` ਰਾਹੁਲ ਸਿੱਧੂ “ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਸੰਗਰੂਰ” ਵੱਲੋਂ… – Azad Tv News
Home » Breaking News » ਰਾਹੁਲ ਸਿੱਧੂ “ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਸੰਗਰੂਰ” ਵੱਲੋਂ…

ਰਾਹੁਲ ਸਿੱਧੂ “ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਸੰਗਰੂਰ” ਵੱਲੋਂ…

ਬੀਬੀ ਰਾਜਿੰਦਰ ਕੌਰ ਭੱਠਲ ਵਾਇਸ ਚੇਅਰਪਰਸਨ ਪੰਜਾਬ ਯੋਜਨਾ ਬੋਰਡ ਅਤੇ ਉਨ੍ਹਾਂ ਦੇ ਸਪੁੱਤਰ ਰਾਹੁਲ ਸਿੱਧੂ “ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਸੰਗਰੂਰ” ਵੱਲੋਂ ਆਪਣੇ ਕੀਤੇ ਵਾਅਦੇ ਅਨੁਸਾਰ ਲੋਕਾਂ ਦੀ ਸਹੂਲਤ ਲਈ ਸਾਰੇ ਕੰਮ ਇੱਕ ਛੱਤ ਥੱਲੇ ਲਾਉਣ ਲਈ ਲੜੀਵਾਰ ਕੈਂਪ ੧੧ ਜੁਲਾਈ ਨੂੰ ਪਿੰਡ ਡੂਡੀਆਂ ਦੇ ਸਰਕਾਰੀ ਸਕੂਲ ਵਿੱਚ ਲਗਾਇਆ ਜਾ ਰਿਹਾ ਹੈ। ਕੈਂਪ ਸਬੰਧੀ ਨਗਰ ਪਿੰਡ ਦੇ ਲੋਕਾਂ ਨਾਲ ਮੀਟਿੰਗ ਕਰਦੇ ਹੋਏ ਬੀਬੀ ਭੱਠਲ ਦੇ ਮੀਡੀਆ ਸਲਾਹਕਾਰ ਸਨਮੀਕ ਸਿੰਘ ਹੈਨਰੀ ਨੇ ਕਿਹਾ ਕਿ ਪਿੰਡਾਂ ਵਿੱਚ ਰਹਿੰਦੇ ਗਰੀਬ ਲੋਕਾਂ ਨੂੰ ਨੀਲੇ ਕਾਰਡ, ਮਕਾਨ ਬਣਾਉਣ ਸੰਬੰਧੀ, ਸ਼ਗਨ ਸਕੀਮ ਸੰਬੰਧੀ ਅਤੇ ਬੁਢਾਪਾ ਪੈਨਸ਼ਨ ਲਾਉਣ ਸੰਬੰਧੀ ਫਾਰਮ ਭਰਨ ਅਤੇ ਜਾਣਕਾਰੀ ਦੇਣ ਲਈ ਇਹ ਕੈਂਪ ਲਾਏ ਜਾ ਰਹੇ ਹਨ ਤਾਂ ਜੋ ਗਰੀਬ ਲੋਕਾਂ ਨੂੰ ਇਨ੍ਹਾਂ ਕੰੰੰਮਾਂ ਵਾਸਤੇ ਸੰਗਰੂਰ ਜਾਂ ਹੋਰ ਦੂਰ ਦੁਰਾਡੇ ਨਾ ਜਾਣਾ ਪਵੇ। ਇਸ ਸਮੇਂ ਨਗਰ ਕੌਂਸਲ ਮੂਨਕ ਦੇ ਪ੍ਰਧਾਨ ਜਗਦੀਸ਼ ਚੰਦ ਗੋਇਲ, ਰਾਕੇਸ਼ ਕੁਮਾਰ ਰਾਓ, ਰਵਿੰਦਰ ਕੁਮਾਰ ਬਿੱਟੂ, ਤਰਸੇਮ ਅਰੋੜਾ, ਕ੍ਰਿਪਾਲ ਸਿੰਘ ਨਾਥਾ ਕੌਂਸਲਰ, ਜਸਵਿੰਦਰ ਸਿੰਘ ਰਿੰਪੀ ਲਹਿਲ ਕਲਾਂ, ਬਲਜੀਤ ਸਰਾਓ ਆਦਿ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

*

x

Check Also

ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ..

ਚੰਡੀਗੜ• 21 ਮਈ: ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ...

ਪੰਜਾਬ ਸਰਕਾਰ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆਪੰਜਾਬ ਸਿਵਲ ਸਕੱਤਰੇਤ  ਮੁਲਾਜ਼ਮਾਂ ਵੱਲੋਂ ਅੱਤਵਾਦ ਖਿਲਾਫ਼ ਲੜਨ ਦਾ ਅਹਿਦ.

ਚੰਡੀਗੜ•, 21 ਮਈ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ ਸ਼ਹਾਦਤ ਦੀ 28ਵੀਂ ...