` ਸੂਬੇ ਵਿੱਚ 170.14 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ .. – Azad Tv News
Breaking News
Home » Breaking News » ਸੂਬੇ ਵਿੱਚ 170.14 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ ..

ਸੂਬੇ ਵਿੱਚ 170.14 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ ..

ਚੰਡੀਗੜ•, 01 ਦਸੰਬਰ :
ਪੰਜਾਬ ਵਿੱਚ 30 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 170.14 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 168.90 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 123629 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸਦੇ ਨਾਲ ਹੀ 168.73 ਲੱਖ ਮੀਟ੍ਰਿਕ ਝੇਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ ਅਤੇ ਆੜ•ਤੀਆਂ/ਕਿਸਾਨਾਂ ਨੂੰ 29330.5 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ ੫੯੧੩੭੬੪.੭੫ ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ ੩੮੮੬੭੪੬.੬੬ ਟਨ ਅਤੇ ਪਨਸਪ ਵੱਲੋਂ ੩੫੨੫੭੯੨ ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ ੧੫੬੪੬੪੪ ਮੀਟ੍ਰਿਕ ਟਨ ਅਤੇ ੧੭੪੭੮੦੧.੭ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ ੨੫੧੨੭੯ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

Leave a Reply

Your email address will not be published. Required fields are marked *

*

x

Check Also

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀਭੰਗੜੇ, ਗਿੱਧੇ ਅਤੇ ਪੰਜਾਬੀ ਲੋਕ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ-ਚੰਨ ਲਾਏ

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ ਭੰਗੜੇ, ਗਿੱਧੇ ਅਤੇ ਪੰਜਾਬੀ ...

Baisakhi celebrated with great pomp & show in Frankfurt courtesy Consulate General of India Bhangra, Giddha & performances by Punjabi folk artists add colour to celebrations..

Chandigarh, April 13: The Consulate General of India, Frankfurt, Germany, organized an event to commemorate ...