` ਮਾਰੂ ਹਥਿਆਰਾਂ ਨਾਲ ਹਮਲਾ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ-ਡਾ. ਮੱਖਣ – Azad Tv News
Breaking News
Home » Breaking News » ਮਾਰੂ ਹਥਿਆਰਾਂ ਨਾਲ ਹਮਲਾ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ-ਡਾ. ਮੱਖਣ

ਮਾਰੂ ਹਥਿਆਰਾਂ ਨਾਲ ਹਮਲਾ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ-ਡਾ. ਮੱਖਣ

ਮਾਰੂ ਹਥਿਆਰਾਂ ਨਾਲ ਹਮਲਾ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ-ਡਾ. ਮੱਖਣ

ਭਵਾਨੀਗੜ੍ਹ, 5 ਅਗਸਤ : ਇੱਥੋਂ ਨੇੜਲੇ ਪਿੰਡ ਰੇਤਗੜ੍ਹ ਵਿਖੇ 5 ਦਿਨ ਪਹਿਲਾਂ ਰਾਈਫਲਾਂ ਅਤੇ ਮਾਰੂ ਹਥਿਆਰਾਂ ਨਾਲ ਹਮਲੇ ਕਾਰਨ ਦਹਿਸ਼ਤ ਦੇ ਛਾਏ ਹੇਠ ਰਹਿ ਰਹੇ ਦਲਿਤ ਪਰਿਵਾਰਾਂ ਨਾਲ ਰਾਬਤਾ ਕਰਨ ਲਈ ਪਾਰਟੀ ਦੀ ਟੀਮ ਨੇ ਦੌਰਾ ਕੀਤਾ।
ਦੌਰੇ ਉਪਰੰਤ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਡਾ. ਮੱਖਣ ਸਿੰਘ ਸੰਗਰੂਰ, ਜੋਨ ਇੰਚਾਰਜ ਚਮਕੌਰ ਸਿੰਘ ਵੀਰ, ਪਵਿੱਤਰ ਸਿੰਘ ਐਡਵੋਕੇਟ ਹਰਪਾਲ ਸਿੰਘ ਭੜੋ, ਬਘੇਲ ਸਿੰਘ ਅਤੇ ਪ੍ਰਿਥੀ ਸਿੰਘ ਨੇ ਕਿਹਾ ਕਿ ਪਿੰਡ ਰੇਤਗੜ੍ਹ ਦੇ ਦਲਿਤ ਪਰਿਵਾਰ ਨਾਲ ਸਬੰਧਤ ਟਰੱਕ ਡਰਾਈਵਰ ਰਣਵੀਰ ਸਿੰਘ ਨਾਲ ਕੁੱਝ ਮਹੀਨੇ ਪਹਿਲਾਂ ਪਿੰਡ ਦੇ ਹੀ ਗੁਰਪ੍ਰੀਤ ਸਿੰਘ ਨਾਲ ਹੱਥੋਪਾਈ ਹੋ ਗਈ ਸੀ। ਇਸ ਕਾਰਨ ਦਲਿਤ ਨੌਜਵਾਨ ਜੇਲ੍ਹ ਕੱਟਕੇ ਆਇਆ ਸੀ, ਪਰ 30 ਜੁਲਾਈ ਨੂੰ ਗੁਰਪ੍ਰੀਤ ਸਿੰਘ ਨੇ ਆਪਣੇ 15-20 ਵਿਅਕਤੀਆਂ ਨੇ ਰਾਈਫਲਾਂ ਅਤੇ ਮਾਰੂ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਫਾਇਰਿੰਗ ਕਾਰਨ ਲੋਕਾਂ ਵਿਚ ਦਹਿਸ਼ਤ ਪੈ ਗਈ, ਪਰ ਦੁਬਾਰਾ ਇਕੱਠੇ ਹੋ ਕੇ ਲੋਕਾਂ ਨੇ ਆਪਣੀ ਹਿਫਾਜਤ ਲਈ ਹਮਲਾਵਰਾਂ ਦਾ ਟਾਕਰਾ ਕੀਤਾ। ਜਿਸ ਦੌਰਾਨ ਗੁਰਪ੍ਰੀਤ ਸਿੰਘ ਅਤੇ ਹਰਵਿੰਦਰ ਸਿੰਘ ਮੋਹਣੀ ਵਾਸੀ ਰਾਮਪੁਰਾ ਦੀ ਕੁੱਟਮਾਰ ਕਰਕੇ ਕਾਬੂ ਕਰ ਲਿਆ।
ਬਸਪਾ ਆਗੂਆਂ ਨੇ ਕਿਹਾ ਕਿ ਪੁਲੀਸ ਨੇ ਹਮਲਾਵਰਾਂ ਉਪਰ ਇਰਾਦਾ ਕਤਲ ਦਾ ਕੇਸ ਦਰਜ ਕਰਨ ਦੇ ਬਾਵਜੂਦ ਅਜੇ ਤੱਕ ਕੋਈ ਵਿਅਕਤੀ ਗ੍ਰਿਫਤਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਵਿਚ ਦਲਿਤ ਪਰਿਵਾਰ ਦਹਿਸ਼ਤ ਦੇ ਛਾਏ ਹੇਠ ਰਹਿ ਰਹੇ ਹਨ। ਦਲਿਤਾਂ ਨੂੰ ਫੋਨਾਂ ਤੇ ਲਗਾਤਾਰ ਧਮਕੀਆਂ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡ ਵਿਚ ਦਲਿਤਾਂ ਅਤੇ ਜਨਰਲ ਵਰਗ ਦੇ ਲੋਕਾਂ ਵਿਚਕਾਰ ਕੋਈ ਤਣਾਅ ਨਹੀਂ ਸਗੋਂ ਵਧੀਆ ਰਾਬਤਾ ਹੈ।
ਉਨ੍ਹਾਂ ਹਮਲਾਵਰਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਦੂਜੇ ਪਾਸੇ ਥਾਣਾ ਬਾਲੀਆਂ ਦੇ ਮੁਖੀ ਨੇ ਦੱਸਿਆ ਕਿ ਹਮਲਾਵਰ ਖਿਲਾਫ ਪਰਚਾ ਦਰਜ ਕਰਕੇ ਗ੍ਰਿਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਪਿੰਡ ਰੇਤਗੜ੍ਹ ਵਿਖੇ ਪੁਲੀਸ ਟੁਕੜੀ ਤਾਇਨਾਤ ਕੀਤੀ ਗਈ ਹੈ।

Leave a Reply

Your email address will not be published. Required fields are marked *

*

x

Check Also

ਸੰਗਰੂਰ ਅਧੀਨ ਆਉਂਦੇ 7 ਵਿਧਾਨ ਸਭਾ ਹਲਕਿਆਂ ਵਿੱਚ ਸਥਾਪਤ 1325 ਪੋਲਿੰਗ ਬੂਥਾਂ ਵਿੱਚ ਵੋਟਰਾਂ ਦੀ ਸੁਵਿਧਾ ਲਈ ਪੀਣ ਵਾਲਾ ਸਾਫ਼ ਪਾਣੀ, ਬਿਜਲੀ, ਹਵਾ..,

ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਅਤੇ ਨੋਡਲ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ * ਚੋਣ ਕਮਿਸ਼ਨ ਦੀਆਂ ਹਦਾਇਤਾਂ ...

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀਭੰਗੜੇ, ਗਿੱਧੇ ਅਤੇ ਪੰਜਾਬੀ ਲੋਕ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ-ਚੰਨ ਲਾਏ

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ ਭੰਗੜੇ, ਗਿੱਧੇ ਅਤੇ ਪੰਜਾਬੀ ...