` ਸੰਗਰੂਰ ਅਧੀਨ ਆਉਂਦੇ 7 ਵਿਧਾਨ ਸਭਾ ਹਲਕਿਆਂ ਵਿੱਚ ਸਥਾਪਤ 1325 ਪੋਲਿੰਗ ਬੂਥਾਂ ਵਿੱਚ ਵੋਟਰਾਂ ਦੀ ਸੁਵਿਧਾ ਲਈ ਪੀਣ ਵਾਲਾ ਸਾਫ਼ ਪਾਣੀ, ਬਿਜਲੀ, ਹਵਾ.., – Azad Tv News
Breaking News
Home » Breaking News » ਸੰਗਰੂਰ ਅਧੀਨ ਆਉਂਦੇ 7 ਵਿਧਾਨ ਸਭਾ ਹਲਕਿਆਂ ਵਿੱਚ ਸਥਾਪਤ 1325 ਪੋਲਿੰਗ ਬੂਥਾਂ ਵਿੱਚ ਵੋਟਰਾਂ ਦੀ ਸੁਵਿਧਾ ਲਈ ਪੀਣ ਵਾਲਾ ਸਾਫ਼ ਪਾਣੀ, ਬਿਜਲੀ, ਹਵਾ..,

ਸੰਗਰੂਰ ਅਧੀਨ ਆਉਂਦੇ 7 ਵਿਧਾਨ ਸਭਾ ਹਲਕਿਆਂ ਵਿੱਚ ਸਥਾਪਤ 1325 ਪੋਲਿੰਗ ਬੂਥਾਂ ਵਿੱਚ ਵੋਟਰਾਂ ਦੀ ਸੁਵਿਧਾ ਲਈ ਪੀਣ ਵਾਲਾ ਸਾਫ਼ ਪਾਣੀ, ਬਿਜਲੀ, ਹਵਾ..,

ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਅਤੇ ਨੋਡਲ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
* ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼
* 19 ਮਈ ਨੂੰ ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ

ਸੰਗਰੂਰ, 16 ਮਾਰਚ:
ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਿਆਮ ਥੋਰੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਤੇ ਨੋਡਲ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਸਮੇਂ ਸਮੇਂ ‘ਤੇ ਪ੍ਰਾਪਤ ਹੋਣ ਵਾਲੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਦੇ ਆਦੇਸ਼ ਦਿੱਤੇ ਗਏ।
ਪ੍ਰਬੰਧਾਂ ਦੀ ਸਮੀਖਿਆ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ 7 ਵਿਧਾਨ ਸਭਾ ਹਲਕਿਆਂ ਵਿੱਚ ਸਥਾਪਤ 1325 ਪੋਲਿੰਗ ਬੂਥਾਂ ਵਿੱਚ ਵੋਟਰਾਂ ਦੀ ਸੁਵਿਧਾ ਲਈ ਪੀਣ ਵਾਲਾ ਸਾਫ਼ ਪਾਣੀ, ਬਿਜਲੀ, ਹਵਾ, ਪਖ਼ਾਨੇ, ਸਹਾਇਤਾ ਡੈਸਕ, ਅੰਗਹੀਣ ਵੋਟਰਾਂ ਲਈ ਰੈਂਪ, ਸੀਨੀਅਰ ਸਿਟੀਜ਼ਨ ਅਤੇ ਅੰਗਹੀਣ ਵੋਟਰਾਂ ਦੀ ਸਹਾਇਤਾ ਲਈ ਵਲੰਟੀਅਰਾਂ ਦੀ ਤਾਇਨਾਤੀ, ਚੋਣ ਅਮਲੇ ਅਤੇ ਵਲੰਟੀਅਰਾਂ ਲਈ ਭੋਜਨ ਵਿਵਸਥਾ ਆਦਿ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਫਾਰਮ ਨੰਬਰ 6 ਅਤੇ ਫਾਰਮ ਨੰਬਰ 6-ਏ, ਅੰਗਹੀਣ ਵੋਟਰਾਂ ਦੀ ਮਾਰਕਿੰਗ, ਵੋਟਰ ਗਾਈਡਾਂ ਦੀ ਵੰਡ, ਪਹਿਲੀ ਰੈਂਡਮਾਈਜੇਸ਼ਨ ਮਗਰੋਂ ਸਮੂਹ ਹਲਕਾ ਸੈਗਮੈਂਟਾਂ ਦੇ ਸਟਰੌਂਗ ਰੂਮ ਵਿੱਚ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਪਹੁੰਚ, ਸਟਰੌਂਗ ਰੂਮ ਵਿੱਚ ਸੁਰੱਖਿਆ ਵਿਵਸਥਾ, ਸਵੀਪ ਗਤੀਵਿਧੀਆਂ ਤਹਿਤ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਅਤੇ 19 ਮਈ ਨੂੰ ਸੌ ਫੀਸਦੀ ਵੋਟਰਾਂ ਦੁਆਰਾ ਵੋਟ ਦੀ ਵਰਤੋਂ ਨੂੰ ਯਕੀਨੀ ਬਣਾਉਣ ਹਿੱਤ ਜਾਗਰੂਕਤਾ ਮੁਹਿੰਮ ‘ਚ ਹੋਰ ਤੇਜ਼ੀ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ 19 ਮਈ ਨੂੰ ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ।
ਸ਼੍ਰੀ ਥੋਰੀ ਨੇ ਦੱਸਿਆ ਕਿ ਸਵੀਪ ਤਹਿਤ ਰੋਜ਼ਾਨਾ 20 ਤੋਂ 22 ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇੱਕ ਮਹੀਨੇ ਦੌਰਾਨ 646 ਗਤੀਵਿਧੀਆਂ ਰਾਹੀਂ ਲੋਕਾਂ ਵਿੱਚ ਵੋਟਾਂ ਦੀ ਅਹਿਮੀਅਤ ਬਾਰੇ ਜਾਗਰੂਕਤਾ ਪੈਦਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹਲਕੇ ‘ਚ 6680 ਅੰਗਹੀਣ ਵੋਟਰਾਂ ਵੱਲੋਂ ਇਨ੍ਹਾਂ ਚੋਣਾਂ ਦੌਰਾਨ ਆਪਣੇ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਸੰਵੇਦਨਸ਼ੀਲ, ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ, ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੀਵਿਜਿਲ ਐਪ ਅਤੇ 1950 ਵੋਟਰ ਹੈਲਪਲਾਈਨ ‘ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਐਕਸਾਈਜ਼ ਵਿਭਾਗ ਦੀ ਤਰਫੋਂ 127 ਕੇਸ ਦਰਜ ਕਰਵਾਏ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹਲਕਾ ਸੰਗਰੂਰ ਵਿੱਚ 8000 ਤੋਂ ਵੱਧ ਚੋਣ ਅਮਲੇ ਦੀ ਤਾਇਨਾਤੀ ਕੀਤੀ ਗਈ ਹੈ ਅਤੇ ਪੋਲਿੰਗ ਸਟਾਫ਼ ਦੀ ਦੂਜੀ ਰੈਂਡੇਮਾਈਜੇਸ਼ਨ 3 ਮਈ ਨੂੰ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਚੋਣਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਨਿਰਵਿਘਨ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਉਣ ਲਈ ਸਬੰਧਤ ਅਮਲੇ ਨੂੰ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮੇਂ ਸਮੇਂ ‘ਤੇ ਸਿਖਲਾਈ ਵੀ ਦਿੱਤੀ ਜਾ ਰਹੀ ਹੈ ਅਤੇ ਚੋਣ ਅਮਲੇ ਦੀ ਪਹਿਲੀ ਚੋਣ ਰਿਹਰਸਲ 21 ਅਪ੍ਰੈਲ ਨੂੰ ਹੋਵੇਗੀ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਸੰਗਰੂਰ ‘ਚ 3 ਅੰਤਰ ਰਾਜੀ ਨਾਕੇ 24 ਘੰਟੇ ਸਰਗਰਮ ਹਨ ਅਤੇ ਇਸ ਤੋਂ ਇਲਾਵਾ ਅੰਦਰੂਨੀ ਹਿੱਸਿਆਂ ਵਿੱਚ ਵੀ ਸਖ਼ਤ ਸੁਰੱਖਿਆ ਵਿਵਸਥਾ ਨੂੰ ਯਕੀਨੀ ਬਣਾਉਣ ਲਈ 22 ਨਾਕੇ ਲਗਾਏ ਗਏ ਹਨ। ਉਨ੍ਹ੍ਹਾਂ ਦੱਸਿਆ ਕਿ ਅੰਤਰ ਰਾਜੀ ਹਾਈਵੇ ‘ਤੇ ਸੀ.ਸੀ.ਟੀ.ਵੀ ਲਗਾਏ ਗਏ ਹਨ ਅਤੇ ਪੁਲਿਸ ਵੱਲੋਂ ਹਰੇਕ ਗਤੀਵਿਧੀ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਐਸ.ਐਸ.ਪੀ ਨੇ ਦੱਸਿਆ ਕਿ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੁਲਿਸ ਵੱਲੋਂ ਐਨ.ਡੀ.ਪੀ.ਐਸ ਤਹਿਤ 108 ਕੇਸ ਦਰਜ ਕੀਤੇ ਗਏ। ਮੀਟਿੰਗ ਦੌਰਾਨ ਫਲਾਇੰਗ ਸਕੂਐਡ, ਐਸ.ਐਸ.ਟੀ, ਐਕਸਾਈਜ਼ ਟੀਮਾਂ, ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖੇ ਜਾਣ ਲਈ ਕੀਤੇ ਜਾਣ ਵਾਲੇ ਕਾਰਜਾਂ, ਬੀ.ਐਲ.ਓਜ਼ ਅਤੇ ਮਾਈਕਰੋ ਅਬਜ਼ਰਵਰਾਂ ਦੀ ਟਰੇਨਿੰਗ, ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਸਥਾਪਤ ਗਿਣਤੀ ਕੇਂਦਰਾਂ ਵਿੱਚ ਪ੍ਰਬੰਧਾਂ, ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸੀ.ਸੀ.ਟੀ.ਵੀ ਅਤੇ ਵੀਡੀਓਗ੍ਰਾਫੀ ਦਾ ਪ੍ਰਬੰਧ ਕਰਨ ਆਦਿ ਸਮੇਤ ਵੱਖ ਵੱਖ ਪਹਿਲੂਆਂ ‘ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਮੁੱਚੇ ਚੋਣ ਅਮਲ ਨੂੰ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ।
ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫਸਰ ਰਾਜੇਸ਼ ਤ੍ਰਿਪਾਠੀ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੁਭਾਸ਼ ਚੰਦਰ, ਸਹਾਇਕ ਰਿਟਰਨਿੰਗ ਅਧਿਕਾਰੀ ਸੰਗਰੂਰ ਅਵਿਕੇਸ਼ ਗੁਪਤਾ, ਸਹਾਇਕ ਰਿਟਰਨਿੰਗ ਅਧਿਕਾਰੀ  ਸੁਨਾਮ ਮਨਜੀਤ ਕੌਰ, ਸਹਾਇਕ ਰਿਟਰਨਿੰਗ ਅਧਿਕਾਰੀ ਦਿੜ੍ਹਬਾ ਪਵਿੱਤਰ ਸਿੰਘ, ਸਹਾਇਕ ਰਿਟਰਨਿੰਗ ਅਧਿਕਾਰੀ ਧੂਰੀ ਸਤਵੰਤ ਸਿੰਘ, ਸਹਾਇਕ ਰਿਟਰਨਿੰਗ ਅਧਿਕਾਰੀ ਮਲੇਰਕੋਟਲਾ ਚਰਨਦੀਪ ਸਿੰਘ, ਸਹਾਇਕ ਰਿਟਰਨਿੰਗ ਅਧਿਕਾਰੀ ਵਿਕਰਮਜੀਤ ਸਿੰਘ ਪੈਂਥੇ, ਸਹਾਇਕ ਰਿਟਰਨਿੰਗ ਅਧਿਕਾਰੀ ਲਹਿਰਾ ਸੂਬਾ ਸਿੰਘ, ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਵੱਖ ਵੱਖ ਟੀਮਾਂ ਦੇ ਨੋਡਲ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

*

x

Check Also

Baisakhi celebrated with great pomp & show in Frankfurt courtesy Consulate General of India Bhangra, Giddha & performances by Punjabi folk artists add colour to celebrations..

Chandigarh, April 13: The Consulate General of India, Frankfurt, Germany, organized an event to commemorate ...

काऊंसलेट जनरल ऑफ इंडिया ने फ्रेंकफर्ट में धूमधाम से मनाई बैसाखी…भंगड़े, गिद्दे और पंजाबी लोक कलाकारों की पेशकारी ने समागम को चार -चाँद लगाये..

काऊंसलेट जनरल ऑफ इंडिया ने फ्रेंकफर्ट में धूमधाम से मनाई बैसाखी भंगड़े, गिद्दे और पंजाबी ...