` ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ ਡੇਪੋ ਨਸ਼ਾ ਰੋਕੂ ਮੁਹਿੰਮ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ… – Azad Tv News
Home » Breaking News » ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ ਡੇਪੋ ਨਸ਼ਾ ਰੋਕੂ ਮੁਹਿੰਮ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ…

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ ਡੇਪੋ ਨਸ਼ਾ ਰੋਕੂ ਮੁਹਿੰਮ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ…

ਸੰਗਰੂਰ, 26 ਮਈ:
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ ਡੇਪੋ ਨਸ਼ਾ ਰੋਕੂ ਮੁਹਿੰਮ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਵਿੱਚ ਲੋਕ ਲਹਿਰ ਬਣਾਉਣ ਦਾ ਸੱਦਾ ਦਿੰਦਿਆਂ ਐਸ.ਡੀ.ਐਮ ਸੰਗਰੂਰ ਸ਼੍ਰੀ ਅਵਿਕੇਸ਼ ਗੁਪਤਾ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਲੋਕਾਂ ਵਿੱਚ ਚੇਤਨਤਾ ਪੈਦਾ ਕਰਨ ਲਈ ਡੇਪੋ ਵਲੰਟੀਅਰ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਵਿਖੇ ਨਸ਼ਾ ਨਿਗਰਾਨ ਟੀਮਾਂ ਦੇ ਨੁਮਾਇੰਦਿਆਂ ਅਤੇ ਸ਼ਹਿਰੀ ਡੇਪੋ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੈਪੋ ਵਲੰਟੀਅਰਜ਼ ਨੂੰ ਸਿਖਲਾਈ ਦੇਣ ਲਈ ਹਰੇਕ ਸਬ-ਡਵੀਜ਼ਨ ਵਿੱਚ 45 ਗਰਾਊਂਡ ਲੈਵਲ ਟਰੇਨਰਜ਼ (ਜੀ.ਐੱਲ.ਟੀ.) ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਨੂੰ ਮਾਸਟਰ ਟਰੇਨਰਜ਼ ਵਲੋਂ ਸਿਖਲਾਈ ਦਿੱਤੀ ਜਾ ਰਹੀ ਹੈ।
ਐਸ.ਡੀ.ਐਮ ਨੇ ਦੱਸਿਆ ਕਿ ਜੀ.ਐੱਲ.ਟੀ. ਸਿਖਲਾਈ ਲੈ ਕੇ ਅੱਗੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ ਡੈਪੋ ਵਲੰਟੀਅਰਜ਼ ਨੂੰ ਸਿਖਲਾਈ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਰੋਕੂ ਮੁਹਿੰਮ ਤਹਿਤ ਹਰ ਪਿੰਡ ਅਤੇ ਸ਼ਹਿਰ ਦੇ ਵਾਰਡ ਵਿੱਚ ਪਹੁੰਚ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਇਕਜੁਟ ਕੀਤਾ ਜਾ ਰਿਹਾ ਹੈ। ਐਸ.ਡੀ.ਐਮ ਨੇ ਕਿਹਾ ਕਿ ਡੇਪੋ ਵਲੰਟੀਅਰਜ਼ ਜਿਥੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕਰ ਰਹੇ ਹਨ ਉਥੇ ਜੋ ਵਿਅਕਤੀ ਨਸ਼ੇ ਦੀ ਆਦਤ ਦਾ ਸ਼ਿਕਾਰ ਹਨ ਉਨ੍ਹਾਂ ਨੂੰ ਪ੍ਰੇਰ ਕੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਤੱਕ ਲੈ ਕੇ ਜਾਣਗੇ ਤਾਂ ਜੋ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ।
ਇਸ ਮੌਕੇ ਡੀ.ਐਸ.ਪੀ ਸ਼੍ਰੀ ਸੰਦੀਪ ਵਡੇਰਾ ਅਤੇ ਨਸ਼ਾ ਮੁਕਤੀ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਸ਼੍ਰੀ ਮੋਹਨ ਸ਼ਰਮਾ ਨੇ ਨਸ਼ਿਆਂ ਦੇ ਮਨੁੱਖੀ ਸਰੀਰ ਉੱਪਰ ਮਾਰੂ ਪ੍ਰਭਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ। ਸ਼੍ਰੀ ਸ਼ਰਮਾ ਨੇ ਨਸ਼ਾ ਛੁਡਾਊ ਕੇਂਦਰ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

Leave a Reply

Your email address will not be published. Required fields are marked *

*

x

Check Also

ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ..

ਚੰਡੀਗੜ• 21 ਮਈ: ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ...

ਪੰਜਾਬ ਸਰਕਾਰ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆਪੰਜਾਬ ਸਿਵਲ ਸਕੱਤਰੇਤ  ਮੁਲਾਜ਼ਮਾਂ ਵੱਲੋਂ ਅੱਤਵਾਦ ਖਿਲਾਫ਼ ਲੜਨ ਦਾ ਅਹਿਦ.

ਚੰਡੀਗੜ•, 21 ਮਈ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਸ਼ਹਾਦਤ ਦੀ 28ਵੀਂ ...