` ਸੂਬੇ ਵਿੱਚ 8810992  ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ 12,357.21 ਕਰੋੜ ਰੁਪਏ ਦਾ ਕੀਤਾ ਭੁਗਤਾਨ.. – Azad Tv News
Home » Breaking News » ਸੂਬੇ ਵਿੱਚ 8810992  ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ 12,357.21 ਕਰੋੜ ਰੁਪਏ ਦਾ ਕੀਤਾ ਭੁਗਤਾਨ..

ਸੂਬੇ ਵਿੱਚ 8810992  ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ 12,357.21 ਕਰੋੜ ਰੁਪਏ ਦਾ ਕੀਤਾ ਭੁਗਤਾਨ..

ਚੰਡੀਗੜ੍ਹ, 30 ਅਕਤੂਬਰ :

ਪੰਜਾਬ ਵਿੱਚ 29 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 8810992 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸਰਕਾਰ ਵੱਲੋਂ ਆੜ੍ਹਤੀਆਂ/ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ 12,357.21 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ‘ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 8743818 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 67174 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 2983761 ਟਨ, ਮਾਰਕਫੈੱਡ ਵੱਲੋਂ 2038396 ਟਨ ਅਤੇ ਪਨਸੱਪ ਵੱਲੋਂ 1782878 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 873012 ਟਨ ਅਤੇ 909318 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 156453 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

Leave a Reply

Your email address will not be published. Required fields are marked *

*

x

Check Also

समर्थकों में भारी जोश है और उन्होंने महारानी परनीत कौर की जीत को अभी से मनाना शुरू कर दिया है…

पटियाला की सबसे ज्यादा हॉट सीट मानी जाने वाली पटियाला लोकसभा सीट का नतीजा बेशक ...

ਪੰਜਾਬ ਪੁਲਿਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁੱਕਾਈ ਸਹੁੰ..

ਚੰਡੀਗੜ• 21 ਮਈ: ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ...