` ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗੁਰੂ ਰਾਮਦਾਸ ਦੀ ਦੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ.. – Azad Tv News
Home » Breaking News » ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗੁਰੂ ਰਾਮਦਾਸ ਦੀ ਦੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ..

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗੁਰੂ ਰਾਮਦਾਸ ਦੀ ਦੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ..

ਮੁੱਖ ਮੰਤਰੀ ਦਫ਼ਤਰ, ਪੰਜਾਬ
ਚੰਡੀਗੜ•, 25 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ ਜਿਨ•ਾਂ ਦਾ ਪ੍ਰੇਮ ਅਤੇ ਸ਼ਾਂਤੀ ਦਾ ਸੰਦੇਸ਼ ਸਦੀਆਂ ਤੋਂ ਲਗਾਤਾਰ ਮਾਨਵਤਾ ਦਾ ਮਾਰਗ ਦਰਸ਼ਨ ਕਰਦਾ ਆ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਦੀ ਦਰਜ ਬਾਣੀ ਦੀ ਲੋਕਾਂ ਲਈ ਬਹੁਤ ਜਿਆਦਾ ਮਹਾਨਤਾ ਹੈ। ਉਨ•ਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਗੁਰੂ ਜੀ ਦੇ 30 ਰਾਗਾਂ ‘ਚ ਦਰਜ 638 ਸਲੋਕ ਮਾਨਵਤਾ ਲਈ ਸੇਧ ਵਾਸਤੇ ਕਸਵਟੀ ਬਣੇ ਰਹਿਣਗੇ।
ਗੁਰੂ ਰਾਮਦਾਸ ਜੀ ਨੇ ਚੱਕ ਰਾਮਦਾਸ ਜਾਂ ਰਾਮਦਾਸ ਪੁਰ ਵਸਾਇਆ ਸੀ ਜੋ ਹੁਣ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਜੋਂ ਜਾਣਿਆ ਜਾਂਦਾ ਹੈ ਅਤੇ ਇਹ ਵਰਤਮਾਨ ਸਮੇਂ ਸਿੱਖ ਵਿਸ਼ਵਾਸਾ ਦਾ ਅਧਿਆਤਮਕ ਅਤੇ ਸਿਆਸੀ ਕੇਂਦਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਜੀ ਵੱਲੋਂ ਸਿੱਖਾਂ ਦੇ ਹਿੱਤਾਂ ਨੂੰ ਅੱਗੇ ਲਿਜਾਣ ਅਤੇ ਭਲਾਈ ਦੇ ਵਾਸਤੇ ਕੀਤੇ ਗਏ ਯਤਨ ਮਿਸਾਲ ਬਣੇ ਰਹਿਣਗੇ।

Leave a Reply

Your email address will not be published. Required fields are marked *

*

x

Check Also

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੰਮੂ ਵਿਖੇ ਪੰਜਾਬ ਰੋਡਵੇਜ਼ ਦੀ ਬੱਸ ‘ਤੇ ਗ੍ਰਨੇਡ ਹਮਲੇ ਦੀ ਨਿਖੇਧੀ…

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੰਮੂ ਵਿਖੇ ਪੰਜਾਬ ਰੋਡਵੇਜ਼ ਦੀ ਬੱਸ ‘ਤੇ ਗ੍ਰਨੇਡ ਹਮਲੇ ਦੀ ...

Sucha Singh Gill and Baldev Dhaliwal highlight Challenges face by Farming Communities…

Well known experts of their respective disciplines, Sucha Singh Gill and Baldev Singh Dhaliwal spelled ...