` ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੰਮੂ ਵਿਖੇ ਪੰਜਾਬ ਰੋਡਵੇਜ਼ ਦੀ ਬੱਸ ‘ਤੇ ਗ੍ਰਨੇਡ ਹਮਲੇ ਦੀ ਨਿਖੇਧੀ… – Azad Tv News
Home » Breaking News » ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੰਮੂ ਵਿਖੇ ਪੰਜਾਬ ਰੋਡਵੇਜ਼ ਦੀ ਬੱਸ ‘ਤੇ ਗ੍ਰਨੇਡ ਹਮਲੇ ਦੀ ਨਿਖੇਧੀ…

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੰਮੂ ਵਿਖੇ ਪੰਜਾਬ ਰੋਡਵੇਜ਼ ਦੀ ਬੱਸ ‘ਤੇ ਗ੍ਰਨੇਡ ਹਮਲੇ ਦੀ ਨਿਖੇਧੀ…

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੰਮੂ ਵਿਖੇ ਪੰਜਾਬ ਰੋਡਵੇਜ਼ ਦੀ ਬੱਸ ‘ਤੇ ਗ੍ਰਨੇਡ ਹਮਲੇ ਦੀ ਨਿਖੇਧੀ
ਚੰਡੀਗੜ•, 7 ਮਾਰਚ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਮੂ ਬੱਸ ਸਟੈਂਡ ਵਿਖੇ ਸ਼ੱਕੀ ਅੱਤਵਾਦੀਆਂ ਵੱਲੋਂ ਪੰਜਾਬ ਰੋਡਵੇਜ਼ ਦੀ ਬੱਸ ‘ਤੇ ਕੀਤੇ ਬੁਝਦਿਲਾਨਾ ਗ੍ਰਨੇਡ ਹਮਲੇ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਪੀੜਤਾਂ ਅਤੇ ਉਨ•ਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਵਾਸਤੇ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ ਨੂੰ ਜੰਮੂ-ਕਸ਼ਮੀਰ ਦੇ ਆਪਣੇ ਹਮਰੁਤਬਾ ਨਾਲ ਤਾਲਮੇਲ ਕਰਨ ਲਈ ਆਖਿਆ ਹੈ।
ਇਹ ਹਮਲਾ ਪਠਾਨਕੋਟ ਡੀਪੂ ਦੀ ਪੰਜਾਬ ਰੋਡਵੇਜ਼ ਦੀ ਬੱਸ ਨੰਬਰ ਪੀ.ਬੀ. 06 ਕਿਉ 9565 ‘ਤੇ ਕੀਤਾ ਗਿਆ। ਇਹ ਬੱਸ ਜੰਮੂ ਤੋਂ ਅੰਮ੍ਰਿਤਸਰ ਜਾਣ ਵਾਲੀ ਸੀ। ਇਸ ਹਮਲੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 33 ਹੋਰ ਜਖਮੀ ਹੋ ਗਏ। ਜਖਮੀਆਂ ਵਿੱਚ ਇੱਕ ਵਿਅਕਤੀ ਪੰਜਾਬ ਨਾਲ ਸਬੰਧਤ ਹੈ। ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਉਸ ਨਾਲ ਗੱਲਬਾਤ ਕਰਨ ਤੋਂ ਬਾਅਦ ਦੱਸਿਆ ਕਿ ਹਰਜੀਤ ਸਿੰਘ ਪੁੱਤਰ ਜਗੀਰ ਸਿੰਘ, ਵਾਸੀ ਪਿੰਡ ਰਾਏ ਚੱਕ, ਡੇਰਾ ਬਾਬਾ ਨਾਨਕ, ਪੁਲਿਸ ਜ਼ਿਲ•ਾ ਬਟਾਲਾ ਨਾਲ ਸਬੰਧਤ ਹੈ। ਉਸ ਦੀ ਸੱਜੀ ਲੱਤ ‘ਤੇ ਸੱਟ ਲੱਗੀ ਹੈ ਪਰ ਉਹ ਖਤਰੇ ਤੋਂ ਬਾਹਰ ਹੈ। ਮੁੱਖ ਮੰਤਰੀ ਨੇ ਉਨ•ਾਂ ਨੂੰ ਹਰਜੀਤ ਸਿੰਘ ਨਾਲ ਸੰਪਰਕ ਬਣਾਉਣ ਅਤੇ ਉਸ ਦੇ ਇਲਾਜ ਵਾਸਤੇ ਹਰ ਸੰਭਵ ਮਦਦ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਸਨ।
ਇਸ ਘਿਨਾਉਣੇ ਗ੍ਰਨੇਡ ਹਮਲੇ ‘ਤੇ ਗੁੱਸਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਘਾਟੀ ਵਿੱਚ ਸ਼ਾਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅੱਤਵਾਦੀਆਂ ਵੱਲੋਂ ਕੀਤੀ ਜਾ ਰਹੀ ਕੋਸ਼ਿਸ਼ ਨਿੰਦਣਯੋਗ ਹੈ ਅਤੇ ਸਭਨਾ ਵੱਲੋਂ ਇਸ ਵਿਰੁੱਧ ਲੜਾਈ ਦਿੱਤੇ ਜਾਣ ਦੀ ਜ਼ਰੂਰਤ ਹੈ। ਉਨ•ਾਂ ਕਿਹਾ ਕਿ ਅੱਤਵਾਦੀਆਂ ਨੂੰ ਇਨ•ਾਂ ਘਿਨਾਉਣੇ ਇਰਾਦਿਆਂ ਵਿੱਚ ਸਫ਼ਲ ਹੋਣ ਦੀ ਆਗਿਆ ਨਹੀ ਦਿੱਤੀ ਜਾਣੀ ਚਾਹੀਦੀ।
ਮੁੱਖ ਮੰਤਰੀ ਨੇ ਇਸ ਹਮਲੇ ਵਿੱਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਜਿਸ ਦੀ ਸ਼ਨਾਖਤ ਉਤਰਾਖੰਡ ਦੇ ਹਰਿਦਵਾਰ ਨਾਲ ਸਬੰਧਤ 17 ਸਾਲਾ ਮੁਹੰਮਦ ਸ਼ਾਰਿਕ ਵੱਜੋਂ ਹੋਈ ਹੈ।

Leave a Reply

Your email address will not be published. Required fields are marked *

*

x

Check Also

लोकसभा चुनाव 2019: पंजाब में दहशतगर्दी के फिराक में जैश-ए-मोहम्मद, राज्य में हाई अलर्ट..

वैश्विक आतंकी घोषित अजहर मसूद पंजाब में लोकसभा चुनाव में गड़बड़ी करने की फिराक में ...

ਲੋਕ ਸਭਾ ਹਲਕਾ ਸੰਗਰੂਰ ‘ਚ ਪੈਰਾ ਮਿਲਟਰੀ ਫੋਰਸ ਦੀਆਂ 8 ਕੰਪਨੀਆਂ ਤਾਇਨਾਤ….

ਸੰਗਰੂਰ, 16 ਮਈ: ਭਾਰਤ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ ਸ਼੍ਰੀ ਦੇਵੇਸ਼ ਦੇਵਲ ਅਤੇ ਪੁਲਿਸ ...