` ਸਿੱਧੂ ਵੱਲੋਂ ਪਾਕਿਸਤਾਨ ਦੇ ਫੌਜ ਮੁਖੀ ਨੂੰ ਗਲਵੱਕੜੀ ਪਾਉਣਾ ਚੰਗਾ ਸੰਕੇਤ ਨਹੀਂ-ਮੁੱਖ ਮੰਤਰੀ – Azad Tv News
Home » Breaking News » ਸਿੱਧੂ ਵੱਲੋਂ ਪਾਕਿਸਤਾਨ ਦੇ ਫੌਜ ਮੁਖੀ ਨੂੰ ਗਲਵੱਕੜੀ ਪਾਉਣਾ ਚੰਗਾ ਸੰਕੇਤ ਨਹੀਂ-ਮੁੱਖ ਮੰਤਰੀ

ਸਿੱਧੂ ਵੱਲੋਂ ਪਾਕਿਸਤਾਨ ਦੇ ਫੌਜ ਮੁਖੀ ਨੂੰ ਗਲਵੱਕੜੀ ਪਾਉਣਾ ਚੰਗਾ ਸੰਕੇਤ ਨਹੀਂ-ਮੁੱਖ ਮੰਤਰੀ

ਸਿੱਧੂ ਵੱਲੋਂ ਪਾਕਿਸਤਾਨ ਦੇ ਫੌਜ ਮੁਖੀ ਨੂੰ ਗਲਵੱਕੜੀ ਪਾਉਣਾ ਚੰਗਾ ਸੰਕੇਤ ਨਹੀਂ-ਮੁੱਖ ਮੰਤਰੀ
ਚੰਡੀਗੜ•, 19 ਅਗਸਤ
Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਦੇ ਸੈਨਾ ਮੁਖੀ ਨੂੰ ਗਲਵੱਕੜੀ ਪਾਉਣਾ ਚੰਗਾ ਸੰਕੇਤ ਨਹੀਂ ਸੀ ਅਤੇ ਇਹ ਪੂਰੀ ਤਰ•ਾਂ ਟਾਲਣਯੋਗ ਸੀ।
ਅੱਜ ਇੱਥੇ ਫੋਟੋ ਪ੍ਰਦਰਸ਼ਨੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਹਰ ਰੋਜ਼ ਸਰਹੱਦਾਂ ‘ਤੇ ਸਾਡੇ ਭਾਰਤੀ ਸੈਨਿਕਾਂ ਨੂੰ ਸ਼ਹੀਦ ਕੀਤਾ ਜਾ ਰਿਹਾ ਹੈ ਤਾਂ ਸ੍ਰੀ ਸਿੱਧੂ ਨੂੰ ਅਜਿਹੇ ਸੰਕੇਤ ਦਾ ਇਜ਼ਹਾਰ ਕਰਨ ਤੋਂ ਬਚਣਾ ਚਾਹੀਦਾ ਸੀ। ਸਵਾਲਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਆਖਰ ਮਾਰਨ ਦੇ ਹੁਕਮ ਦੇਣ ਵਾਲਾ ਤਾਂ ਸੈਨਾ ਦਾ ਮੁਖੀ ਹੀ ਹੁੰਦਾ ਹੈ ਅਤੇ ਸੈਨਿਕ ਤਾਂ ਆਪਣੇ ਮੁਖੀ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਡੇ ਸੈਨਿਕਾਂ ਦੀਆਂ ਹੱਤਿਆਵਾਂ ਲਈ ਪਾਕਿਸਤਾਨ ਦਾ ਫੌਜ ਮੁਖੀ ਕਮਰ ਜਾਵੇਦ ਬਾਜਵਾ ਜ਼ਿੰਮੇਵਾਰ ਹੈ ਅਤੇ ਸਿੱਧੂ ਨੂੰ ਉਸ ਪ੍ਰਤੀ ਅਜਿਹੇ ਸੰਕੇਤ ਦਾ ਪ੍ਰਗਟਾਵਾ ਨਹੀਂ ਸੀ ਕਰਨਾ ਚਾਹੀਦਾ।
ਸ੍ਰੀ ਸਿੱਧੂ ਵੱਲੋਂ ਮਕਬੂਜ਼ਾ ਕਸ਼ਮੀਰ (ਪੀ.ਓ.ਕੇ.) ਦੇ ਸਦਰ ਨਾਲ ਬੈਠਣ ਬਾਰੇ ਪੁੱਛੇ ਜਾਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਹੋ ਸਕਦਾ ਹੈ ਕਿ ਕੈਬਨਿਟ ਮੰਤਰੀ ਨੂੰ ਇਹ ਪਤਾ ਨਾ ਹੋਵੇ ਕਿ ਉਸ ਨਾਲ ਕੌਣ ਬੈਠਾ ਹੈ ਅਤੇ ਬੈਠਣ ਦੇ ਇੰਤਜ਼ਾਮ ਵੀ ਉਸ ਦੇ ਹੱਥਾਂ ਵਿੱਚ ਨਹੀਂ ਸਨ।ਵੀ ਉਸ ਦੇ ਹੱਥਾਂ ਵਿੱਚ ਨਹੀਂ ਸਨ।
Îਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਵੱਲੋਂ ਸ੍ਰੀ ਸਿੱਧੂ ਦਾ ਅਸਤੀਫਾ ਲੈਣ ਦੀ ਮੰਗ ਨੂੰ ਗੈਰ-ਵਾਜਬ ਦੱਸਦਿਆਂ ਰੱਦ ਕਰ ਦਿੱਤਾ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿੱਥੋਂ ਤੱਕ ਸੀ੍ਰ ਸਿੱਧੂ ਦੇ ਇਮਰਾਨ ਖਾਨ ਦੇ ਹਲਫ਼ਦਾਰੀ ਸਮਾਗਮ ਵਿੱਚ ਜਾਣ ਦੀ ਗੱਲ ਹੈ, ਕ੍ਰਿਕਟ ਖੇਡਣ ਦੇ ਸਮੇਂ ਦੌਰਾਨ ਉਸ ਦੇ ਸਾਬਕਾ ਕ੍ਰਿਕਟਰ ਨਾਲ ਨੇੜਲੇ ਸਬੰਧਾਂ ਕਾਰਨ ਨਿੱਜੀ ਹੈਸੀਅਤ ਵਿੱਚ ਉਹ ਸ਼ਾਮਲ ਹੋਣ ਲਈ ਗਏ ਸਨ।ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਸੋਮਵਾਰ ਨੂੰ ਉਹ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਕੇ ਨਸ਼ਿਆਂ ਦੀ ਸਮੱਸਿਆ ‘ਤੇ ਵਿਚਾਰ-ਵਟਾਂਦਰਾ ਕਰਨ ਅਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਸਾਂਝੀ ਰਣਨੀਤੀ ਤਿਆਰ ਕਰਨਗੇ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਐਮ.ਐਲ. ਖੱਟਰ ਨੇ ਬੀਤੇ ਦਿਨ ਉਨ•ਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਸੀ ਜਿਨ•ਾਂ ਨੂੰ ਉਨ•ਾਂ ਨੇ ਪ੍ਰਵਾਨ ਕਰ ਲਿਆ ਹੈ।
ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਸਾਰੇ ਸੂਬਿਆਂ ਵੱਲੋਂ ਸਾਂਝੇ ਯਤਨਾਂ ਵਿੱਢਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਨੇ ਖੁਦ ਇਸ ਪ੍ਰਕ੍ਰਿਆ ਨੂੰ ਸ਼ੁਰੂ ਕਰਨ ਲਈ ਕੁਝ ਹਫ਼ਤੇ ਪਹਿਲਾਂ ਗੁਆਂਢੀ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖੇ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਈ ਵੀ ਸੂਬਾ ਨਸ਼ਿਆਂ ਦੇ ਮੁੱਦੇ ਨੂੰ ਅੱਖੋ-ਪਰੋਖੇ ਨਹੀਂ ਕਰ ਸਕਦਾ ਕਿਉਂ ਜੋ ਇਹ ਸਮੱਸਿਆ ਸਾਡੀਆਂ ਆਉਣ ਵਾਲੀਆਂ ਪੀੜ•ੀਆਂ ਲਈ ਬਹੁਤ ਘਾਤਕ ਹੈ। ਉਨ•ਾਂ ਕਿਹਾ ਕਿ ਭਾਵੇਂ ਕਿ ਪੰਜਾਬ ਸਰਕਾਰ ਆਪਣੇ ਪੱਧਰ ‘ਤੇ ਇਸ ਲਾਹਨਤ ਨੂੰ ਜੜ•ੋਂ ਪੁੱਟਣ ਲਈ ਠੋਸ ਕਦਮ ਚੁੱਕ ਰਹੀ ਹੈ ਪਰ ਨਸ਼ਿਆਂ ਦੀ ਅੰਤਰਰਾਜੀ ਤਸਕਰੀ ਦੇ ਮੱਦੇਨਜ਼ਰ ਗੁਆਂਢੀ ਸੂਬਿਆਂ ਦੇ ਸਹਿਯੋਗ ਦੀ ਵੀ ਲੋੜ ਹੈ ਕਿਉਂ ਜੋ ਪਿਛਲੇ ਕੁਝ ਹਫਤਿਆਂ ਵਿੱਚ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਹਨ।

Leave a Reply

Your email address will not be published. Required fields are marked *

*

x

Check Also

समर्थकों में भारी जोश है और उन्होंने महारानी परनीत कौर की जीत को अभी से मनाना शुरू कर दिया है…

पटियाला की सबसे ज्यादा हॉट सीट मानी जाने वाली पटियाला लोकसभा सीट का नतीजा बेशक ...

ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ..

ਚੰਡੀਗੜ• 21 ਮਈ: ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ...