` ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ‘ਚ ਆਵਾਜਾਈ ਪ੍ਰਬੰਧਾਂ ਬਾਰੇ ਦਿਸ਼ਾ ਨਿਰਦੇਸ਼ ਜਾਰੀ…. – Azad Tv News
Breaking News
Home » Breaking News » ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ‘ਚ ਆਵਾਜਾਈ ਪ੍ਰਬੰਧਾਂ ਬਾਰੇ ਦਿਸ਼ਾ ਨਿਰਦੇਸ਼ ਜਾਰੀ….

ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ‘ਚ ਆਵਾਜਾਈ ਪ੍ਰਬੰਧਾਂ ਬਾਰੇ ਦਿਸ਼ਾ ਨਿਰਦੇਸ਼ ਜਾਰੀ….

ਸ਼ਹਿਰ ਅੰਦਰ ਟ੍ਰੈਫਿਕ ਵਿਵਸਥਾ ‘ਚ ਵਿਘਨ ਪਾਉਣ ਵਾਲਿਆ
ਖਿਲਾਫ਼ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇ-ਰਾਜੇਸ਼ ਤ੍ਰਿਪਾਠੀ
*ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ‘ਚ ਆਵਾਜਾਈ ਪ੍ਰਬੰਧਾਂ ਬਾਰੇ ਦਿਸ਼ਾ ਨਿਰਦੇਸ਼ ਜਾਰੀ
ਸੰਗਰੁਰ, 16 ਅਪ੍ਰੈਲ:
ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਸੜਕੀ ਦੁਰਘਟਨਾਵਾਂ ਨੂੰ ਰੋਕਣ ਅਤੇ ਆਵਾਜਾਈ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਲੋਕਾਂ ਨੂੰ ਟ੍ਰੈਫਿਕ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਦੇ ਮਕਸਦ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜੇਸ ਤ੍ਰਿਪਾਠੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਹੋਈ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਤ੍ਰਿਪਾਠੀ ਨੇ ਟ੍ਰੈਫਿਕ ਪੁਲਿਸ ਅਤੇ ਨਗਰ ਕੋਸ਼ਲ ਤੋ ਆਏ ਅਧਿਕਾਰੀਆਂ ਨੂੰ ਸੰਗਰੂਰ ਸ਼ਹਿਰ ਦੇ ਆਲੇ ਦੁਆਲੇ ਸੜਕਾਂ ‘ਤੇ ਨਜ਼ਾਇਜ ਢੰਗ ਨਾਲ ਟ੍ਰੈਫਿਕ ਵਿਵਸਥਾ ‘ਚ ਵਿਘਨ ਪਾਉਣ ਵਾਲੇ ਵਾਹਨਾਂ, ਰੇਹੜੀਆਂ ਆਦਿ ‘ਤੇ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ, ਤਾਂ ਜੋ ਸ਼ਹਿਰ ਵਾਸੀਆਂ ਨੂੰ ਰਸਤੇ ਅੰਦਰ ਗਲਤ ਢੰਗ ਨਾਲ ਵਾਹਨ ਜਾਂ ਰੇਹੜੀ ਖੜਾਉਣ ਵਾਲਿਆ ਕਾਰਨ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਾਜ਼ਾਰਾਂ ਅੰਦਰ ਚਾਰ ਪਹੀਆ ਵਾਹਨਾਂ ਨੂੰ ਦਾਖਲ ਨਾ ਹੋਣ ਦਿੱਤਾ ਜਾਵੇ ਜਿਸਦੇ ਲਈ ਬਾਜ਼ਾਰਾਂ ਅੰਦਰ ਵਾਹਨ ਦਾਖਲ ਨਾ ਹੋਣ ਬਾਰੇ ਜਾਗਰੂਕਤਾ ਬੋਰਡ ਲਗਾਏ ਜਾਣ ਅਤੇ ਅਣਗਹਿਲੀ ਕਰਨ ਵਾਲਿਆ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਨੂੰ ਅਮਲ ‘ਚ ਲਿਆਂਦਾ ਜਾਵੇ।
ਸ੍ਰੀ ਤ੍ਰਿਪਾਠੀ ਨੇ ਟਰਾਂਸਪੋਰਟ ਵਿਭਾਗ ਤੋਂ ਆਏ ਅਧਿਕਾਰੀਆਂ ਨੂੰ ਬੱਸ ਸਟੈਂਡ, ਸਿਵਲ ਹਸਪਤਾਲ ਵਿਖੇ ਸੜਕ ‘ਤੇ ਟੈਕਸੀਆਂ ਦਾ ਕਾਰੋਬਾਰ ਕਰਨ ਵਾਲੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਵਿਵਸਥਾ ਬਾਰੇ ਸੁਚੇਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਆਰ.ਟੀ.ਏ ਅਤੇ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਹਰੇਕ ਵਾਹਨ ਚਾਲਕ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਕੈਂਪ ਲਗਾ ਕੇ ਜਾਣੂ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ‘ਤੇ ਕੀਤੀ ਕਾਰਵਾਈ ਬਾਰੇ ਜਾਣਕਾਰੀ ਲੈਂਦਿਆਂ ਕਿਹਾ ਕਿ ਭਵਿੱਖ ਅੰਦਰ ਆਵਾਜਾਈ ‘ਚ ਵਿਘਨ ਪਾਉਣ ਵਾਲੇ ਕਿਸੇ ਵੀ ਵਾਹਨ ਚਾਲਕ ਨੂੰ ਬਖਸ਼ਿਆ ਨਾ ਜਾਵੇ। ਉਨ੍ਹਾਂ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਨੂੰ ਬਾਜ਼ਾਰਾਂ ਅੰਦਰ ਦੁਕਾਨਾਂ ਦੀ ਹੱਦ ਤੋਂ ਬਾਹਰ ਸਾਮਾਨ ਨਾ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਤੋਂ ਜ਼ਿਲ੍ਹੇ ਅੰਦਰ ਵਧੇਰੇ ਗਿਣਤੀ ‘ਚ ਸੜਕੀ ਹਾਦਸਿਆਂ ਦਾ ਕਾਰਣ ਬਣਨ ਵਾਲੀਆਂ ਥਾਂਵਾਂ ਦੀ ਜਾਣਕਾਰੀ ਲਈ ਅਤੇ ਅਜਿਹੇ ਪੁਆਇੰਟ ‘ਤੇ ਹੋਰ ਵਧੇਰੇ ਸਾਵਧਾਨੀ ਵਰਤਣ ਦੇ ਆਦੇਸ਼ ਦਿੱਤੇ।
ਇਸ ਮੌਕੇ ਐਸ.ਡੀ.ਐਮ. ਮਲੇਰੋਕਟਲਾ ਚਰਨਦੀਪ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਪਵਿੱਤਰ ਸਿੰਘ, ਸਹਾਇਕ ਕਮਿਸ਼ਨਰ (ਜ) ਅੰਕੁਰ ਮਹਿਦਰੂ, ਏ.ਡੀ.ਟੀ.ਓ ਜਗਪਾਲ ਸਿੰਘ ਸੰਧੂ ਸਮੇਤ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

*

x

Check Also

Baisakhi celebrated with great pomp & show in Frankfurt courtesy Consulate General of India Bhangra, Giddha & performances by Punjabi folk artists add colour to celebrations..

Chandigarh, April 13: The Consulate General of India, Frankfurt, Germany, organized an event to commemorate ...

काऊंसलेट जनरल ऑफ इंडिया ने फ्रेंकफर्ट में धूमधाम से मनाई बैसाखी…भंगड़े, गिद्दे और पंजाबी लोक कलाकारों की पेशकारी ने समागम को चार -चाँद लगाये..

काऊंसलेट जनरल ऑफ इंडिया ने फ्रेंकफर्ट में धूमधाम से मनाई बैसाखी भंगड़े, गिद्दे और पंजाबी ...