` ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਲਈ ਵਿਸ਼ੇਸ਼ ਸ਼ਨਾਖਤੀ ਕਾਰਡ ਦਿੱਤੇ ਜਾਣਗੇ: ਅਰੁਨਾ ਚੌਧਰੀ ਵਿਲੱਖਣ ਸ਼ਨਾਖਤੀ ਕਾਰਡ ਦਿਵਿਆਂਗ ਵਿਅਕਤੀਆਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਹਾਸਲ ਕਰਨ ਲਈ ਸਹਾਈ ਸਾਬਤ ਹੋਵੇਗਾ.. – Azad Tv News
Breaking News
Home » Punjab » ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਲਈ ਵਿਸ਼ੇਸ਼ ਸ਼ਨਾਖਤੀ ਕਾਰਡ ਦਿੱਤੇ ਜਾਣਗੇ: ਅਰੁਨਾ ਚੌਧਰੀ ਵਿਲੱਖਣ ਸ਼ਨਾਖਤੀ ਕਾਰਡ ਦਿਵਿਆਂਗ ਵਿਅਕਤੀਆਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਹਾਸਲ ਕਰਨ ਲਈ ਸਹਾਈ ਸਾਬਤ ਹੋਵੇਗਾ..

ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਲਈ ਵਿਸ਼ੇਸ਼ ਸ਼ਨਾਖਤੀ ਕਾਰਡ ਦਿੱਤੇ ਜਾਣਗੇ: ਅਰੁਨਾ ਚੌਧਰੀ ਵਿਲੱਖਣ ਸ਼ਨਾਖਤੀ ਕਾਰਡ ਦਿਵਿਆਂਗ ਵਿਅਕਤੀਆਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਹਾਸਲ ਕਰਨ ਲਈ ਸਹਾਈ ਸਾਬਤ ਹੋਵੇਗਾ..

ਚੰਡੀਗੜ•, 15 ਜਨਵਰੀ
ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲੇ ਵੱਲੋਂ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਦੇਣ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਇਹ ਪ੍ਰਾਜੈਕਟ ਪੰਜਾਬ ਦੇ ਸਾਰੇ ਜਿਲਿ•ਆਂ ਵਿੱਚ ਸ਼ੁਰੂ ਹੋ ਚੁੱਕਾ ਹੈ।ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਵਾਸਤੇ ਦਿਵਿਆਂਗ ਵਿਅਕਤੀਆਂ ਲਈ ਸਰਕਾਰ ਵੱਲੋਂ http://www.swavlambancard.gov.in ਵੈਬ ਪੋਰਟਲ ਬਣਾਇਆ ਗਿਆ ਹੈ ਜਿਸ ਤਹਿਤ ਸਿਹਤ ਵਿਭਾਗ ਵੱਲੋਂ ਰਾਜ ਦੇ ਹਰੇਕ ਦਿਵਿਆਂਗ ਵਿਅਕਤੀ ਨੂੰ ਵਿਲੱਖਣ ਪਹਿਚਾਣ ਦੇਣ ਲਈ ਸਿਰਫ ਇੱਕ ਹੀ ਵਿਲੱਖਣ ਪਹਿਚਾਣਤਾ ਕਾਰਡ (ਯੂ.ਡੀ.ਆਈ.ਡੀ. ਕਾਰਡ) ਦਿੱਤਾ ਜਾਵੇਗਾ ਜਿਹੜਾ ਇੱਕ ਬਹੁਮੰਤਵੀ ਦਸਤਾਵੇਜ਼ ਦੇ ਤੌਰ ਤੇ ਭਵਿੱਖ ਵਿੱਚ ਦਿਵਿਆਂਗਜਨਾ ਦੀ ਸ਼ਨਾਖਤ ਕਰੇਗਾ।ਇਹ ਕਾਰਡ ਸਮੁੱਚੇ ਭਾਰਤ ਵਿੱਚ ਮੰਨਣਯੋਗ ਹੋਵੇਗਾ।ਉਨ•ਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਦਿਵਿਆਂਗਜਨਾ ਦਾ ਕੇਂਦਰ ਪੱਧਰ ਉਤੇ ਡਾਟਾਬੇਸ ਤਿਆਰ ਕੀਤਾ ਜਾਵੇਗਾ ਤਾਂ ਜੋ ਉਹਨਾ ਨੂੰ ਪਿੰਡ, ਬਲਾਕ, ਜਿਲ•ਾ, ਸੂਬਾ ਅਤੇ ਕੌਮੀ ਪੱਧਰ ਉਤੇ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਉਨ•ਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿੱਚ ਪਾਰਦਰਸ਼ਤਾ ਲਿਆਂਦੀ ਜਾ ਸਕੇ। ਦਿਵਿਆਂਗਜਨਾ ਦੀ ਸਹੂਲਤ ਲਈ ਉਨ•ਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾ ਵੀ ਇਸ ਪੋਰਟਲ ਤੇ ਉਪਲੱਬਧ ਹਨ।
ਸ੍ਰੀਮਤੀ ਚੌਧਰੀ ਨੇ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ ਦਿਵਿਆਂਗ ਵਿਅਕਤੀ ਵਿਲੱਖਣ ਪਹਿਚਾਣਤਾ ਕਾਰਡ ਰਾਹੀਂ ਹੀ ਇਨ•ਾਂ ਸਹੂਲਤਾਂ ਦਾ ਲਾਭ ਲੈ ਸਕਣਗੇ।ਵਿਲੱਖਣ ਪਹਿਚਾਣਤਾ ਕਾਰਡ ਨਾਲ ਹੀ ਦਿਵਿਆਂਗਤਾ ਸਰਟੀਫਿਕੇਟ ਵੀ ਸਿਹਤ ਵਿਭਾਗ ਵੱਲੋਂ ਜਾਰੀ ਕੀਤਾ ਜਾਵੇਗਾ।ਇਸ ਸੁਵਿਧਾ ਦਾ ਲਾਭ ਪ੍ਰਾਪਤ ਕਰਨ ਲਈ ਰਾਜ ਦੇ ਦਿਵਿਆਂਗ ਵਿਅਕਤੀਆਂ ਦਾ swavlambancard.gov.in ਪੋਰਟਲ ਉਤੇ ਪੰਜੀਕਰਨ ਅਤਿ ਜ਼ਰੂਰੀ ਹੈ।
ਉਨ•ਾਂ ਕਿਹਾ ਕਿ ਦਿਵਿਆਂਗ ਵਿਅਕਤੀ ਜਿਨ•ਾਂ ਕੋਲ ਸਿਹਤ ਵਿਭਾਗ ਦੁਆਰਾ ਪਹਿਲਾਂ ਜਾਰੀ ਕੀਤਾ ਆਫ ਲਾਇਨ ਸਰਟੀਫਿਕੇਟ ਹੈ ਅਤੇ ਜੋ ਆਪਣਾ ਨਵਾਂ ਦਿਵਿਆਂਗਤਾ ਸਰਟੀਫਿਕੇਟ ਬਣਾਉਣਾ ਚੁਹੰਦੇ ਹਨ ਉਹ ਆਪਣੇ ਕੰਪਿਊਟਰ, ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ, ਸਿਹਤ ਕੇਂਦਰ, ਸੋਸ਼ਲ ਸਕਿਉਰਿਟੀ ਦਫ਼ਤਰ ਆਦਿ ਤੋਂ ਪੰਜੀਕਰਨ ਕਰ ਸਕਦੇ ਹਨ।ਦਿਵਿਆਂਗਜਨਾ ਦੁਆਰਾ ਵਧੇਰੇ ਜਾਣਕਾਰੀ ਲਈ ਆਪਣੇ ਜ਼ਿਲੇ ਦੇ ਸਮਾਜਿਕ ਸੁਰੱਖਿਆ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਵਿੱਚ ਦਿਵਿਆਂਗ ਵਿਅਕਤੀ 10 ਰੁਪਏ ਪ੍ਰਤੀ ਬਿਨੈ ਪੱਤਰ ਦੇ ਸਹੂਲਤ ਚਾਰਜ ਨਾਲ ਆਪਣਾ ਪੰਜੀਕਰਨ ਕਰਵਾ ਸਕਦੇ ਹਨ।ਇਸ ਤੋਂ ਇਲਾਵਾ ਦਿਵਿਆਂਗ ਵਿਅਕਤੀਆਂ ਦੁਆਰਾ ਆਪਣੇ ਪਿੰਡ ਦੇ ਆਂਗਨਵਾੜੀ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ, ਉਹ ਉਨ•ਾਂ ਦਾ ਬਿਨੈਪੱਤਰ ਭਰਨ ਉਪਰੰਤ ਸੁਵਿਧਾ ਸੈਂਟਰਾਂ/ ਕਾਮਨ ਸਰਵਿਸ ਸੈਂਟਰਾਂ ਤੱਕ ਪਹੁੰਚਾਉਣ

Leave a Reply

Your email address will not be published. Required fields are marked *

*

x

Check Also

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀਭੰਗੜੇ, ਗਿੱਧੇ ਅਤੇ ਪੰਜਾਬੀ ਲੋਕ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ-ਚੰਨ ਲਾਏ

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ ਭੰਗੜੇ, ਗਿੱਧੇ ਅਤੇ ਪੰਜਾਬੀ ...

Baisakhi celebrated with great pomp & show in Frankfurt courtesy Consulate General of India Bhangra, Giddha & performances by Punjabi folk artists add colour to celebrations..

Chandigarh, April 13: The Consulate General of India, Frankfurt, Germany, organized an event to commemorate ...