` ਮੁੱਖ ਮੰਤਰੀ ਵੱਲੋਂ ਆਪਣੇ ਸਿਆਸੀ ਸਕੱਤਰ ਕਰਨ ਸੇਖੋਂ ਦੀ ਮੌਤ ‘ਤੇ ਗਹਿਰਾ ਦੁੱਖ ਤੇ ਅਫ਼ਸੋਸ ਜ਼ਾਹਰ.. – Azad Tv News
Breaking News
Home » Punjab » ਮੁੱਖ ਮੰਤਰੀ ਵੱਲੋਂ ਆਪਣੇ ਸਿਆਸੀ ਸਕੱਤਰ ਕਰਨ ਸੇਖੋਂ ਦੀ ਮੌਤ ‘ਤੇ ਗਹਿਰਾ ਦੁੱਖ ਤੇ ਅਫ਼ਸੋਸ ਜ਼ਾਹਰ..

ਮੁੱਖ ਮੰਤਰੀ ਵੱਲੋਂ ਆਪਣੇ ਸਿਆਸੀ ਸਕੱਤਰ ਕਰਨ ਸੇਖੋਂ ਦੀ ਮੌਤ ‘ਤੇ ਗਹਿਰਾ ਦੁੱਖ ਤੇ ਅਫ਼ਸੋਸ ਜ਼ਾਹਰ..

ਚੰਡੀਗੜ•, 17 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਿਆਸੀ ਸਕੱਤਰ ਕਰਨਪਾਲ ਸਿੰਘ ਸੇਖੋਂ ਦੀ ਮੌਤ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ ਜੋ ਬੀਤੀ ਰਾਤ ਮਿਸਰ ਵਿੱਚ ਆਸਵਾਂ ਦੇ ਆਸਵਾਂ ਮਿਲਟਰੀ ਹਸਪਤਾਲ ਵਿੱਚ ਚੱਲ ਵਸੇ।
ਸ੍ਰੀ ਸੇਖੋਂ 62 ਵਰਿ•ਆਂ ਦੇ ਸਨ ਜਿਨ•ਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।
ਮੁੱਖ ਮੰਤਰੀ ਨੇ ਆਖਿਆ ਕਿ ਸ਼੍ਰੀ ਸੇਖੋਂ ਦੇ ਤੁਰ ਜਾਣ ਨਾਲ ਉਨ•ਾਂ ਨੂੰ ਨਿੱਜੀ ਤੌਰ ‘ਤੇ ਬਹੁਤ ਵੱਡਾ ਘਾਟਾ ਪਿਆ ਹੈ। ਸ੍ਰੀ ਸੇਖੋਂ ਨਾਲ ਉਨ•ਾਂ ਦੀ ਲੰਮੀ ਸਾਂਝ ਰਹੀ ਹੈ ਅਤੇ ਦੋਵਾਂ ਪਰਿਵਾਰਾਂ ਦਾ ਘੱਟੋ-ਘੱਟ ਚਾਰ ਪੀੜ•ੀਆਂ ਤੋਂ ਗੂੜਾ ਰਿਸ਼ਤਾ ਬਣਿਆ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸ੍ਰੀ ਸੇਖੋਂ ਵੱਲੋਂ ਉਨ•ਾਂ ਅਤੇ ਸੂਬੇ ਵਿੱਚ ਕਾਂਗਰਸ ਪਾਰਟੀ ਪ੍ਰਤੀ ਨਿਭਾਈ ਅਣਥੱਕ ਸੇਵਾ ਦੀ ਕਮੀ ਹਮੇਸ਼ਾ ਮਹਿਸੂਸ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਇਕ ਟਵੀਟ ਵਿੱਚ ਆਖਿਆ,”ਮੇਰੇ ਅਜ਼ੀਜ਼ ਮਿੱਤਰ ਕਰਨਪਾਲ ਸਿੰਘ ਸੇਖੋਂ ਦੀ ਮੌਤ ਬਾਰੇ ਸੁਣ ਕੇ ਡੂੰਘਾ ਦੁੱਖ ਪਹੁੰਚਿਆ ਹੈ। ਮਿਸਰ ਵਿੱਚ ਪਰਿਵਾਰਕ ਫ਼ੇਰੀ ਦੌਰਾਨ ਉਨ•ਾਂ ਨੂੰ ਅਚਾਨਕ ਦਿਲ ਦਾ ਦੌਰਾ ਪਿਆ। ਉਨ•ਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ। ਉਨ•ਾਂ ਦੀ ਕਮੀ ਹਮੇਸ਼ਾ ਮਹਿਸੂਸ ਕਰਦਾ ਰਹਾਂਗਾ।”
ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਪਰਿਵਾਰ ਵੱਲੋਂ ਇਸ ਭਾਣੇ ਨੂੰ ਮੰਨ ਲੈਣ ਦੀ ਉਮੀਦ ਕਰਦਾ ਹਾਂ। ਉਨ•ਾਂ ਕਿਹਾ ਕਿ ਸ੍ਰੀ ਸੇਖੋਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਾ ਹਾਂ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਕਰਨਪਾਲ ਸਿੰਘ ਸੇਖੋਂ ਦੀ ਮੌਤ ‘ਤੇ ਅਫ਼ਸੋਸ ਜ਼ਾਹਰ ਕਰਦਿਆਂ ਇਸ ਨੂੰ ਬਹੁਤ ਹੀ ਮੰਦਭਾਗਾ ਦੱਸਿਆ। ਸ੍ਰੀ ਠੁਕਰਾਲ ਨੇ ਆਖਿਆ ਕਿ ਉਹ ਸ੍ਰੀ ਸੇਖੋਂ ਨੂੰ ਬਹੁਤ ਹੀ ਵਫ਼ਾਦਾਰ ਦੋਸਤ ਅਤੇ ਚੰਗੇ ਇਨਸਾਨ ਦੇ ਤੌਰ ‘ਤੇ ਜਾਣਦੇ ਸਨ।

Leave a Reply

Your email address will not be published. Required fields are marked *

*

x

Check Also

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀਭੰਗੜੇ, ਗਿੱਧੇ ਅਤੇ ਪੰਜਾਬੀ ਲੋਕ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ-ਚੰਨ ਲਾਏ

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ ਭੰਗੜੇ, ਗਿੱਧੇ ਅਤੇ ਪੰਜਾਬੀ ...

Baisakhi celebrated with great pomp & show in Frankfurt courtesy Consulate General of India Bhangra, Giddha & performances by Punjabi folk artists add colour to celebrations..

Chandigarh, April 13: The Consulate General of India, Frankfurt, Germany, organized an event to commemorate ...