` ਟਰਾਂਸਪੋਰਟ ਅਧਿਕਾਰੀ ਨਤੀਜਾ ਪੱਖੀ ਪਹੁੰਚ ਅਪਣਾਉਣ: ਅਰੁਨਾ ਚੌਧਰੀ.. – Azad Tv News
Home » Punjab » ਟਰਾਂਸਪੋਰਟ ਅਧਿਕਾਰੀ ਨਤੀਜਾ ਪੱਖੀ ਪਹੁੰਚ ਅਪਣਾਉਣ: ਅਰੁਨਾ ਚੌਧਰੀ..

ਟਰਾਂਸਪੋਰਟ ਅਧਿਕਾਰੀ ਨਤੀਜਾ ਪੱਖੀ ਪਹੁੰਚ ਅਪਣਾਉਣ: ਅਰੁਨਾ ਚੌਧਰੀ..

ਟਰਾਂਸਪੋਰਟ ਅਧਿਕਾਰੀ ਨਤੀਜਾ ਪੱਖੀ ਪਹੁੰਚ ਅਪਣਾਉਣ: ਅਰੁਨਾ ਚੌਧਰੀ
• ਮਾਲੀਆ ਜਟਾਉਣ ਦਾ ਟੀਚਾ ਹਰ ਹੀਲੇ ਪੂਰਾ ਕਰਨ ਦੀ ਕੀਤੀ ਤਾੜਨਾ
• ਟਰਾਂਸਪੋਰਟ ਮੰਤਰੀ ਨੇ 10 ਫਰਵਰੀ ਤੱਕ ਟਾਈਮ ਟੇਬਲ ਬਣਾਉਣ ਅਤੇ ਅਗਲੇ ਦਿਨ ਰੀਵਿਊ ਮੀਟਿੰਗ ਕਰਨ ਦੀ ਕੀਤੀ ਹਦਾਇਤ
• ਅਧਿਕਾਰੀਆਂ ਨੂੰ ਲੋਕਾਂ ਪ੍ਰਤੀ ਜਵਾਬਦੇਹ ਅਤੇ ਦਫਤਰਾਂ ਤੋਂ ਬਾਹਰ ਨਿਕਲ ਕੇ ਫੀਲਡ ਵਿੱਚ ਕੰਮ ਕਰਨ ਲਈ ਕਿਹਾ
ਚੰਡੀਗੜ•, 9 ਜਨਵਰੀ
”ਪੰਜਾਬ ਸਰਕਾਰ ਨੇ ਸੂਬੇ ਦੀ ਵਾਂਗਡੋਰ ਆਪਣੇ ਹੱਥਾਂ ਵਿੱਚ ਲੈਣ ਮੌਕੇ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਸੁਚੱਜਾ ਤੇ ਨਿਰਪੱਖ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਤੇ ਜਵਾਬਦੇਹੀ ਪ੍ਰਗਟਾਈ ਸੀ। ਪੰਜਾਬ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਟਰਾਂਸਪੋਰਟ ਵਿਭਾਗ ਸਭ ਤੋਂ ਪਹਿਲੀ ਕਤਾਰ ਵਿੱਚ ਹੈ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖ਼ਰੇ ਉੱਤਰਨ ਵਿੱਚ ਵਿਭਾਗ ਵੱਲੋਂ ਹਰ ਸੰਭਵ ਯਤਨ ਕੀਤਾ ਜਾਵੇਗਾ।” ਇਹ ਗੱਲ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਸੱਦੀ ਵਿਭਾਗ ਦੀ ਉਚ ਪੱਧਰੀ ਮੀਟਿੰਗ ਦੌਰਾਨ ਕਹੀ।
ਟਰਾਂਸਪੋਰਟ ਵਿਭਾਗ ਨੂੰ ਸੂਬੇ ਦੀ ਆਰਥਿਕਤਾ ਦਾ ਰੁਖ਼ ਬਦਲਣ ਦੀ ਸਮਰੱਥਾ ਰੱਖਣ ਵਾਲਾ ਵਿਭਾਗ ਦੱਸਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਅਤੇ ਵਿਭਾਗ ਦੇ ਹਰੇਕ ਮੁਲਾਜ਼ਮ ਤੇ ਅਧਿਕਾਰੀ ਨੂੰ ਨਤੀਜਾ ਪੱਖੀ ਰਵੱਈਆ ਅਖ਼ਤਿਆਰ ਕਰਨਾ ਪਵੇਗਾ। ਮਾਲੀਆ ਜਟਾਉਣ ਉੱਤੇ ਧਿਆਨ ਕੇਂਦਰਿਤ ਕਰਨ ਦੀ ਗੱਲ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਵਿਭਾਗੀ ਅਫ਼ਸਰਾਂ ਦੀ ਕਾਰਗੁਜ਼ਾਰੀ ਕਈ ਮਹੱਤਵਪੂਰਨ ਮਾਪਦੰਡਾਂ ਦੇ ਆਧਾਰ ‘ਤੇ ਤੈਅ ਕੀਤੀ ਜਾਵੇਗੀ। ਉਨ•ਾਂ ਅਧਿਕਾਰੀਆਂ ਨੂੰ ਤਾੜਨਾ ਵੀ ਕੀਤੀ ਕਿ ਜਿਹੜਾ ਅਧਿਕਾਰੀ ਚੰਗੇ ਨਤੀਜੇ ਨਹੀਂ ਦੇਵੇਗਾ, ਉਸ ਖਿਲਾਫ ਸਖਤ ਕਾਰਵਾਈ ਵੀ ਹੋਵੇਗੀ।
ਸ੍ਰੀਮਤੀ ਚੌਧਰੀ ਨੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਅਤੇ ਲੋੜੀਂਦੇ ਦਸਤਾਵੇਜ਼ਾਂ ਤੋਂ ਬਿਨਾਂ ਬੱਸਾਂ ਚਲਾਉਣ ਵਾਲਿਆਂ ਵਿਰੁੱਧ ਸਖ਼ਤੀ ਨਾਲ ਪੇਸ਼ ਆਉਣ ਲਈ ਕਿਹਾ ਹੈ ਅਤੇ ਇਹ ਵੀ ਸਪੱਸ਼ਟ ਕੀਤਾ ਕਿ ਉਕਤ ਕੰਮ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਨੇਪਰੇ ਚੜ•ਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਅਧਿਕਾਰੀ ਆਪਣੇ ਦਫਤਰਾਂ ਵਿੱਚੋਂ ਬਾਹਰ ਨਿਕਲ ਕੇ ਸੜਕਾਂ ਉਪਰ ਆਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖਿਲਾਫ ਸਖਤ ਕਾਰਵਾਈ ਕਰਨ।
ਇਸ ਨਾਲ ਸਬੰਧਤ ਹੋਰ ਵੇਰਵੇ ਦਿੰਦਿਆਂ ਸ੍ਰੀਮਤੀ ਚੌਧਰੀ ਨੇ ਕਿਹਾ ਬੱਸਾਂ ਦੇ ਆਉਣ-ਜਾਣ ਸਬੰਧੀ ਤਰਕਸੰਗਤ ਟਾਈਮ ਟੇਬਲ ਤਿਆਰ ਕੀਤਾ ਜਾਵੇਗਾ ਅਤੇ ਇਹ ਕੰਮ ਹਰ ਹੀਲੇ 10 ਫਰਵਰੀ ਤੱਕ ਮੁਕੰਮਲ ਕਰ ਲਿਆ ਜਾਵੇ। ਉਨ•ਾਂ ਕਿਹਾ ਕਿ ਇਸ ਸਬੰਧੀ ਕੰਮ ਦੇ ਮੁਲਾਂਕਣ ਲਈ ਉਹ 11 ਫਰਵਰੀ ਨੂੰ ਮੁੜ ਮੀਟਿੰਗ ਕਰ ਕੇ ਨਵੇਂ ਟਾਈਮ ਟੇਬਲ ਦਾ ਜਾਇਜ਼ਾ ਲੈਣਗੇ। ਉਨ•ਾਂ ਕਿਹਾ ਕਿ ਕਿਸੇ ਵੀ ਪ੍ਰਾਈਵੇਟ ਬੱਸ ਚਾਲਕ ਨੂੰ ਨਾਜਾਇਜ਼ ਫਾਇਦਾ ਨਾ ਪਹੁੰਚਣ ਦਿੱਤਾ ਜਾਵੇ।
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਵਿੱਢੇ ਇਨ•ਾਂ ਯਤਨਾਂ ਸਬੰਧੀ ਐਕਸ਼ਨ ਟੇਕਨ ਰਿਪੋਰਟ 15 ਦਿਨਾਂ ਬਾਅਦ ਭੇਜ ਜਾਵੇਗੀ। ਵਿਭਾਗ ਦੇ ਕੰਮ-ਕਾਜ ਦੇ ਕੰਪਿਊਟਰੀਕਰਨ ਨੂੰ ਯਕੀਨੀ ਬਣਾਉਣ ਲਈ ਉਨ•ਾਂ ਨੇ ਅਫਸਰਾਂ ਨੂੰ ਨਵੇਂ ਸੁਧਾਰਾਂ ਨੂੰ ਅਪਣਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ ਤੇ ਵਿਭਾਗ ਦੇ ਕੰਮਾਂ ਨੂੰ ਸਮਾਬੱਧ ਤਰੀਕੇ ਨਾਲ ਨੇਪਰੇ ਚੜ•ਾਉਣ ਲਈ ਵੀ ਤਾਕੀਦ ਕੀਤੀ।
ਸ੍ਰੀਮਤੀ ਚੌਧਰੀ ਨੇ ਵਿਭਾਗ ਦੇ ਅਫਸਰਾਂ ਨੂੰ ਜਾਅਲੀ ਡਰਾਈਵਿੰਗ ਲਾਈਸੈਂਸ ਆਦਿ ਵਰਗੀਆਂ ਹੋਰ ਧੋਖਾਧੜੀਆਂ ਨੂੰ ਰੋਕਣ ਲਈ ਨਾ ਬਰਦਾਸ਼ਤ ਕਰਨ ਯੋਗ ਵਤੀਰਾ ਅਖ਼ਤਿਆਰ ਕਰਨ ਦੀ ਕੀਤੀ ਤਾਕੀਦ। ਉਨ•ਾਂ ਕਿਹਾ ਕਿ ਅਧਿਕਾਰੀ ਲੋਕਾਂ ਲਈ ਜੁਆਬਦੇਹ ਬਣਨ ਅਤੇ ਡਰਾਈਵਿੰਗ ਲਾਇਸੈਂਸ ਰੀਨਿਊ ਆਦਿ ਕੇਸਾਂ ਦੇ ਨਿਪਟਾਰਾ ਨਿਸ਼ਚਤ ਤੇ ਘੱਟ ਸਮੇਂ ਅੰਦਰ ਕੀਤਾ ਜਾਵੇ।
ਸ੍ਰੀਮਤੀ ਚੌਧਰੀ ਨੇ ਇਹ ਵੀ ਹਦਾਇਤ ਕੀਤੀ ਕਿ ਹੁਣ ਤੋਂ ਬਾਅਦ ਸੂਬੇ ਵਿੱਚ ਕਿਸੇ ਨੂੰ ਵੀ  ਰਾਜ ਟਰਾਂਸਪੋਰਟ ਕਮਿਸ਼ਨਰ ਦੀ ਦੀ ਪ੍ਰਵਾਨਗੀ ਤੋਂ ਬਿਨਾਂ ਪਰਾਣੇ ਰਜਿਸਟਰੇਸ਼ਨ ਨੰਬਰ ਨਵੀਆਂ ਗੱਡੀਆਂ ਉਪਰ ਲਗਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ•ਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਸਖਾਲੀਆਂ ਤੇ ਪਰੇਸ਼ਾਨੀ ਮੁਕਤ ਸੇਵਾਵਾਂ ਮੁਹੱਈਆ ਕਰਾਉਣ ਲਈ ਆਰ.ਟੀ.ਏਜ਼, ਜਿੰਨਾ ਕੋਲ ਇੱਕ ਤੋਂ ਵੱਧ ਜ਼ਿਲ•ੇ ਦੇ ਚਾਰਜ ਹੈ, ਨੂੰ ਦਫ਼ਤਰਾਂ ਵਿੱਚ ਰਹਿਣ ਦੀ ਹਦਾਇਤ ਕੀਤੀ ਗਈ ਹੈ। ਉਨ•ਾਂ ਦੇ ਦਿਨ ਵੀ ਨਿਰਧਾਰਤ ਕੀਤੇ ਜਾਣ।
ਇਸ ਤੋਂ ਪਹਿਲਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ.ਸਿਵਾ ਪ੍ਰਸਾਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਟਰਾਂਸਪੋਰਟ ਮੰਤਰੀ ਵੱਲੋਂ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਅਤੇ ਸਰਕਾਰੀ ਟਰਾਂਸਪੋਰਟ ਪ੍ਰਣਾਲੀ ਨੂੰ ਲੋਕ ਪੱਖੀ ਬਣਾਇਆ ਜਾਵੇ। ਮੀਟਿੰਗ ਵਿੱਚ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਦਿਲਰਾਜ ਸਿੰਘ, ਡਾਇਰੈਕਟਰ ਸ੍ਰੀ ਤੇਜਿੰਦਰ ਸਿੰਘ ਧਾਲੀਵਾਲ, ਪੀ.ਆਰ.ਟੀ.ਸੀ. ਦੇ ਵਧੀਕ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਅਮਿਤ ਬਾਂਬੇ, ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ) ਦੇ ਸਕੱਤਰ, ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਦੇ ਜਨਰਲ ਮੈਨੇਜਰ ਸ਼ਾਮਲ ਹੋਏ।

Leave a Reply

Your email address will not be published. Required fields are marked *

*

x

Check Also

समर्थकों में भारी जोश है और उन्होंने महारानी परनीत कौर की जीत को अभी से मनाना शुरू कर दिया है…

पटियाला की सबसे ज्यादा हॉट सीट मानी जाने वाली पटियाला लोकसभा सीट का नतीजा बेशक ...

ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ..

ਚੰਡੀਗੜ• 21 ਮਈ: ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ...