` ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਸੰਭਾਵੀ ਸਥਿਤੀ ਨਾਲ ਯੋਜਨਾਬੱਧ ਢੰਗ ਨਾਲ ਨਜਿੱਠਣ ਲਈ ਦਿਸ਼ਾ ਨਿਰਦੇਸ਼ ਜਾਰੀ… – Azad Tv News
Breaking News
Home » Breaking News » ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਸੰਭਾਵੀ ਸਥਿਤੀ ਨਾਲ ਯੋਜਨਾਬੱਧ ਢੰਗ ਨਾਲ ਨਜਿੱਠਣ ਲਈ ਦਿਸ਼ਾ ਨਿਰਦੇਸ਼ ਜਾਰੀ…

ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਸੰਭਾਵੀ ਸਥਿਤੀ ਨਾਲ ਯੋਜਨਾਬੱਧ ਢੰਗ ਨਾਲ ਨਜਿੱਠਣ ਲਈ ਦਿਸ਼ਾ ਨਿਰਦੇਸ਼ ਜਾਰੀ…

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਸੰਭਾਵੀ ਸਥਿਤੀ
ਨਾਲ ਯੋਜਨਾਬੱਧ ਢੰਗ ਨਾਲ ਨਜਿੱਠਣ ਲਈ ਦਿਸ਼ਾ ਨਿਰਦੇਸ਼ ਜਾਰੀ
* 18 ਜੂਨ ਤੋਂ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ 24 ਘੰਟੇ ਕੰਮ ਕਰਨਗੇ ਫਲੱਡ ਕੰਟਰੋਲ ਰੂਮ
ਸੰਗਰੂਰ, 24 ਮਾਰਚ:
ਆਉਣ ਵਾਲੇ ਮੀਂਹ ਦੇ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਵੱਜੋਂ ਅਗੇਤੇ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ ਤਾਂ ਜੋ ਹੜ੍ਹਾਂ ਦੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਯੋਜਨਾਬੱਧ ਢੰਗ ਨਾਲ ਨਜਿੱਠਿਆ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਸੰਭਾਵੀ ਹੜ੍ਹਾਂ ਦੀ ਨਾਜੁਕ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਮੇਂ ਕੀਤਾ।
ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰ ਅਤੇੇ ਸਬ ਡਵੀਜ਼ਨ ਪੱਧਰ ‘ਤੇ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਜਾਣ ਜੋ ਕਿ 18 ਜੂਨ ਤੋਂ 24 ਘੰਟੇ ਸੇਵਾਵਾਂ ਪ੍ਰਦਾਨ ਕਰਨਗੇ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਕੰਟਰੋਲ ਰੂਮਾਂ ਦੇ ਨੰਬਰ ਸਮੇ ਸਿਰ ਡੀ.ਸੀ. ਦਫ਼ਤਰ ਵਿਖੇ ਪਹੁੰਚਾਏ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜਿਹੜੇ ਇਲਾਕਿਆਂ ਵਿੱਚ ਮੀਂਹ ਦੇ ਪਾਣੀ ਦਾ ਮਾਰੂ ਪ੍ਰਭਾਵ ਪੈਣ ਦੀ ਸੰਭਾਵਨਾ ਹੋਵੇ ਉਸ ਇਲਾਕੇ ਦੇ ਲੋਕਾਂ ਨੂੰ ਲੋੜ ਪੈਣ ‘ਤੇ ਲੋੜੀਦੀਆਂ ਸੁਵਿਧਾਵਾਂ ਪ੍ਰਦਾਨ ਕਰਨ ਦੇ ਅਗੇਤੇ ਪ੍ਰਬੰਧ ਰੱਖੇ ਜਾਣ ਅਤੇ ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੇ ਜਾਣ ਵਾਲੇ ਸਟੇਟ ਫਲੱਡ ਕੰਟਰੋਲ ਰੂਮ ਨਾਲ ਵੀ ਲਗਾਤਾਰ ਰਾਬਤਾ ਰੱਖਿਆ ਜਾਵੇ।ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਸਬ ਡਵੀਜ਼ਨਾਂ ਵਿੱਚ ਖੁਦ ਨਿਗਰਾਨੀ ਰੱਖੀ ਜਾਵੇ ਅਤੇ ਪਹਿਲਾਂ ਤੋਂ ਇਸ ਸਬੰਧੀ ਖੁਦ ਜਾਇਜ਼ਾ ਲਿਆ ਜਾਵੇ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੁੱਕੇ ਰਜ਼ਬਾਹੇ ਤੋਂ ਇਲਾਵਾ ਬਰਸਾਤੀ ਨਾਲਿਆਂ, ਨਦੀਆਂ ਆਦਿ ਵਿੱਚੋਂ ਵਾਧੂ ਦੀ ਜੜ੍ਹੀ ਬੂਟੀ ਅਤੇ ਗੰਦਗੀ ਦੀ ਸਮੇਂ ਸਿਰ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਫਲੱਡ ਮੈਨੇਜਮੈਂਟ ਪਲਾਨ ਨੂੰ ਤਿਆਰ ਕੀਤਾ ਜਾਵੇ। ਉਨ੍ਹਾਂ ਸਮੂਹ ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਲੋੜ ਪੈਣ ‘ਤੇ ਆਪਣੇ ਅਧਿਕਾਰ ਖੇਤਰ ਵਿੱਚ ਜੇ.ਸੀ.ਬੀ ਮਸ਼ੀਨਾਂ ਦਾ ਪ੍ਰਬੰਧ ਰੱਖਣ। ਡਿਪਟੀ ਕਮਿਸ਼ਨਰ ਨੇ ਹੜ੍ਹਾਂ ਦੀ ਸੰਭਾਵੀ ਸਥਿਤੀ ਲਈ ਮੈਡੀਕਲ ਸਹੂਲਤਾਂ, ਖਾਣ ਪੀਣ ਦੀਆਂ ਵਸਤਾਂ ਦੇ ਭੰਡਾਰ, ਪਸ਼ੂਆਂ ਦੇ ਚਾਰੇ ਅਤੇ ਡਾਕਟਰੀ ਸਹੂਲਤਾਂ, ਬਿਜਲੀ ਸਪਲਾਈ, ਸੜਕਾਂ ਦੀ ਆਵਾਜਾਈ ਚਾਲੂ ਰੱਖਣ, ਟਰਾਂਸਪੋਰਟ ਸਬੰਧੀ, ਪੁਲਿਸ ਗਸ਼ਤ, ਟੇਲੀਫੋਨ ਸੇਵਾਵਾਂ ਚਾਲੂ ਰੱਖਣ ਅਤੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਪਾਣੀ ਦੇ ਨਿਕਾਸ ਅਤੇ ਜਰੂਰੀ ਵਸਤੂਆਂ ਦੇ ਪ੍ਰਬੰਧਾਂ ਨੂੰ ਸਬੰਧਤ ਵਿਭਾਗਾਂ ਦੇ ਅਧਿਕਾਰੀ ਸਮੇਂ ਸਿਰ ਯਕੀਨੀ ਬਣਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ, ਐਸ.ਡੀ.ਐਮ. ਸੰਗਰੂਰ ਅਵਿਕੇਸ਼ ਗੁਪਤਾ, ਐਸ.ਡੀ.ਐਮ. ਸੁਨਾਮ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ ਲਹਿਰਾ ਬਿਕਰਮਜੀਤ ਸਿੰਘ ਸ਼ੇਰਗਿੱਲ, ਐਸ.ਡੀ.ਐਮ ਭਵਾਨੀਗੜ੍ਹ ਅਮਰਿੰਦਰ ਸਿੰਘ ਟਿਵਾਣਾ, ਐਸ.ਡੀ.ਐਮ. ਮਲੇਰਕੋਟਲਾ ਪ੍ਰੀਤੀ ਯਾਦਵ, ਜ਼ਿਲ੍ਹਾ ਮਾਲ ਅਫ਼ਸਰ ਗਗਨਦੀਪ ਸਿੰਘ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *

*

x

Check Also

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀਭੰਗੜੇ, ਗਿੱਧੇ ਅਤੇ ਪੰਜਾਬੀ ਲੋਕ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ-ਚੰਨ ਲਾਏ

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ ਭੰਗੜੇ, ਗਿੱਧੇ ਅਤੇ ਪੰਜਾਬੀ ...

Baisakhi celebrated with great pomp & show in Frankfurt courtesy Consulate General of India Bhangra, Giddha & performances by Punjabi folk artists add colour to celebrations..

Chandigarh, April 13: The Consulate General of India, Frankfurt, Germany, organized an event to commemorate ...