` ਪੰਜਾਬ ਤੋਂ ਕਪਾਹ ਦੀ ਖਰੀਦ ਤੁਰੰਤ ਸ਼ੁਰੂ ਕਰਨ ਲਈ ਭਾਰਤੀ ਕਪਾਹ ਨਿਗਮ ਨੂੰ ਹਦਾਇਤਾਂ ਜਾਰੀ ਕੀਤੀ ਜਾਣ.. – Azad Tv News
Home » Punjab » ਪੰਜਾਬ ਤੋਂ ਕਪਾਹ ਦੀ ਖਰੀਦ ਤੁਰੰਤ ਸ਼ੁਰੂ ਕਰਨ ਲਈ ਭਾਰਤੀ ਕਪਾਹ ਨਿਗਮ ਨੂੰ ਹਦਾਇਤਾਂ ਜਾਰੀ ਕੀਤੀ ਜਾਣ..

ਪੰਜਾਬ ਤੋਂ ਕਪਾਹ ਦੀ ਖਰੀਦ ਤੁਰੰਤ ਸ਼ੁਰੂ ਕਰਨ ਲਈ ਭਾਰਤੀ ਕਪਾਹ ਨਿਗਮ ਨੂੰ ਹਦਾਇਤਾਂ ਜਾਰੀ ਕੀਤੀ ਜਾਣ..

ਮੁੱਖ ਮੰਤਰੀ ਦਫ਼ਤਰ, ਪੰਜਾਬ

• ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਲਿਖਿਆ ਪੱਤਰ
ਨਵੀਂ ਦਿੱਲੀ, 5 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਕੱਪੜਾ ਮੰਤਰੀ ਸਮ੍ਰਿਤੀ ਜ਼ੁਬਿਨ ਇਰਾਨੀ ਨੂੰ ਪੱਤਰ ਲਿਖ ਕੇ ਸਥਾਪਤ ਪ੍ਰਕ੍ਰਿਆ ਮੁਤਾਬਕ ਸੂਬੇ ਵਿੱਚੋਂ ਕਪਾਹ ਦੀ ਖਰੀਦ ਸ਼ੁਰੂ ਕਰਨ ਲਈ ਭਾਰਤ ਕਪਾਹ ਨਿਗਮ (ਸੀ.ਸੀ.ਆਈ.) ਨੂੰ ਨਿਰਦੇਸ਼ ਦੇਣ ਲਈ ਉਨ•ਾਂ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ।
ਇਕ ਪੱਤਰ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਉਨ•ਾਂ ਨੇ ਅਪੀਲ ਕੀਤੀ ਕਿ ਕਪਾਹ ਨਿਗਮ ਵੱਲੋਂ ਕਮਿਸ਼ਨ ਏਜੰਟਾਂ ਰਾਹੀਂ ਕਪਾਹ ਦੀ ਖਰੀਦ ਕਰਨ ਦੀ ਹਦਾਇਤ ਦਿੱਤੀ ਜਾਵੇ ਜੋ ਪਿਛਲੇ ਕੁਝ ਸਾਲਾਂ ਤੋਂ ਸਥਾਪਤ ਪ੍ਰਕ੍ਰਿਆ ਹੈ। ਉਨ•ਾਂ ਨੇ ਚਿੰਤਾ ਜ਼ਾਹਰ ਕਰਦਿਆਂ ਆਖਿਆ ਕਿ ਕਪਾਹ ਨਿਗਮ ਨੇ ਅਜੇ ਤੱਕ ਖਰੀਦ ਵੀ ਸ਼ੁਰੂ ਨਹੀਂ ਕੀਤੀ ਜੋ ਇਕ ਅਕਤੂਬਰ, 2018 ਤੋਂ ਸ਼ੁਰੂ ਕੀਤੀ ਜਾਣੀ ਚਾਹੀਦੀ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ,”ਇਸ ਕਰਕੇ ਮੈਂ ਇਸ ਮਾਮਲੇ ਵਿੱਚ ਭਾਰਤੀ ਕਪਾਹ ਨਿਗਮ ਨੂੰ ਪਿਛਲੀ ਪ੍ਰਥਾ ਅਨੁਸਾਰ ਕਪਾਹ ਦੀ ਖਰੀਦ ਕਰਨ ਦੀ ਸਲਾਹ ਦੇਣ ਵਾਸਤੇ ਇਕ ਵਾਰ ਫਿਰ ਤੁਹਾਡੇ ਦਖ਼ਲ ਦੀ ਮੰਗ ਕਰਦਾ ਹਾਂ।”
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤਾ ਕੀਤੀ ਕਿ ਮੰਤਰੀ ਉਨ•ਾਂ ਦੀ ਮੰਗ ‘ਤੇ ਗੌਰ ਕਰਨਗੇ ਅਤੇ ਉਪਰੋਕਤ ਮਾਮਲੇ ਦੀ ਪ੍ਰਮੁੱਖਤਾ ਦੇ ਮੱਦੇਨਜ਼ਰ ਭਾਰਤੀ ਕਪਾਹ ਨਿਗਮ ਨੂੰ ਤੁਰੰਤ ਲੋੜੀਂਦੀਆਂ ਹਦਾਇਤਾਂ ਜਾਰੀ ਕਰਨਗੇ।

Leave a Reply

Your email address will not be published. Required fields are marked *

*

x

Check Also

ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ..

ਚੰਡੀਗੜ• 21 ਮਈ: ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ...

ਪੰਜਾਬ ਸਰਕਾਰ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆਪੰਜਾਬ ਸਿਵਲ ਸਕੱਤਰੇਤ  ਮੁਲਾਜ਼ਮਾਂ ਵੱਲੋਂ ਅੱਤਵਾਦ ਖਿਲਾਫ਼ ਲੜਨ ਦਾ ਅਹਿਦ.

ਚੰਡੀਗੜ•, 21 ਮਈ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਸ਼ਹਾਦਤ ਦੀ 28ਵੀਂ ...