` ਮਰਨ ਵਰਤ ਅੱਜ ਦੂਜੇ ਦਿਨ ਵਿਚ ਪਹੁੰਚ ਗਿਆ..ਨਕਲੀ ਹਰਮਿੰਦਰ ਸਾਹਿਬ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ.. – Azad Tv News
Breaking News
Home » Breaking News » ਮਰਨ ਵਰਤ ਅੱਜ ਦੂਜੇ ਦਿਨ ਵਿਚ ਪਹੁੰਚ ਗਿਆ..ਨਕਲੀ ਹਰਮਿੰਦਰ ਸਾਹਿਬ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ..

ਮਰਨ ਵਰਤ ਅੱਜ ਦੂਜੇ ਦਿਨ ਵਿਚ ਪਹੁੰਚ ਗਿਆ..ਨਕਲੀ ਹਰਮਿੰਦਰ ਸਾਹਿਬ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ..

ਭਵਾਨੀਗੜ੍ਹ, 21 ਜਨਵਰੀ
ਮਸਤੂਆਣਾ ਸਾਹਿਬ ਵਿਖੇ ਉਸਾਰੇ ਗਏ ਨਕਲੀ ਹਰਮਿੰਦਰ ਨੂੰ ਢਾਹੁਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਨੂੰ ਲਾਗੂ ਕਰਾਉਣ ਲਈ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ ਗੇਟ ਅੱਗੇ ਮਰਨ ਵਰਤ ਉੱਤੇ ਬੈਠੇ ਜਥੇਦਾਰ ਪ੍ਰਸੋਤਮ ਸਿੰਘ ਫੱਗੂਵਾਲਾ ਦਾ ਮਰਨ ਵਰਤ ਅੱਜ ਦੂਜੇ ਦਿਨ ਵਿਚ ਪਹੁੰਚ ਗਿਆ। ਅੱਜ ਉਨ੍ਹਾਂ ਦੀ ਹਮਾਇਤ ਤੇ ਆਏ ਗੁਰਦੀਪ ਸਿੰਘ ਬਠਿੰਡਾ ਸਕੱਤਰ ਜਨਰਲ ਯੂਨਾਈਟਡ ਅਕਾਲੀ ਨੇ ਕਿਹਾ ਕਿ ਮਸਤੂਆਣਾ ਸਾਹਿਬ ਵਿਖੇ ਨਕਲੀ ਹਰਮਿੰਦਰ ਸਾਹਿਬ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲ ਤਖਤ ਜਥੇਦਾਰ ਵਲੋਂ ਪਹਿਲਾਂ ਹੀ ਹੁਕਮਨਾਮਾਂ ਜਾਰੀ ਹੋ ਚੁੱਕਾ ਹੈ ਕਿ ਨਕਲੀ ਹਰਮਿੰਦਰ ਸਾਹਿਬ ਨੂੰ ਢਾਹ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਗੁਰੂਆਂ ਵਲੋਂ ਉਸਾਰੇ ਗਏ ਸ਼੍ਰੀ ਹਰਮਿੰਦਰ ਸਾਹਿਬ ਦੀ ਮਹੱਤਤਾ ਘਟਾਉਣ ਲਈ ਇਕ ਡੂੰਘੀ ਸਾਜਿਸ਼ ਤਹਿਤ ਇਹ ਨਕਲੀ ਹਰਮਿੰਦਰ ਉਸਾਰਿਆ ਗਿਆ ਹੈ, ਉਨ੍ਹਾਂ ਕਿਹਾ ਕਿ ਜਥੇਦਾਰ ਫੱਗੂਵਾਲਾ ਵਲੋਂ ਸ਼ੁਰੂ ਕੀਤੇ ਸੰਘਰਸ਼ ਦੀ ਪੂਰਨ ਹਮਾਇਤ ਕਰਦਿਆਂ ਉਹ ਡਟਕੇ ਪਹਿਰਾ ਦੇਣਗੇ। ਨਿਹੰਗ ਜਥੇਬੰਦੀ ਬੁੱਢਾ ਦਲ ਦੇ ਜਥੇਦਾਰ ਗੁਰਦਰਸ਼ਨ ਸਿੰਘ ਨੇ ਕਿਹਾ ਕਿ ਹਰਮਿੰਦਰ ਸਾਹਿਬ ਦੀ ਨਕਲ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।  ਉਨ੍ਹਾਂ ਸ਼ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਅਕਾਲ ਤਖਤ ਸਾਹਿਬ ਵਲੋਂ ਜਾਰੀ ਹੋਏ ਹੁਕਮਨਾਮੇ ਨੂੰ ਲਾਗੂ ਕਰਵਾਉਣ। ਇਸ ਮੌਕੇ ਯੂਨਾਈਟਡ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਬਿੱਕਰ ਸਿੰਘ ਔਲਖ, ਸੱਜਣ ਸਿੰਘ ਦਿੜ੍ਹਬਾ, ਗੁਰਮੀਤ ਸਿੰਘ, ਬੁੱਧ ਸਿੰਘ ਬਾਲਦ, ਜਥੇਦਾਰ ਗੁਰਮੇਲ ਸਿੰਘ ਆਦਿ ਵੀ ਹਾਜਰ ਸਨ।
ਇਸ ਸਬੰਧੀ ਥਾਣਾ ਮੁਖੀ ਚਰਨਜੀਵ ਲਾਂਬਾ ਨੇ ਕਿਹਾ ਕਿ ਪੁਲੀਸ ਵਲੋਂ ਮਰਨ ਵਰਤ ਤੇ ਬੈਠੇ ਪ੍ਰਸ਼ੋਤਮ ਸਿੰਘ ਫੱਗੂਵਾਲਾ ਦੇ ਆਲੇ ਦੁਆਲੇ ਸੁਰੱਖਿਆ ਪ੍ਰਬੰਧ ਮਜਬੂਤ ਕੀਤੇ ਹੋਏ ਹਨ, ਕਿਸੇ ਵੀ ਵਿਅਕਤੀ ਨੂੰ ਇੱਥੇ ਹੁੱਲੜਬਾਜੀ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

Leave a Reply

Your email address will not be published. Required fields are marked *

*

x

Check Also

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀਭੰਗੜੇ, ਗਿੱਧੇ ਅਤੇ ਪੰਜਾਬੀ ਲੋਕ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ-ਚੰਨ ਲਾਏ

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ ਭੰਗੜੇ, ਗਿੱਧੇ ਅਤੇ ਪੰਜਾਬੀ ...

Baisakhi celebrated with great pomp & show in Frankfurt courtesy Consulate General of India Bhangra, Giddha & performances by Punjabi folk artists add colour to celebrations..

Chandigarh, April 13: The Consulate General of India, Frankfurt, Germany, organized an event to commemorate ...