` ਵਿਜੀਲੈਂਸ ਵਲੋਂ ਪੰਚਾਇਤ ਸੈਕਟਰੀ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ… – Azad Tv News
Breaking News
Home » Breaking News » ਵਿਜੀਲੈਂਸ ਵਲੋਂ ਪੰਚਾਇਤ ਸੈਕਟਰੀ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ…

ਵਿਜੀਲੈਂਸ ਵਲੋਂ ਪੰਚਾਇਤ ਸੈਕਟਰੀ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ…

ਸੰਗਰੂਰ, 8 ਸਤੰਬਰ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪਿੰਡ ਬਹਾਦਰਪੁਰ, ਬੀ.ਡੀ.ਪੀ.ਓ ਦੇ ਦਫਤਰ, ਸੰਗਰੂਰ ਵਿਖੇ ਤਾਇਨਾਤ ਇਕ ਪੰਚਾਇਤ ਸੈਕਟਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।
  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਪੰਚਾਇਤ ਸੈਕਟਰੀ ਅਸ਼ੋਕ ਕੁਮਾਰ ਨੂੰ ਸ਼ਿਕਾਇਤਕਰਤਾ ਜਗਦੀਸ਼ ਰਾਏ, ਵਾਸੀ ਚੀਮਾ ਮੰਡੀ, ਤਹਿਸੀਲ ਸੁਨਾਮ ਜਿਲਾ ਸੰਗਰੂਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਸ ਵਲੋਂ ਪਿੰਡ ਬਹਾਦਰਪੁਰ ਵਿਖੇ ਲਗਾਇਆਂ 7 ਸਮਰੀਬਲ ਮੋਟਰਾਂ ਦਾ ਚੈਕ ਪ੍ਰਾਪਤ ਕਰਨ ਬਦਲੇ ਪੰਚਾਇਤ ਸੈਕਟਰੀ ਵਲੋਂ 77 ਹਜਾਰ ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪੰਚਾਇਤ ਸੈਕਟਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ  ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *

*

x

Check Also

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀਭੰਗੜੇ, ਗਿੱਧੇ ਅਤੇ ਪੰਜਾਬੀ ਲੋਕ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ-ਚੰਨ ਲਾਏ

ਕਾਉਂਸਲੇਟ ਜਨਰਲ ਆਫ਼ ਇੰਡੀਆ ਨੇ ਫਰੈਂਕਫਰਟ ਵਿਖੇ ਧੂਮਧਾਮ ਨਾਲ ਮਨਾਈ ਵਿਸਾਖੀ ਭੰਗੜੇ, ਗਿੱਧੇ ਅਤੇ ਪੰਜਾਬੀ ...

Baisakhi celebrated with great pomp & show in Frankfurt courtesy Consulate General of India Bhangra, Giddha & performances by Punjabi folk artists add colour to celebrations..

Chandigarh, April 13: The Consulate General of India, Frankfurt, Germany, organized an event to commemorate ...