` ਝੋਨੇ ਦੀ ਖਰੀਦ ਅਤੇ ਅਦਾਇਗੀ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸਤ ਨਹੀਂ ਕੀਤੀ ਜਾਵੇਗੀ-ਡੀਸੀ ਸੰਗਰੂਰ.. – Azad Tv News
Breaking News
Home » Breaking News » ਝੋਨੇ ਦੀ ਖਰੀਦ ਅਤੇ ਅਦਾਇਗੀ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸਤ ਨਹੀਂ ਕੀਤੀ ਜਾਵੇਗੀ-ਡੀਸੀ ਸੰਗਰੂਰ..

ਝੋਨੇ ਦੀ ਖਰੀਦ ਅਤੇ ਅਦਾਇਗੀ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸਤ ਨਹੀਂ ਕੀਤੀ ਜਾਵੇਗੀ-ਡੀਸੀ ਸੰਗਰੂਰ..

ਝੋਨੇ ਦੀ ਖਰੀਦ ਅਤੇ ਅਦਾਇਗੀ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸਤ ਨਹੀਂ ਕੀਤੀ ਜਾਵੇਗੀ-ਡੀਸੀ ਸੰਗਰੂਰ
ਅਨਾਜ ਮੰਡੀ ਵਿੱਚ ਝੋਨੇ ਦੀ ਸਰਕਾਰੀ ਬੋਲੀ ਸ਼ੁਰੂ ਕਾਰਵਾਈ
ਪੱਤਰ ਪ੍ਰੇਰਕ
ਭਵਾਨੀਗੜ੍ਹ 1 ਅਕਤੂਬਰ
ਅੱਜ ਇੱਥੇ ਮੁੱਖ ਅਨਾਜ ਮੰਡੀ ਵਿਖੇ ਸ੍ਰੀ ਅਮਰ ਪ੍ਰਤਾਪ ਸਿੰਘ ਵਿਰਕ ਡਿਪਟੀ ਕਮਿਸ਼ਨਰ ਸੰਗਰੂਰ ਨੇ ਝੋਨੇ ਦੀ ਸਰਕਾਰੀ ਬੋਲੀ ਦੀ ਸ਼ੁਰੂਆਤ ਕਰਵਾਈ।
ਇਸ ਤੋਂ ਪਹਿਲਾਂ ਸ੍ਰੀ ਵਿਰਕ ਨੇ ਮਾਰਕੀਟ ਕਮੇਟੀ ਦਫਤਰ ਵਿਖੇ ਸਰਕਾਰੀ ਖਰੀਦ ਏਜੈਂਸੀਆਂ ਦੇ ਅਧਿਕਾਰੀਆਂ, ਆੜਤੀਆਂ ਅਤੇ ਸੈਲਰਾਂ ਵਾਲਿਆਂ ਨਾਲ ਮੀਟਿੰਗ ਦੌਰਾਨ ਸਪਸ਼ਟ ਹਿਦਾਇਤਾਂ ਕੀਤੀਆਂ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ, ਢੋਆਈ ਅਤੇ ਅਦਾਇਗੀ ਵਿਚ ਇੱਕ ਫੀਸਦੀ ਢਿੱਲ ਵੀ ਬਰਦਾਸਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸਰਕਾਰ ਨੇ ਬਾਰਦਾਨੇ ਅਤੇ ਝੋਨੇ ਦੀ ਅਦਾਇਗੀ ਲਈ ਪੈਸਿਆਂ ਦੇ ਮੁਕੰਮਲ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਮੰਡੀ ਨਾਲ ਸਬੰਧਤ ਸਾਰੀਆਂ ਧਿਰਾਂ ਨੂੰ ਆਪਸੀ ਤਾਲਮੇਲ ਰੱਖਕੇ ਝੋਨੇ ਦੀ ਖਰੀਦ ਦਾ ਕੰਮ ਬਹੁਤ ਫੁਰਤੀ ਨਾਲ ਕਰਨਾ ਪਵੇਗਾ। ਉਨ੍ਹਾਂ ਢੋਆਈ ਦੇ ਮਾਮਲੇ ਵਿਚ ਟਰੱਕ ਯੂਨੀਅਨ ਭਵਾਨੀਗੜ੍ਹ ਦੀ ਪਿਛਲੀ ਬਕਾਇਆ ਖੜੀ ਅਦਾਇਗੀ ਬਾਰੇ ਸਬੰਧਤ ਅਧਿਕਾਰੀਆਂ ਨੂੰ ਇਸ ਮਸਲੇ ਨੂੰ ਤੁਰੰਤ ਹੱਲ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਦੇ ਰਸਤੇ ਵਿੱਚ ਕੋਈ ਅੜਿੱਕਾ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਮਾਰਕੀਟ ਕਮੇਟੀ ਦੇ ਸਕੱਤਰ ਗੁਰਚਰਨਜੀਤ ਸਿੰਘ ਗਰੇਵਾਲ ਤੋਂ ਮੰਡੀਆਂ ਦੀ ਸਫਾਈ, ਪਾਣੀ ਅਤੇ ਲਾਈਟਾਂ ਦੇ ਪ੍ਰਬੰਧਾਂ ਦੀ ਜਾਣਕਾਰੀ ਵੀ ਲਈ।
ਬਾਅਦ ਵਿੱਚ ਉਨ੍ਹਾਂ ਨੇ ਮੰਡੀ ਵਿੱਚ ਵੀਐਮ ਇੰਟਰਪ੍ਰਾਈਜ ਦੁਕਾਨ ‘ਤੇ ਕਿਸਾਨ ਹਰਪ੍ਰੀਤ ਸਿੰਘ ਕਾਕੜਾ ਦੇ ਝੋਨੇ ਦੀ ਬੋਲੀ ਲਗਵਾਕੇ ਬਕਾਇਦਾ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਮਨਦੀਪ ਸਿੰਘ ਬਰਾੜ ਜਿਲ੍ਹਾ ਮੈਨੇਜਰ ਮਾਰਕਫੈਡ, ਬਲਜਿੰਦਰ ਸਿੰਘ ਮੈਨੇਜਰ ਮਾਰਕਫੈਡ, ਦੀਪਇੰਦਰ ਸਿੰਘ ਪਨਸਪ, ਮਾਣਕਪ੍ਰੀਤ ਸਿੰਘ ਸੋਢੀ ਡੀਐਫਸੀ, ਰਾਜ ਕੁਮਾਰ ਪੰਜਾਬ ਐਗਰੋ, ਸੁਰਿੰਦਰ ਸਿੰਘ ਪੰਜਾਬ ਐਗਰੋ, ਗੁਰਚਰਨਜੀਤ ਸਿੰਘ ਸਕੱਤਰ, ਮਹੇਸਪਾਲ ਵਰਮਾ ਪ੍ਰਧਾਨ ਆੜਤੀਆ ਐਸੋਸੀਏਸਨ, ਕਪਿਲ ਗਰਗ, ਸੁੱਖੀ ਕਪਿਆਲ, ਲੱਕੀ, ਪਵਨ ਸਿੰਗਲਾ, ਟਵਿੰਕਲ ਗੋਇਲ ਅਤੇ ਧਰਮ ਪਾਲ ਹਾਜਰ ਸਨ। ਇਸੇ ਦੌਰਾਨ ਟਰੱਕ ਯੂਨੀਅਨ ਦੇ ਪ੍ਰਧਾਨ ਸ੍ਰੀ ਵਿਪਨ ਸ਼ਰਮਾ ਨੇ ਕਿਹਾ ਕਿ ਟਰੱਕ ਯੂਨੀਅਨ ਦਾ ਪਿਛਲਾ ਬਕਾਇਆ ਜਲਦੀ ਦਿੱਤਾ ਜਾਵੇ।

Leave a Reply

Your email address will not be published. Required fields are marked *

*

x

Check Also

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀਭੰਗੜੇ, ਗਿੱਧੇ ਅਤੇ ਪੰਜਾਬੀ ਲੋਕ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ-ਚੰਨ ਲਾਏ

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ ਭੰਗੜੇ, ਗਿੱਧੇ ਅਤੇ ਪੰਜਾਬੀ ...

Baisakhi celebrated with great pomp & show in Frankfurt courtesy Consulate General of India Bhangra, Giddha & performances by Punjabi folk artists add colour to celebrations..

Chandigarh, April 13: The Consulate General of India, Frankfurt, Germany, organized an event to commemorate ...