` ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ • ਕੈਪਟਨ ਅਮਰਿੰਦਰ ਸਿੰਘ ਨੇ ਸਦਨ ਵਿੱਚ ਦਿੱਤਾ ਭਰੋਸਾ • ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਇਮਤਿਹਾਨਾਂ ਦੇ ਦਿਨਾਂ ਦੌਰਾਨ ਧਾਰਮਿਕ ਸਥਾਨਾਂ ਦੇ ਲਾਊਡ ਸਪੀਕਰਾਂ ਅਤੇ ਮੈਰਿਜ ਪੈਲੇਸਾਂ ਦੇ ਡੀ.ਜੇ. ‘ਤੇ ਸਖ਼ਤ ਨਿਗ•ਾ ਰੱਖਣ ਲਈ ਆਖਿਆ.. – Azad Tv News
Home » Punjab » ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ • ਕੈਪਟਨ ਅਮਰਿੰਦਰ ਸਿੰਘ ਨੇ ਸਦਨ ਵਿੱਚ ਦਿੱਤਾ ਭਰੋਸਾ • ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਇਮਤਿਹਾਨਾਂ ਦੇ ਦਿਨਾਂ ਦੌਰਾਨ ਧਾਰਮਿਕ ਸਥਾਨਾਂ ਦੇ ਲਾਊਡ ਸਪੀਕਰਾਂ ਅਤੇ ਮੈਰਿਜ ਪੈਲੇਸਾਂ ਦੇ ਡੀ.ਜੇ. ‘ਤੇ ਸਖ਼ਤ ਨਿਗ•ਾ ਰੱਖਣ ਲਈ ਆਖਿਆ..

ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ • ਕੈਪਟਨ ਅਮਰਿੰਦਰ ਸਿੰਘ ਨੇ ਸਦਨ ਵਿੱਚ ਦਿੱਤਾ ਭਰੋਸਾ • ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਇਮਤਿਹਾਨਾਂ ਦੇ ਦਿਨਾਂ ਦੌਰਾਨ ਧਾਰਮਿਕ ਸਥਾਨਾਂ ਦੇ ਲਾਊਡ ਸਪੀਕਰਾਂ ਅਤੇ ਮੈਰਿਜ ਪੈਲੇਸਾਂ ਦੇ ਡੀ.ਜੇ. ‘ਤੇ ਸਖ਼ਤ ਨਿਗ•ਾ ਰੱਖਣ ਲਈ ਆਖਿਆ..

ਚੰਡੀਗੜ•, 25 ਫਰਵਰੀ
Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਨੂੰ ਭਰੋਸਾ ਦਿੱਤਾ ਕਿ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਆਪ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਲਿਆਂਦੇ ਧਿਆਨ ਦਿਵਾਊ ਨੋਟਿਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ੋਰ ਪ੍ਰਦੂਸ਼ਣ ਨਾਲ ਸਮਾਜ ਦੇ ਸਾਰੇ ਤਬਕਿਆਂ ਦੇ ਜੀਵਨ ਖਾਸ ਕਰਕੇ ਵਿਦਿਆਰਥੀਆਂ ਨੂੰ ਇਮਤਿਹਾਨਾਂ ਦੀ ਤਿਆਰੀ ਕਰਨ ਵਿੱਚ ਬਹੁਤ ਜ਼ਿਆਦਾ ਮੁਸ਼ਕਲ ਪੇਸ਼ ਆਉਂਦੀ ਹੈ।
ਵਿਦਿਆਰਥੀਆਂ ਨੂੰ ਪੜ•ਾਈ ਲਈ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਵਾਸਤੇ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਲਾਊਡ ਸਪੀਕਰਾਂ, ਡੀ.ਜੇ. ਅਤੇ ਹੋਰ ਸੰਗੀਤਕ ਯੰਤਰਾਂ ਦੀ ਵਰਤੋਂ ਕਰਕੇ ਖਾਸ ਕਰਕੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਦੌਰਾਨ ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਰੜੀ ਕਾਰਵਾਈ ਦਾ ਭਰੋਸਾ ਦਿੱਤਾ।
ਇਸ ਸਮੱਸਿਆ ਨਾਲ ਕਾਰਗਾਰ ਢੰਗ ਨਾਲ ਨਜਿੱਠਣ ਲਈ ਉਨ•ਾਂ ਦੀ ਸਰਕਾਰ ਵੱਲੋਂ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਵੱਲੋਂ ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਅਤੇ ਕੰਟਰੋਲ) ਰੂਲਜ਼, 2000 ਦੇ ਅਧੀਨ ਦਿੱਤੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਪੰਜਾਬ ਇਨਸਟਰੂਮੈਂਟਸ (ਕੰਟਰੋਲ ਆਫ ਨੁਆਇਸ) ਐਕਟ, 1956 ਦੇ ਉਪਬੰਧਾਂ ਅਨੁਸਾਰ ਲਾਊਡ ਸਪੀਕਰਾਂ ਅਤੇ ਜਨਤਕ ਅਡਰੈਸ ਸਿਸਟਮ ਆਦਿ ਦੀ ਵਰਤੋਂ ਤੋਂ ਹੋਣ ਵਾਲੇ ਆਵਾਜ਼/ਧੁਨੀ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਵਿਆਪਕ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧ ਵਿਚ ਜ਼ਿਲ•ਾ ਪੁਲਿਸ, ਜ਼ਿਲ•ਾ ਪ੍ਰਸ਼ਾਸਨ, ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਸਥਾਨਕ ਸਰਕਾਰ ਦੇ ਅਫਸਰਾਂ ਨੂੰ ਸ਼ੋਰ ਪ੍ਰਦੂਸ਼ਣ ਕੰਟਰੋਲ ਸਬੰਧੀ ਦਿਸ਼ਾ-ਨਿਰਦੇਸ਼ ਲਾਗੂ ਕਰਨ ਲਈ ਕਿਹਾ ਗਿਆ ਹੈ।
ਸੂਬਾ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ-ਨਿਰਦੇਸ਼ਾਂ ਜਾਰੀ ਕਰਕੇ ਹਦਾਇਤ ਕੀਤੀ ਗਈ ਹੈ ਕਿ ਗੁਰਦੁਆਰਿਆਂ/ਮੰਦਿਰਾਂ ਵਿੱਚ ਲਾਊਡ ਸਪੀਕਰਾਂ ਦੀ ਵਰਤੋਂ ਅਤੇ ਮੈਰਿਜ ਪੈਲਿਸਾਂ ਵਿੱਚ ਡੀ.ਜੇ. ਸਿਸਟਮਾਂ ਦੀ ਵਰਤੋਂ ਨਾਲ ਪੈਦਾ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਉਚਿਤ ਹੁਕਮ ਜਾਰੀ ਕੀਤੇ ਜਾਣ। ਇਸੇ ਤਰ•ਾਂ ਸਬ-ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਉਨ•ਾਂ ਅਧੀਨ ਆਉਂਦੀਆਂ ਧਾਰਮਿਕ ਸੰਸਥਾਵਾਂ/ਮੈਰਿਜ ਪੈਲੈਸਾਂ ਵਿੱਚ ਲਾਊਡ ਸਪੀਕਰਾਂ ਦੀ ਵਰਤੋਂ ਤੋਂ ਪੈਦਾ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਤਹਿਸੀਲ ਪੱਧਰ, ਬਲਾਕ ਪੱਧਰ, ਪਿੰਡ ਪੱਧਰ ‘ਤੇ ਗੁਰਦੁਆਰੇ/ਮੰਦਿਰਾਂ ਅਤੇ ਮੈਰਿਜ ਪੈਲੈਸਾਂ ਦੇ ਮਾਲਕਾਂ ਨਾਲ ਮੀਟਿੰਗਾਂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਇਸ ਦੇ ਨਾਲ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਲਾਊਡ ਸਪੀਕਰਾਂ ਦੀ ਵਰਤੋਂ ਕਰਨ ਲਈ ਅਜਿਹੀ ਵਿਧੀ ਬਣਾਈ ਜਾਵੇ ਜਿਸ ਨਾਲ ਸ਼ੋਰ ਨਿਰਧਾਰਤ ਮਾਪਦੰਡਾਂ ਤੋਂ ਵੱਧ ਨਾ ਹੋਵੇ।
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਆਪਣੇ ਪੱਤਰ ਨੰਬਰ 39819-40/39793-95/39797-818 ਮਿਤੀ 7 ਅਕਤੂਬਰ, 2011, ਪੱਤਰ ਨੰਬਰ 39909-30 ਮਿਤੀ 30 ਅਕਤੂਬਰ, 2015 ਅਤੇ ਪੱਤਰ ਨੰਬਰ 3422-24 ਮਿਤੀ 1 ਫਰਵਰੀ, 2018 ਰਾਹੀਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਬੇਨਤੀ ਕੀਤੀ ਹੈ ਕਿ ਵਿਦਿਆਰਥੀਆਂ ਦੇ ਇਮਤਿਹਾਨ ਦੇ ਸਮੇਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਾਊਡ ਸਪੀਕਰਾਂ ਤੋਂ ਪੈਦਾ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਧਾਰਮਿਕ ਸਥਾਨਾਂ ਅਤੇ ਮੈਰਿਜ ਪੈਲੈਸਾਂ ਤੋਂ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਨਿਰਧਾਰਤ ਮਾਪਦੰਡਾਂ ਅੰਦਰ ਹੀ ਸੀਮਿਤ ਰਹੇ।
ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਨੇ ਵੀ ਗੁਰਦੁਆਰਾ ਸਾਹਿਬਾਨ ਦੇ ਸਾਰੇ ਮੈਨੇਜਰਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਸਪੀਕਰਾਂ ਦੀ ਆਵਾਜ਼ ਗੁਰਦੁਆਰੇ ਦੇ ਦਾਇਰੇ ਅੰਦਰ ਹੀ ਰੱਖਣ ਲਈ ਆਖਿਆ ਹੈ।

Leave a Reply

Your email address will not be published. Required fields are marked *

*

x

Check Also

समर्थकों में भारी जोश है और उन्होंने महारानी परनीत कौर की जीत को अभी से मनाना शुरू कर दिया है…

पटियाला की सबसे ज्यादा हॉट सीट मानी जाने वाली पटियाला लोकसभा सीट का नतीजा बेशक ...

ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ..

ਚੰਡੀਗੜ• 21 ਮਈ: ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ...