` ਬਿਜਲੀ ਕਰਮਚਾਰੀਆਂ ਨੇ ਮੰਗਾਂ ਦੇ ਸਬੰਧ ਵਿੱਚ ਕੀਤੀ ਨਾਅਰੇਬਾਜ਼ੀ.. – Azad Tv News
Home » Breaking News » ਬਿਜਲੀ ਕਰਮਚਾਰੀਆਂ ਨੇ ਮੰਗਾਂ ਦੇ ਸਬੰਧ ਵਿੱਚ ਕੀਤੀ ਨਾਅਰੇਬਾਜ਼ੀ..

ਬਿਜਲੀ ਕਰਮਚਾਰੀਆਂ ਨੇ ਮੰਗਾਂ ਦੇ ਸਬੰਧ ਵਿੱਚ ਕੀਤੀ ਨਾਅਰੇਬਾਜ਼ੀ..

ਬਿਜਲੀ ਕਰਮਚਾਰੀਆਂ ਨੇ ਮੰਗਾਂ ਦੇ ਸਬੰਧ ਵਿੱਚ ਕੀਤੀ ਨਾਅਰੇਬਾਜ਼ੀ

ਲ਼ਹਿਰਾਗਾਗਾ ਸ਼ੂੰਭ ਗੋਇਲ – ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਫੈਸਲੇ ਅਨੁਸਾਰ ਡਿਵੀਜ਼ਨ ਦਫ਼ਤਰ ਲਹਿਰਾਗਾਗਾ ਦੇ ਸਾਥੀ ਚਮਨ ਲਾਲ ਅਤੇ ਪੂਰਨ ਸਿੰਘ ਦੀ ਅਗਵਾਈ ਵਿੱਚ ਗੇਟ ਰੈਲੀ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ।ਜਿਸ ਵਿਚ ਸਰਕਲ ਸਕੱਤਰ ਜੰਗੀਰ ਕਟਾਰੀਆਾ ਵਿਸ਼ੇਸ ਤੌਰ ਤੇ ਪਹੁੰਚੇ।ਇਸ ਸਮੇਂ ਬੁਲਾਰੇ ਸਾਥੀਆਂ ਨੇ ਕਿਹਾ ਕਿ ਪਾਵਰਕੌਮ ਦੀ ਮੈਨੇਜਮੈਂਟ ਮੰਨੀਆਂ ਮੰਗਾਂ ਲਾਗੂ ਨਹੀਂ ਕਰ ਰਹੀ।ਜਿਨ੍ਹਾਂ ਵਿੱਚ ਵਰਕਚਾਰਜ ਅਤੇ ਆਰ.ਟੀ.ਐੱਮ ਤੋਂ ਸਹਾਇਕ ਲਾਇਨਮੈਨ ਬਣਾਉਣਾ, ਤਰੱਕੀਆਂ ਵਿੱਚ ਆਈ ਖੜੋਤ ਬਹਾਲ ਕਰਨਾ, ਕੈਸ਼ੀਅਰ ਦੀ ਤਨਖਾਹ ਵਿੱਚ ਵਾਧਾ ਕਰਨਾ, ਠੇਕੇ ਤੇ ਕੰਮ ਕਰਦੇ ਮੀਟਰ ਰੀਡਰ ਤੇ ਬਿੱਲ ਵੰਡਕ ਨੂੰ ਤਨਖ਼ਾਹ ਡੀ.ਸੀ ਰੇਟ ਮੁਤਾਬਕ ਦੇਣਾ, ੧੬ ਅਪ੍ਰੈਲ਼ ੨੦੧੦ ਤੋਂ ਪਹਿਲਾਂ ਮ੍ਰਿਤਕਾਂ ਦੇ ਵਾਰਸਾਂ ਨੂੰ ਨੌਕਰੀ ਆਦਿ ਦੇਣਾ ਸ਼ਾਮਿਲ ਹੈ।ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ੨੯ ਅਗਸਤ ਨੂੰ ਮੁੱਖ ਦਫਤਰ ਪਟਿਆਲਾ ਵਿਖੇ ਧਰਨਾ ਦਿੱਤਾ ਜਾਵੇਗਾ ਅਤੇ ਸਤੰਬਰ ਵਿੱਚ ਇੱਕ ਦਿਨ ਦੀ ਹੜਤਾਲ ਕਰਕੇ ਸੰਘਰਸ਼ ਤੇਜ਼ ਕੀਤਾ ਜਾਵੇਗਾ।ਇਸ ਸਮੇਂ ਉਕਤ ਆਗੂਆਂ ਤੋਂ ਇਲਾਵਾ ਨਾਹਰ ਸਿੰਘ, ਪੂਰਨ ਸਿੰਘ ਮੂਨਕ, ਜਗਮੋਹਨ ਕੁਮਾਰ, ਗੁਰਮੀਤ ਸਿੰਘ, ਭੂਰਾ ਸਿੰਘ ਲਹਿਰਾ ਆਦਿ ਨੇ ਸੰਬੋਧਨ ਕੀਤਾ।

Leave a Reply

Your email address will not be published. Required fields are marked *

*

x

Check Also

ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ..

ਚੰਡੀਗੜ• 21 ਮਈ: ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ...

ਪੰਜਾਬ ਸਰਕਾਰ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆਪੰਜਾਬ ਸਿਵਲ ਸਕੱਤਰੇਤ  ਮੁਲਾਜ਼ਮਾਂ ਵੱਲੋਂ ਅੱਤਵਾਦ ਖਿਲਾਫ਼ ਲੜਨ ਦਾ ਅਹਿਦ.

ਚੰਡੀਗੜ•, 21 ਮਈ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਸ਼ਹਾਦਤ ਦੀ 28ਵੀਂ ...