` ਪੰਜਾਬ ਦੇ ਮੁੱਖ ਮੰਤਰੀ ਹੋਰ ਟੈਸਟਾਂ ਲਈ ਰਾਤ ਹਸਪਤਾਲ ਰਹਿਣਗੇ.. – Azad Tv News
Breaking News
Home » Punjab » ਪੰਜਾਬ ਦੇ ਮੁੱਖ ਮੰਤਰੀ ਹੋਰ ਟੈਸਟਾਂ ਲਈ ਰਾਤ ਹਸਪਤਾਲ ਰਹਿਣਗੇ..

ਪੰਜਾਬ ਦੇ ਮੁੱਖ ਮੰਤਰੀ ਹੋਰ ਟੈਸਟਾਂ ਲਈ ਰਾਤ ਹਸਪਤਾਲ ਰਹਿਣਗੇ..

ਚੰਡੀਗੜ, 28 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਾਮੂਲੀ ਬੁਖਾਰ ਹੋਣ ਤੋਂ ਬਾਅਦ ਬੁੱਧਵਾਰ ਅਰਾਮ ਕਰਨ ਦੀ ਸਲਾਹ ਦਿੱਤੀ ਗਈ ਸੀ। ਉਨ•ਾਂ ਨੂੰ ਰਾਤ ਪੀ.ਜੀ.ਆਈ ਵਿੱਚ ਰੱਖਿਆ ਜਾਵੇਗਾ ਅਤੇ ਕੁੱਝ ਟੈਸਟ ਮੁਕੰਮਲ ਹੋਣ ਤੋਂ ਬਾਅਦ ਭਲਕੇ ਸਵੇਰੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ।
ਬੁਖਾਰ ਅਤੇ ਸਰੀਰ ਵਿੱਚ ਮਾਮੂਲੀ ਦਰਦ ਦੀ ਸ਼ਿਕਾਇਤ ਤੋਂ ਬਾਅਦ ਮੁੱਖ ਮੰਤਰੀ ਨੂੰ ਪੀ.ਜੀ.ਆਈ ਲਿਜਾਇਆ ਗਿਆ ਸੀ। ਡਾਕਟਰਾਂ ਨੇ ਉਨ•ਾਂ ਦੇ ਵੱਖ ਵੱਖ ਟੈਸਟ ਕੀਤੇ। ਇਸ ਸਬੰਧੀ ਸਾਰੀਆਂ ਰਿਪੋਰਟਾਂ ਠੀਕ ਹਨ। ਹਾਲਾਂਕਿ ਉਨ•ਾਂ ਨੇ ਕੁੱਝ ਹੋਰ ਟੈਸਟਾਂ ਲਈ ਮੁੱਖ ਮੰਤਰੀ ਨੂੰ ਰਾਤ ਵਾਸਤੇ ਹਸਪਤਾਲ ਰੱਖਣ ਦਾ ਫੈਸਲਾ ਕੀਤਾ ਹੈ।
ਡਾਕਟਰਾਂ ਨੂੰ ਸ਼ੱਕ ਹੈ ਕਿ ਉਨ•ਾਂ ਨੂੰ ”ਆਮ ਵਾਇਰਲ” ਹੈ ਅਤੇ ਉਨ•ਾਂ ਨੂੰ ਦਵਾਈ ਤੋਂ ਇਲਾਵਾ ਅਰਾਮ ਦੀ ਸਲਾਹ ਦਿੱਤੀ ਗਈ ਹੈ।

Leave a Reply

Your email address will not be published. Required fields are marked *

*

x

Check Also

ਸੰਗਰੂਰ ਅਧੀਨ ਆਉਂਦੇ 7 ਵਿਧਾਨ ਸਭਾ ਹਲਕਿਆਂ ਵਿੱਚ ਸਥਾਪਤ 1325 ਪੋਲਿੰਗ ਬੂਥਾਂ ਵਿੱਚ ਵੋਟਰਾਂ ਦੀ ਸੁਵਿਧਾ ਲਈ ਪੀਣ ਵਾਲਾ ਸਾਫ਼ ਪਾਣੀ, ਬਿਜਲੀ, ਹਵਾ..,

ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਅਤੇ ਨੋਡਲ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ * ਚੋਣ ਕਮਿਸ਼ਨ ਦੀਆਂ ਹਦਾਇਤਾਂ ...

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀਭੰਗੜੇ, ਗਿੱਧੇ ਅਤੇ ਪੰਜਾਬੀ ਲੋਕ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ-ਚੰਨ ਲਾਏ

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ ਭੰਗੜੇ, ਗਿੱਧੇ ਅਤੇ ਪੰਜਾਬੀ ...