` ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਵਿੱਚ ਸਥਿਤੀ ਦਾ ਜਾਇਜ਼ਾ.. – Azad Tv News
Breaking News
Home » Breaking News » ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਵਿੱਚ ਸਥਿਤੀ ਦਾ ਜਾਇਜ਼ਾ..

ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਵਿੱਚ ਸਥਿਤੀ ਦਾ ਜਾਇਜ਼ਾ..

ਮੁੱਖ ਮੰਤਰੀ ਦਫਤਰ, ਪੰਜਾਬ
• ਹਸਪਤਾਲਾਂ ਵਿੱਚ ਜਾ ਕੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ, ਘਟਨਾਸਥਾਨ ਦਾ ਵੀ ਦੌਰਾ
• ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਨੂੰ ਜਾਂਚ ਕਰਨ ਦੇ ਹੁਕਮ, ਚਾਰ ਹਫਤਿਆਂ ‘ਚ  ਰਿਪੋਰਟ ਸੌਂਪਣ ਦਾ ਸਮਾਂ ਤੈਅ
ਅੰਮ੍ਰਿਤਸਰ, 20 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਵਿੱਚ ਵਾਪਰੇ ਭਿਆਨਕ ਰੇਲ ਹਾਦਸੇ ਦੀ ਜਾਂਚ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਪਾਸੋਂ ਕਰਵਾਉਣ ਅਤੇ ਜਾਂਚ ਰਿਪੋਰਟ ਚਾਰ ਹਫ਼ਤਿਆਂ ‘ਚ ਸੌਂਪਣ ਦਾ ਸਮਾਂ ਤੈਅ ਕੀਤਾ ਹੈ। ਇਸ ਦੇ ਨਾਲ ਮੁੱਖ ਮੰਤਰੀ ਨੇ ਪੀੜਤਾਂ ਤੇ ਉਨ•ਾਂ ਦੀ ਪਰਿਵਾਰਾਂ ਦੇ ਦੁੱਖ ਤੇ ਪੀੜਾ ਨੂੰ ਘਟਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੌੜੀ ਸਿਆਸਤ ਤੋਂ ਉਪਰ ਉਠ ਕੇ ਇਕਜੁਟ ਹੋਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਤਿੰਨ ਹਸਪਤਾਲਾਂ ਵਿੱਚ ਜ਼ਖਮੀਆਂ ਨੂੰ ਮਿਲਣ ਅਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਦਿੱਤੀ। ਇਸ ਮੌਕੇ ਉਨ•ਾਂ ਨੇ ਉਸ ਸਥਾਨ ਦਾ ਵੀ ਦੌਰਾ ਕੀਤਾ ਜਿੱਥੇ ਬੀਤੇ ਦਿਨ ਦੁਸਹਿਰੇ ਦੇ ਤਿਉਹਾਰ ਮੌਕੇ ਇਹ ਦੁਖਦਾਇਕ ਘਟਨਾ ਵਾਪਰੀ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਾਂਚ ਰਿਪੋਰਟ ਆਉਣ ਤੋਂ ਬਾਅਦ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਜਾਂਚ ਵਿੱਚ ਘਟਨਾ ਦੇ ਹਰੇਕ ਪਹਿਲੂ ਨੂੰ ਘੋਖਿਆ ਜਾਵੇਗਾ।
ਇਸ ਸਬੰਧ ਵਿੱਚ ਰੇਲਵੇ ਦੀ ਕਿਸੇ ਕਿਸਮ ਦੀ ਲਾਪਰਵਾਹੀ ਬਾਰੇ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਇਸ ਮਾਮਲੇ ਨੂੰ ਜਾਂਚ ਵਿੱਚ ਵਿਚਾਰਿਆ ਜਾਵੇਗਾ ਅਤੇ ਇਹ ਵੀ ਪਤਾ ਲਾਇਆ ਜਾਵੇਗਾ ਕਿ ਇਸ ਸਮਾਗਮ ਲਈ ਪ੍ਰਵਾਨਗੀ ਹਾਸਲ ਕੀਤੀ ਗਈ ਸੀ ਜਾਂ ਨਹੀਂ ਕੀਤੀ ਗਈ ਸੀ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਂ ਇਸ ਮਾਮਲੇ ‘ਤੇ ਸਿਆਸਤ ਖੇਡਣ ਦਾ ਨਹੀਂ ਹੈ। ਉਨ•ਾਂ ਨੇ ਸਾਰੀਆਂ ਪਾਰਟੀਆਂ ਨੂੰ ਪੀੜਤਾਂ ਨੂੰ ਰਾਹਤ ਦੇਣ ਲਈ ਸਰਕਾਰ ਨਾਲ ਸਹਿਯੋਗ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਵੱਲੋਂ ਬੀਤੀ ਰਾਤ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿੱਚ ਕਾਇਮ ਕੀਤਾ ਗਿਆ ਤਿੰਨ ਮੈਂਬਰੀ ਸੰਕਟ ਪ੍ਰਬੰਧਨ ਗਰੁੱਪ ਰਾਹਤ ਕਾਰਜਾਂ ਦੀ ਨਿਗਰਾਨੀ ਤੇ ਸਹਾਇਤਾ ਸਬੰਧੀ ਕਾਰਜ ਮੁਕੰਮਲ ਹੋਣ ਤੱਕ ਅੰਮ੍ਰਿਤਸਰ ਵਿੱਚ ਹੀ ਰਹੇਗਾ। ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਇਸ ਗਰੁੱਪ ਦੇ ਮੈਂਬਰ ਹਨ। ਇਹ ਗਰੁੱਪ ਰਾਹਤ ਕਾਰਜਾਂ ਦੀ ਨਿਗਰਾਨੀ ਕਰੇਗਾ। ਇਸੇ ਤਰ•ਾਂ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਵੀ ਲੋੜ ਪੈਣ ਤੱਕ ਅੰਮ੍ਰਿਤਸਰ ਵਿੱਚ ਹੀ ਰੁਕਣਗੇ ਤਾਂ ਕਿ ਸਥਿਤੀ ਨੂੰ ਸਥਿਰ ਬਣਾਇਆ ਜਾ ਸਕੇ।
ਮੁੱਖ ਮੰਤਰੀ ਬੀਤੀ ਰਾਤ ਤੋਂ ਸਮੁੱਚੀ ਸਥਿਤੀ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ ਅਤੇ ਇਸ ਹਾਦਸੇ ਤੋਂ ਤੁਰੰਤ ਬਾਅਦ ਉਨ•ਾਂ ਨੇ ਉਚ ਪੱਧਰੀ ਟੀਮ ਨੂੰ ਘਟਨਾਸਥਾਨ ‘ਤੇ ਪਹੁੰਚਣ ਦੇ ਹੁਕਮ ਦਿੱਤੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਹ ਨਵੀਂ ਦਿੱਲੀ ਵਿਖੇ ਹਵਾਈ ਅੱਡੇ ‘ਤੇ ਸਨ ਜਿੱਥੋਂ ਉਨ•ਾਂ ਨੇ ਇਜ਼ਰਾਈਲ ਦੌਰੇ ਲਈ ਤਲ ਅਵੀਵ ਲਈ ਰਵਾਨਾ ਹੋਣਾ ਸੀ। ਜਦੋਂ ਉਨ•ਾਂ ਨੇ ਇਸ ਭਿਆਨਕ ਹਾਦਸੇ ਬਾਰੇ ਸੁਣਿਆ ਤਾਂ ਉਹ ਆਪਣਾ ਇਜ਼ਰਾਈਲ ਦੌਰਾ ਮੁਲਤਵੀ ਕਰਕੇ ਵਾਪਸ ਆ ਗਏ। ਉਨ•ਾਂ ਦੱਸਿਆ ਕਿ ਉਹ ਰਾਤ ਨੂੰ ਅੰਮ੍ਰਿਤਸਰ ਲਈ ਰਵਾਨਾ ਹੋਣਾ ਚਾਹੁੰਦੇ ਸਨ ਪਰ ਜ਼ਿਲ•ਾ ਪ੍ਰਸ਼ਾਸਨ ਨੇ ਉਨ•ਾਂ ਨੂੰ ਸਲਾਹ ਦਿੱਤੀ ਕਿ ਉਹ ਅਜਿਹੇ ਮੌਕੇ ਵੀ.ਪੀ.ਆਈ. ਦੀ ਆਮਦ ਨਹੀਂ ਚਾਹੁੰਦੇ ਕਿਉਂ ਜੋ ਇਸ ਨਾਲ ਹੰਗਾਮੀ ਪੱਧਰ ‘ਤੇ ਚੱਲ ਰਹੇ ਬਚਾਅ ਤੇ ਰਾਹਤ ਕਾਰਜਾਂ ‘ਤੇ ਅਸਰ ਪੈਂਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਰਿਪੋਰਟਾਂ ਮੁਤਾਬਕ ਇਸ ਘਟਨਾ ‘ਚ ਹੁਣ ਤੱਕ 59 ਵਿਅਕਤੀਆਂ ਦੀ ਮੌਤ ਅਤੇ 57 ਹੋਰ ਜ਼ਖਮੀ ਹੋਏ ਹਨ। ਉਨ•ਾਂ ਨੇ ਅੰਮ੍ਰਿਤਸਰ ਜ਼ਿਲ•ੇ ਵਿੱਚ ਸੋਮਵਾਰ ਤੱਕ ਸਰਕਾਰੀ ਸੋਗ ਜਾਰੀ ਰੱਖਣ ਦਾ ਵੀ ਐਲਾਨ ਕੀਤਾ। ਉਨ•ਾਂ ਕਿਹਾ ਕਿ ਇਸ ਸਮੇਂ ਦੌਰਾਨ ਕੌਮੀ ਝੰਡੇ ਅੱਧੇ ਝੁਕੇ ਰਹਿਣਗੇ ਅਤੇ ਸਾਰੀਆਂ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ।
ਇਸ ਦੁਖਦਾਈ ਘਟਨਾ ‘ਤੇ ਡੂੰਘਾ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੀੜਤਾਂ ਤੇ ਉਨ•ਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਦੱਸਿਆ ਕਿ ਉਹ ਹਸਪਤਾਲ ਵਿੱਚ ਦੋ ਲੜਕੀਆਂ ਨੂੰ ਮਿਲੇ ਜਿਨ•ਾਂ ਦੇ ਇਸ ਘਟਨਾ ਵਿੱਚ ਪੂਰੇ ਪਰਿਵਾਰ ਹੀ ਮਾਰੇ ਗਏ ਜਿਸ ਨਾਲ ਪੂਰਾ ਮੁਲਕ ਸੋਗ ਵਿੱਚ ਡੁੱਬਿਆ ਹੋਇਆ ਹੈ।
ਇਸ ਤੋਂ ਪਹਿਲਾਂ ਅੱਜ ਸਵੇਰੇ ਮੁੱਖ ਮੰਤਰੀ ਦੇ ਇੱਥੇ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਜ਼ਿਲ•ਾ ਅਧਿਕਾਰੀਆਂ ਅਤੇ ਸਕੰਟ ਪ੍ਰਬੰਧਨ ਗਰੁੱਪ ਨੇ ਉਨ•ਾਂ ਨੂੰ ਸੰਖੇਪ ਵਿੱਚ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨਾਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਸਮੇਤ ਉਨ•ਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵੀ ਹਾਜ਼ਰ ਸਨ। ਕੈਪਟਨ ਅਮਰਿੰਦਰ ਸਿੰਘ ਨੇ ਟੀਮ ਤੇ ਹੋਰ ਅਧਿਕਾਰੀਆਂ ਪਾਸੋਂ ਘਟਨਾ ਨਾਲ ਹੋਏ ਨੁਕਸਾਨ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਅਮਨਦੀਪ ਹਸਪਤਾਲ, ਸਿਵਲ ਹਸਪਤਾਲ ਅਤੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜਾ ਕੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਇਸ ਮੌਕੇ ਉਨ•ਾਂ ਨੇ ਡਾਕਟਰਾਂ ਨੂੰ ਹਰ ਸੰਭਵ ਮੈਡੀਕਲ ਸਹਾਇਤਾ ਮੁੱਹਈਆ ਕਰਵਾਉਣ ਦੀ ਹਦਾਇਤ ਕੀਤੀ। ਸੂਬਾ ਸਰਕਾਰ ਵੱਲੋਂ ਸਾਰੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਜ਼ਖਮੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਤੋਂ ਇਲਾਵਾ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ।
ਮੁੱਖ ਮੰਤਰੀ ਦੇ ਦੌਰੇ ਮੌਕੇ ਕੈਬਨਿਟ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ ਸਮੇਤ ਸੀਨੀਅਰ ਪ੍ਰਸ਼ਾਸਨਿਕ ਤੇ ਪੁਲੀਸ ਅਧਿਕਾਰੀ ਵੀ ਹਾਜ਼ਰ ਸਨ ਜਿਨ•ਾਂ ਨੇ ਉਨ•ਾਂ ਨੂੰ ਪੀੜਤਾਂ ਤੇ ਉਨ•ਾਂ ਦੇ ਪਰਿਵਾਰਾਂ ਦੀ ਸਹਾਇਤਾ ਤੇ ਰਾਹਤ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣੂੰ ਕਰਵਾਇਆ।
ਇਸ ਮੌਕੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ, ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਸਿੱਖਿਆ ਮੰਤਰੀ ਓ.ਪੀ. ਸੋਨੀ, ਊਰਜਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਹਾਜ਼ਰ ਸਨ।

Leave a Reply

Your email address will not be published. Required fields are marked *

*

x

Check Also

ਸੰਗਰੂਰ ਅਧੀਨ ਆਉਂਦੇ 7 ਵਿਧਾਨ ਸਭਾ ਹਲਕਿਆਂ ਵਿੱਚ ਸਥਾਪਤ 1325 ਪੋਲਿੰਗ ਬੂਥਾਂ ਵਿੱਚ ਵੋਟਰਾਂ ਦੀ ਸੁਵਿਧਾ ਲਈ ਪੀਣ ਵਾਲਾ ਸਾਫ਼ ਪਾਣੀ, ਬਿਜਲੀ, ਹਵਾ..,

ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਅਤੇ ਨੋਡਲ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ * ਚੋਣ ਕਮਿਸ਼ਨ ਦੀਆਂ ਹਦਾਇਤਾਂ ...

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀਭੰਗੜੇ, ਗਿੱਧੇ ਅਤੇ ਪੰਜਾਬੀ ਲੋਕ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ-ਚੰਨ ਲਾਏ

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ ਭੰਗੜੇ, ਗਿੱਧੇ ਅਤੇ ਪੰਜਾਬੀ ...