` ਵਿਜੀਲੈਂਸ ਵੱਲੋਂ ਥਾਣੇਦਾਰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ.. – Azad Tv News
Home » Punjab » ਵਿਜੀਲੈਂਸ ਵੱਲੋਂ ਥਾਣੇਦਾਰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ..

ਵਿਜੀਲੈਂਸ ਵੱਲੋਂ ਥਾਣੇਦਾਰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ..

ਚੰਡੀਗੜ•, 6 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਐਸ.ਐਸ.ਓ.ਸੀ, ਫਾਜਿਲਕਾ ਵਿਖੇ ਤਾਇਨਾਤ ਸਬ ਇੰਸਪੈਕਟਰ, ਰਜਵੰਤ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਸਬ ਇੰਸਪੈਕਟਰ ਰਜਵੰਤ ਸਿੰਘ ਨੂੰ ਸ਼ਿਕਾਇਕਕਰਤਾ ਗੁਰਲਾਲ ਸਿੰਘ ਵਾਸੀ ਦੋਧਰੀਆਂ ਵਾਲੀ ਗਲੀ ਜਿਲਾ ਮੋਗਾ ਦੀ ਸ਼ਿਕਾਇਤ ‘ਤੇ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੂੰ ਅਦਾਲਤ ਵਿਚੋ ਐਨ.ਡੀ.ਪੀ.ਐਸ ਕੇਸ ਵਿਚ ਜਮਾਨਤ ਮਿਲਣ ਉਪਰੰਤ ਉਕਤ ਸਬ ਇੰਸਪੈਕਟਰ ਵਲੋਂ ਉਸ ਦਾ ਲਾਇਸੰਸੀ ਪਿਸਤੋਲ ਵਾਪਸ ਕਰਨ ਬਦਲੇ 3 ਲੱਖ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 2 ਲੱਖ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਦੋਸ਼ੀ ਵਿਰੁੱਧ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Leave a Reply

Your email address will not be published. Required fields are marked *

*

x

Check Also

समर्थकों में भारी जोश है और उन्होंने महारानी परनीत कौर की जीत को अभी से मनाना शुरू कर दिया है…

पटियाला की सबसे ज्यादा हॉट सीट मानी जाने वाली पटियाला लोकसभा सीट का नतीजा बेशक ...

ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ..

ਚੰਡੀਗੜ• 21 ਮਈ: ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ...