` ਘਰ ਘਰ ਰੋਜ਼ਗਾਰ’ ਮਿਸ਼ਨ ਤਹਿਤ ਸੰਗਰੂਰ ‘ਚ 50 ਲੱਖ ਦੀ ਲਾਗਤ ਨਾਲ..ਿਲ੍ਹਾ ਰੋਜ਼ਗਾਰ ਬਿਊਰੋ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ: ਘਨਸ਼ਿਆਮ ਥੋਰੀ – Azad Tv News
Home » Breaking News » ਘਰ ਘਰ ਰੋਜ਼ਗਾਰ’ ਮਿਸ਼ਨ ਤਹਿਤ ਸੰਗਰੂਰ ‘ਚ 50 ਲੱਖ ਦੀ ਲਾਗਤ ਨਾਲ..ਿਲ੍ਹਾ ਰੋਜ਼ਗਾਰ ਬਿਊਰੋ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ: ਘਨਸ਼ਿਆਮ ਥੋਰੀ

ਘਰ ਘਰ ਰੋਜ਼ਗਾਰ’ ਮਿਸ਼ਨ ਤਹਿਤ ਸੰਗਰੂਰ ‘ਚ 50 ਲੱਖ ਦੀ ਲਾਗਤ ਨਾਲ..ਿਲ੍ਹਾ ਰੋਜ਼ਗਾਰ ਬਿਊਰੋ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ: ਘਨਸ਼ਿਆਮ ਥੋਰੀ

‘ਘਰ ਘਰ ਰੋਜ਼ਗਾਰ’ ਮਿਸ਼ਨ ਤਹਿਤ ਸੰਗਰੂਰ ‘ਚ 50 ਲੱਖ ਦੀ ਲਾਗਤ ਨਾਲ
ਜ਼ਿਲ੍ਹਾ ਰੋਜ਼ਗਾਰ ਬਿਊਰੋ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ: ਘਨਸ਼ਿਆਮ ਥੋਰੀ
* ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇਗਾ ਜ਼ਿਲ੍ਹਾ ਰੋਜ਼ਗਾਰ ਬਿਊਰੋ
* ਬਿਊਰੋ ‘ਤੇ ਮਿਲੇਗੀ ਵਿਦੇਸ਼ਾਂ ਵਿਚ ਨੌਕਰੀ ਦਿਵਾਉਣ ਦੀ ਵੀ ਸਹੂਲਤ
* ਰੋਜ਼ਗਾਰ ਮੇਲਿਆਂ ਤੇ ਪਲੇਸਮੈਂਟ ਕੈਂਪਾਂ ਰਾਹੀਂ 1487 ਲੋੜਵੰਦਾਂ ਨੂੰ ਮਿਲਿਆ ਰੋਜ਼ਗਾਰ

ਸੰਗਰੂਰ, 1 ਜੂਨ:
ਪੰਜਾਬ ਸਰਕਾਰ ਵੱਲੋਂ ‘ਘਰ ਘਰ ਰੋਜ਼ਗਾਰ’ ਮਿਸ਼ਨ ਅਧੀਨ ਰੋਜ਼ਗਾਰ ਉਤਪਤੀ, ਹੁਨਰ ਸਿਖਲਾਈ, ਸਵੈ-ਰੋਜ਼ਗਾਰ ਅਤੇ ਵਿਦੇਸ਼ੀ ਰੋਜ਼ਗਾਰ ਆਦਿ ਯੋਜਨਾਵਾਂ ਨੂੰ ਜ਼ਿਲ੍ਹਾ ਪੱਧਰ ‘ਤੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਮੁਹੱਈਆ ਕਰਵਾਉਣ ਹਿੱਤ ਹਰੇਕ ਜ਼ਿਲ੍ਹੇ ਵਿੱਚ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਪਤ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੂੰ ਸਥਾਪਤ ਕਰਨ ਲਈ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਬਿਊਰੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਕੀਤਾ ਜਾ ਰਿਹਾ ਹੈ ਜੋ ਕਿ ਜ਼ਿਲ੍ਹੇ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਯਕੀਨੀ ਤੌਰ ‘ਤੇ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਬਿਊਰੋ ਇਕੋ ਥਾਂ ਰੋਜ਼ਗਾਰ ਸਬੰਧੀ ਸਾਰੀਆਂ ਸੁਵਿਧਾਵਾਂ ਪ੍ਰਦਾਨ ਕਰੇਗਾ ਜਿੱਥੇ ਵਿਦੇਸ਼ਾਂ ਵਿਚ ਰੋਜ਼ਗਾਰ, ਹੁਨਰ ਸਿਖਲਾਈ, ਸਵੈ-ਰੋਜ਼ਗਾਰ ਅਤੇ ਉੱਦਮੀਆਂ ਦੇ ਵਿਕਾਸ ਵਰਗੇ ਮਹੱਤਵਪੂਰਣ ਕੰਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਬਿਊਰੋ ਸਾਰੇ ਵਿਭਾਗਾਂ ਨਾਲ ਤਾਲਮੇਲ ਰੱਖੇਗਾ ਤਾਂ ਜੋ ਕੇਂਦਰੀ ਅਤੇ ਸੂਬਾਈ ਸਕੀਮਾਂ ਨੂੰ ਸਾਰਥਕ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ ਅਤੇ ਇਨ੍ਹਾਂ ਸਕੀਮਾਂ ਦੀ ਸਮੇਂ-ਸਮੇਂ ‘ਤੇ ਸਮੀਖਿਆ ਵੀ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਾਰਥੀਆਂ ਨੂੰ ਰੋਜ਼ਗਾਰ ਮੇਲਿਆਂ ਅਤੇ ਪਲੇਸਮੈਂਟ ਕੈਂਪਾਂ ਰਾਹੀਂ ਨੌਕਰੀ ਦਿਵਾਉਣ ਲਈ ਰਾਜ ਸਰਕਾਰ ਵੱਲੋਂ ਦਿੱਤੇ ਸਪੱਸ਼ਟ ਦਿਸ਼ਾ ਨਿਰਦੇਸ਼ਾਂ ਦੇ ਜ਼ਿਲ੍ਹਾ ਸੰਗਰੂਰ ‘ਚ ਸੁਖਾਵੇਂ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ‘ਚ 19 ਰੋਜ਼ਗਾਰ ਮੇਲੇ ਤੇ ਪਲੇਸਮੈਂਟ ਕੈਂਪ ਲਗਵਾਏ ਗਏ ਜਿਨ੍ਹਾਂ ਵਿੱਚ ਤਿੰਨ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਵੀ ਸ਼ਾਮਲ ਸਨ। ਸ਼੍ਰੀ ਥੋਰੀ ਨੇ ਦੱਸਿਆ ਕਿ ਰੋਜ਼ਗਾਰ ਮੇਲਿਆਂ ਦੌਰਾਨ 1079 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਚੋਣ ਹੋਈ ਅਤੇ 261 ਪ੍ਰਾਰਥੀ ਸਵੈ ਰੋਜ਼ਗਾਰ ਦੇ ਸਮਰੱਥ ਬਣੇ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪਾਂ ਦੌਰਾਨ 408 ਪ੍ਰਾਰਥੀਆਂ ਦੀ ਚੋਣ ਹੋਈ ਜਦਕਿ 307 ਪ੍ਰਾਰਥੀਆਂ ਨੇ ਸਵੈ ਰੋਜ਼ਗਾਰ ਅਪਣਾਇਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਜਵਾਨ ਬਿਨੇਕਾਰ ਜੋ ਆਪਣਾ ਰੋਜ਼ਗਾਰ ਸ਼ੁਰੂ ਕਰਨਾ ਚਾਹੁੰਦੇ ਹਨ, ਨੂੰ ਰਾਜ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਅਤੇ ਸਵੈ-ਰੋਜ਼ਗਾਰ ਤਹਿਤ ਕੀਤੇ ਜਾ ਸਕਣ ਵਾਲੇ ਕੰਮਾਂ ਬਾਰੇ ਸਿਖਲਾਈ ਦਿੱਤੀ ਜਾਂਦੀ ਹੈ। ਸ਼੍ਰੀ ਥੋਰੀ ਨੇ ਦੱਸਿਆ ਕਿ ਪ੍ਰਾਰਥੀਆਂ ਨੂੰ ਸਮੇਂ-ਸਮੇਂ ‘ਤੇ ਸਰਕਾਰੀ, ਅਰਧ ਸਰਕਾਰੀ ਵਿਭਾਗਾਂ ਦੁਆਰਾ ਕੱਢੀਆਂ ਜਾਣ ਵਾਲੀਆਂ ਨੌਕਰੀਆਂ ਬਾਰੇ ਸੂਚਿਤ ਕਰਨਾ ਵੀ ਬਿਊਰੋ ਦੇ ਮੁੱਖ ਕਾਰਜਾਂ ਵਿੱਚੋਂ ਇੱਕ ਹੈ। ਸ਼੍ਰੀ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਹੁਣ ਤੱਕ 10891 ਪੇਂਡੂ ਅਤੇ 5417 ਸ਼ਹਿਰੀ ਬਿਨੇਕਾਰਾਂ ਨੇ ਆਪਣਾ ਨਾਮ ਰਜਿਸਟਰਡ ਕਰਵਾਇਆ ਹੈ ਜਦਕਿ ਆਨਲਾਈਨ ਪੋਰਟਲ ਐਨ.ਸੀ.ਐਸ ‘ਤੇ 6024 ਅਤੇ ਜੀ.ਜੀ.ਆਰ ਪੋਰਟਲ ‘ਤੇ 5295 ਪ੍ਰਾਰਥੀਆਂ ਨੇ ਰਜਿਸਟਰੇਸ਼ਨ ਕਰਵਾਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ‘ਚ 899 ਪ੍ਰਾਰਥੀਆਂ ਨੂੰ ਡੇਅਰੀ ਵਿਕਾਸ, ਮੱਛੀ ਪਾਲਣ, ਸੂਰ ਪਾਲਣ ਆਦਿ ਵਿਭਾਗਾਂ ਰਾਹੀਂ ਸਵੈ ਰੋਜ਼ਗਾਰ ਨਾਲ ਜੋੜਿਆ ਗਿਆ ਅਤੇ 1163 ਬਿਨੇਕਾਰਾਂ ਨੂੰ ਸਵੈ ਰੋਜ਼ਗਾਰ ਸਕੀਮਾਂ ਅਧੀਨ ਸਿਖਲਾਈ ਵੀ ਦਿੱਤੀ ਗਈ।

Leave a Reply

Your email address will not be published. Required fields are marked *

*

x

Check Also

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੰਮੂ ਵਿਖੇ ਪੰਜਾਬ ਰੋਡਵੇਜ਼ ਦੀ ਬੱਸ ‘ਤੇ ਗ੍ਰਨੇਡ ਹਮਲੇ ਦੀ ਨਿਖੇਧੀ…

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੰਮੂ ਵਿਖੇ ਪੰਜਾਬ ਰੋਡਵੇਜ਼ ਦੀ ਬੱਸ ‘ਤੇ ਗ੍ਰਨੇਡ ਹਮਲੇ ਦੀ ...

Sucha Singh Gill and Baldev Dhaliwal highlight Challenges face by Farming Communities…

Well known experts of their respective disciplines, Sucha Singh Gill and Baldev Singh Dhaliwal spelled ...