` ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਬੈਂਕ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀਬੈਂਕਾਂ ਦੀ ਸੁਰੱਖਿਆ ਵਿਵਸਥਾ ਦਾ ਵੀ ਜਾਇਜ਼ਾ, ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼. – Azad Tv News
Breaking News
Home » Punjab » ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਬੈਂਕ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀਬੈਂਕਾਂ ਦੀ ਸੁਰੱਖਿਆ ਵਿਵਸਥਾ ਦਾ ਵੀ ਜਾਇਜ਼ਾ, ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼.

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਬੈਂਕ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀਬੈਂਕਾਂ ਦੀ ਸੁਰੱਖਿਆ ਵਿਵਸਥਾ ਦਾ ਵੀ ਜਾਇਜ਼ਾ, ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼.

ਸੰਗਰੂਰ, 26 ਮਾਰਚ:
ਸਥਾਨਕ ਜ਼ਿਲ੍ਹਾ ਪਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਭਾਸ ਚੰਦਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਲੀਡ ਬੈਂਕ ਕਮੇਟੀ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਸਾਲ 2018-19 ਦੀ ਕਰਜ਼ਾ ਯੋਜਨਾ ਅਧੀਨ ਬੈਂਕਾਂ ਦੁਆਰਾ ਕਰਜ਼ਿਆਂ ਦੀ ਵੰਡ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ । ਮੀਟਿੰਗ ਦੌਰਾਨ ਸਮੂਲੀਅਤ ਕਰਨ ਆਏ ਵੱਖ-ਵੱਖ ਬੈਂਕ ਅਧਿਕਾਰੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ ਚੰਦਰ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾ ਮੁਤਾਬਿਕ ਇੰਨ-ਬਿੰਨ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸਮੂਹ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਤ ਖਾਤੇ, ਐਫ.ਡੀ., ਬੈਂਕ ਕਰਜ਼ਾ ਯੋਜਨਾਵਾਂ, ਬੈਂਕ ਬੀਮਾ ਅਤੇ ਸਰਕਾਰ ਦੀਆਂ ਹੋਰ ਬੈਂਕ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਲੋਕ ਜਾਗਰੂਕਤਾ ਕੈਂਪ ਲਗਾਏ ਜਾਣ ਤਾਂ ਜੋ ਬੈਂਕ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਖਾਤਾਧਾਰਕ ਜਾਂ ਲੋੜਵੰਦ ਲੋਕ ਲਾਭ ਲੈ ਸਕਣ।
ਸ੍ਰੀ ਸਭਾਸ਼ ਚੰਦਰ ਨੇ ਸਮੂਹ ਬੈਂਕ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਵੱਖ-ਵੱਖ ਯੋਜਨਾਵਾਂ ਤਹਿਤ ਪਹਿਲਾਂ ਤੋਂ ਪ੍ਰਵਾਨ ਹੋਏ ਕਰਜ਼ਾ ਕੇਸਾਂ ਨੂੰ ਬੈਂਕਾਂ ਦੀ ਤਰਫੋਂ ਤਰਜ਼ੀਹ ਦੇ ਆਧਾਰ ‘ਤੇ ਲਾਗੂ ਕੀਤਾ ਜਾਵੇ ਤਾਂ ਜੋ ਲੋੜਵੰਦ ਪ੍ਰਾਰਥੀ ਆਪਣੇ ਪੈਰਾ ‘ਤੇ ਖੜ੍ਹੇ ਹੋ ਕੇ ਸਵੈਰੁਜ਼ਗਾਰ ਦੇ ਸਮਰੱਥ ਬਣ ਸਕੇ। ਮੀਟਿੰਗ ਦੌਰਾਨ ਬੈਂਕਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਬੈਂਕਾਂ ਨੂੰ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ।

Leave a Reply

Your email address will not be published. Required fields are marked *

*

x

Check Also

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀਭੰਗੜੇ, ਗਿੱਧੇ ਅਤੇ ਪੰਜਾਬੀ ਲੋਕ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ-ਚੰਨ ਲਾਏ

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ ਭੰਗੜੇ, ਗਿੱਧੇ ਅਤੇ ਪੰਜਾਬੀ ...

Baisakhi celebrated with great pomp & show in Frankfurt courtesy Consulate General of India Bhangra, Giddha & performances by Punjabi folk artists add colour to celebrations..

Chandigarh, April 13: The Consulate General of India, Frankfurt, Germany, organized an event to commemorate ...