के अध्यक्ष डॉ चरणदास महंत का नगर आगमन होने जा रहा है जहां ...

ਸੀ ਕਤਲ ਕਾਂਡ ਦੇ ਦੋਵੇਂ ਦੋਸ਼ੀ ਭਲਕੇ ਹੋਣਗੇ ਮਾਲੇਰਕੋਟਲਾ ਅਦਾਲਤ ਵਿਚ ਪੇਸ਼ …..

ਜੱਸੀ ਕਤਲ ਕਾਂਡ ਦੇ ਦੋਵੇਂ ਦੋਸ਼ੀ ਭਲਕੇ ਹੋਣਗੇ ਮਾਲੇਰਕੋਟਲਾ ਅਦਾਲਤ ਵਿਚ ਪੇਸ਼ . ਸੰਗਰੂਰ .. ...