` ਡੀਜ਼ਲ-ਪੈਟ੍ਰੋਲ ਦੀਆਂ ਵਧੀਆਂ ਕੀਮਤਾਂ ‘ਤੇ ਭਾਰੀ ਪ੍ਰਦਰਸ਼ਨ- ਕੇਂਦਰ ਸਰਕਾਰ ਦਾ ਯੂਥ ਕਾਂਗਰਸੀਆਂ ਕੀਤਾ ਪਿੱਟ-ਸਿਆਪਾ… – Azad Tv News
Home » Breaking News » ਡੀਜ਼ਲ-ਪੈਟ੍ਰੋਲ ਦੀਆਂ ਵਧੀਆਂ ਕੀਮਤਾਂ ‘ਤੇ ਭਾਰੀ ਪ੍ਰਦਰਸ਼ਨ- ਕੇਂਦਰ ਸਰਕਾਰ ਦਾ ਯੂਥ ਕਾਂਗਰਸੀਆਂ ਕੀਤਾ ਪਿੱਟ-ਸਿਆਪਾ…

ਡੀਜ਼ਲ-ਪੈਟ੍ਰੋਲ ਦੀਆਂ ਵਧੀਆਂ ਕੀਮਤਾਂ ‘ਤੇ ਭਾਰੀ ਪ੍ਰਦਰਸ਼ਨ- ਕੇਂਦਰ ਸਰਕਾਰ ਦਾ ਯੂਥ ਕਾਂਗਰਸੀਆਂ ਕੀਤਾ ਪਿੱਟ-ਸਿਆਪਾ…

ਸੰਗਰੂਰ, 17 ਸਤੰਬਰ  (ਭੀਮਾ ਭੱਟੀਵਾਲ) – ਲਗਾਤਾਰ ਵੱਧ ਰਹੀਆਂ ਡੀਜ਼ਲ-ਪੈਟ੍ਰੋਲ ਦੀਆਂ ਕੀਮਤਾਂ ਤੋਂ ਖਫਾ ਯੂਥ ਕਾਂਗਰਸੀਆਂ ਨੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਬੀਬੀ ਪੂਨਮ ਕਾਂਗੜਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਖਿਲਾਫ ਭਾਰੀ ਰੋਸ ਪ੍ਰਦਰਸ਼ਨ ਕਰਦਿਆਂ ਪੈਟ੍ਰੋਲੀਅਮ ਮੰਤਰੀ ਦਾ ਪਿੱਟ-ਸਿਆਪਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਕਾਂਗੜਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦਾ ਮੰਤਰੀ ਮੰਡਲ ਦੇਸ਼ ਨੂੰ ਬਰਬਾਦ ਕਰਨ ‘ਤੇ ਤੁਲੇ ਹੋਏ ਹਨ। ਜਿੱਥੇ ਪਹਿਲਾਂ ਦੇਸ਼ ਅੰਦਰ ਹੋਈ ਨੋਟਬੰਦੀ ਨੇ ਲੋਕਾਂ ਦਾ ਆਰਥਿਕ ਸੰਤੁਲਨ ਵਿਗਾੜ ਕੇ ਰੱਖ ਦਿੱਤਾ ਹੈ, ਉੱਥੇ ਹੀ ਹੁਣ ਬੜੀ ਤੇਜ਼ੀ ਨਾਲ ਵੱਧ ਰਹੀ ਅੱਤ ਦੀ ਮਹਿੰਗਾਈ ਨੇ ਲੋਕਾਂ ਦਾ ਹਰ ਪੱਖੋਂ ਕੰਚੂਮਰ ਕੱਢ ਕੇ ਰੱਖ ਦਿੱਤਾ ਹੈ। ਉਨ੍ਹਾ ਕਿਹਾ ਕਿ ਇੱਕ ਪਾਸੇ ਡੀਜ਼ਲ-ਪੈਟ੍ਰੋਲ ਦੀਆਂ ਕੀਮਤਾਂ ਆਸਮਾਨ ਨੂੰ ਛੂਹ ਰਹੀਆਂ ਹਨ, ਦੂਜੇ ਪਾਸੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਵੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ। ਜਿਸ ਨੂੰ ਲੈ ਕੇ ਦੇਸ਼ ਦੀ ਜਨਤਾ ਨੂੰ ਦੋ ਵਖਤ ਦੀ ਰੋਟੀ ਦੀ ਚਿੰਤਾ ਸਤਾ ਰਹੀ ਹੈ। ਬੀਬੀ ਕਾਂਗੜਾ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਜਨਤਾ ਨੂੰ ਛੇਤੀ ਹੀ ਰਾਹਤ ਨਾ ਦਿੱਤੀ ਗਈ ਤਾਂ ਯੂਥ ਕਾਂਗਰਸ ਵੱਲੋਂ ਵੱਡੇ ਪੱਧਰ ‘ਤੇ ਸੰਘਰਸ਼ ਛੇੜਿਆ ਜਾਵੇਗਾ।
ਇਸ ਮੌਕੇ ਮੈਡਮ ਮਨਦੀਪ ਕੌਰ, ਜਸਪਾਲ ਸਿੰਘ, ਇੰਦਰਜੀਤ ਨੀਲੂ, ਲਖਮੀਰ ਸਿੰਘ ਸੇਖੋਂ, ਜਗਸੀਰ ਸਿੰਘ ਕਾਂਗੜਾ, ਅਨਿਲ ਖੰਨਾ, ਰਾਜਪਾਲ ਰਾਜੂ, ਹਰਪ੍ਰੀਤ ਸਿੰਘ, ਦਰਸ਼ਨ ਸਿੰਘ ਕਾਂਗੜਾ, ਸੁਖਬੀਰ ਸਿੰਘ, ਜਗਦੀਪ ਸਿੰਘ, ਹਨੀਪ੍ਰੀਤ ਸਿੰਘ ਤੋਂ ਇਲਾਵਾ ਹੋਰ ਯੂਥ ਕਾਂਗਰਸੀ ਮੌਜੂਦ ਸਨ।

Leave a Reply

Your email address will not be published. Required fields are marked *

*

x

Check Also

समर्थकों में भारी जोश है और उन्होंने महारानी परनीत कौर की जीत को अभी से मनाना शुरू कर दिया है…

पटियाला की सबसे ज्यादा हॉट सीट मानी जाने वाली पटियाला लोकसभा सीट का नतीजा बेशक ...

ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ..

ਚੰਡੀਗੜ• 21 ਮਈ: ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ...