` ਮੁੱਖ ਮੰਤਰੀ ਵੱਲੋਂ ਬਠਿੰਡਾ ਦੇ ਉਦਯੋਗਿਕ ਯੂਨਿਟ ਧਮਾਕੇ ਦੀ ਜਾਂਚ ਦੇ ਹੁਕਮ • ਮ੍ਰਿਤਕ ਦੇ ਵਾਰਸ ਨੂੰ ਤਿੰਨ ਲੱਖ ਰੁਪਏ ਅਤੇ ਜ਼ਖਮੀ ਨੂੰ 50,000 ਰੁਪਏ ਦੇਣ ਦਾ ਐਲਾਨ.. – Azad Tv News
Breaking News
Home » Breaking News » ਮੁੱਖ ਮੰਤਰੀ ਵੱਲੋਂ ਬਠਿੰਡਾ ਦੇ ਉਦਯੋਗਿਕ ਯੂਨਿਟ ਧਮਾਕੇ ਦੀ ਜਾਂਚ ਦੇ ਹੁਕਮ • ਮ੍ਰਿਤਕ ਦੇ ਵਾਰਸ ਨੂੰ ਤਿੰਨ ਲੱਖ ਰੁਪਏ ਅਤੇ ਜ਼ਖਮੀ ਨੂੰ 50,000 ਰੁਪਏ ਦੇਣ ਦਾ ਐਲਾਨ..

ਮੁੱਖ ਮੰਤਰੀ ਵੱਲੋਂ ਬਠਿੰਡਾ ਦੇ ਉਦਯੋਗਿਕ ਯੂਨਿਟ ਧਮਾਕੇ ਦੀ ਜਾਂਚ ਦੇ ਹੁਕਮ • ਮ੍ਰਿਤਕ ਦੇ ਵਾਰਸ ਨੂੰ ਤਿੰਨ ਲੱਖ ਰੁਪਏ ਅਤੇ ਜ਼ਖਮੀ ਨੂੰ 50,000 ਰੁਪਏ ਦੇਣ ਦਾ ਐਲਾਨ..

ਚੰਡੀਗੜ•, 19 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਨਸਾ ਰੋਡ, ਬਠਿੰਡਾ ਵਿਖੇ ਇੰਡਸਟਰੀਅਲ ਗਰੋਥ ਸੈਂਟਰ ਵਿੱਚ ਮਾਚਿਸ ਬਣਾਉਣ ਵਾਲੀ ਫੈਕਟਰੀ ‘ਚ ਹੋਏ ਧਮਾਕੇ ਦੇ ਕਾਰਨਾਂ ਦਾ ਪਤਾ ਲਾਉਣ ਲਈ ਵਿਸਥਾਰਤ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ।
ਮੁੱਖ ਮੰਤਰੀ ਨੇ ਮ੍ਰਿਤਕ ਹਰੀਸ਼ ਕੁਮਾਰ ਜੋ ਕਬਾੜ ਡੀਲਰ ਸੀ, ਦੇ ਪਰਿਵਾਰ ਲਈ ਤਿੰਨ ਲੱਖ ਰੁਪਏ ਅਤੇ ਜ਼ਖਮੀ ਲਈ 50,000 ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਜ਼ਖਮੀ ਰਾਜ ਕੁਮਾਰ ਨੂੰ ਬਿਹਤਰੀਨ ਇਲਾਜ ਮੁਫਤ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ।
ਆਪਣੀ ਹਦਾਇਤ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਇਸ ਧਮਾਕੇ ਦੇ ਕਾਰਨਾਂ ਦਾ ਪਤਾ ਲਾਉਣ ਲਈ ਵਿਸਥਾਰਤ ਜਾਂਚ ਕਰਨ ਦੇ ਨਾਲ-ਨਾਲ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੁਝਾਅ ਦੇਣ ਵਾਸਤੇ ਆਖਿਆ।
ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਫੌਰੀ ਕਾਰਵਾਈ ਕਰਦਿਆਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੇ ਐਡੀਸ਼ਨਲ ਡਿਪਟੀ ਮੈਜਿਸਟ੍ਰੇਟ ਨੂੰ ਜਾਂਚ ਦਾ ਜ਼ਿੰਮਾ ਸੌਂਪਿਆ ਹੈ।
ਮੁੱਖ ਮੰਤਰੀ ਨੇ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ।

Leave a Reply

Your email address will not be published. Required fields are marked *

*

x

Check Also

ਸੰਗਰੂਰ ਅਧੀਨ ਆਉਂਦੇ 7 ਵਿਧਾਨ ਸਭਾ ਹਲਕਿਆਂ ਵਿੱਚ ਸਥਾਪਤ 1325 ਪੋਲਿੰਗ ਬੂਥਾਂ ਵਿੱਚ ਵੋਟਰਾਂ ਦੀ ਸੁਵਿਧਾ ਲਈ ਪੀਣ ਵਾਲਾ ਸਾਫ਼ ਪਾਣੀ, ਬਿਜਲੀ, ਹਵਾ..,

ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਅਤੇ ਨੋਡਲ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ * ਚੋਣ ਕਮਿਸ਼ਨ ਦੀਆਂ ਹਦਾਇਤਾਂ ...

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀਭੰਗੜੇ, ਗਿੱਧੇ ਅਤੇ ਪੰਜਾਬੀ ਲੋਕ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ-ਚੰਨ ਲਾਏ

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ ਭੰਗੜੇ, ਗਿੱਧੇ ਅਤੇ ਪੰਜਾਬੀ ...