24.4 C
New York
Saturday, August 13, 2022

Buy now

spot_img

ਅੱਠ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

ਅੱਠ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਲਾਹ-ਮਸ਼ਵਰੇ ਪਿੱਛੋਂ ਸਕੂਲ ਸਿੱਖਿਆ ਮੰਤਰੀ ਨੇ ਦਿੱਤੀ ਸਹਿਮਤੀ
ਚੰਡੀਗੜ•, 26 ਅਕਤੂਬਰ:
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਸ਼ਹੀਦਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਜ਼ਿਲ•ਾ ਬਠਿੰਡਾ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸੰਗਰੂਰ ਅਤੇ ਤਰਨ ਤਾਰਨ ਦੇ ਅੱਠ ਹੋਰ ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਸੂਬੇ ਦੇ ਸ਼ਹੀਦਾਂ ਦੇ ਨਾਮ ‘ਤੇ ਰੱਖੇ ਗਏ ਹਨ।
ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਪਿੱਛੋਂ ਸਕੂਲ ਸਿੱਖਿਆ ਵਿਭਾਗ ਨੇ ਹਾਲ ਹੀ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਇਨ•ਾਂ ਸਕੂਲਾਂ ਦਾ ਨਾਮ ਬਦਲਣ ਦਾ ਫ਼ੈਸਲਾ ਲਿਆ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ•ਾ ਬਠਿੰਡਾ ਦੇ ਪਿੰਡ ਭੋਡੀਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਮ ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਜ਼ਿਲ•ਾ ਗੁਰਦਾਸਪੁਰ ਦੇ ਕੋਟਲਾ ਖ਼ੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਸ਼ਹੀਦ ਲਾਂਸ ਨਾਇਕ ਸੰਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।
ਇਸੇ ਤਰ•ਾਂ ਜ਼ਿਲ•ਾ ਹੁਸ਼ਿਆਰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਿਆਣਾ ਦਾ ਨਾਮ ਬਦਲ ਕੇ ਸ਼ਹੀਦ ਅਰਵਿੰਦਰ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ। ਜ਼ਿਲ•ਾ ਲੁਧਿਆਣਾ ਦੇ ਪਿੰਡ ਚਚਰਾੜੀ ਦੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਬਦਲ ਕੇ ਕ੍ਰਮਵਾਰ ਸ਼ਹੀਦ ਸਰਦਾਰ ਹਰਭਜਨ ਸਿੰਘ ਸਰਕਾਰੀ ਹਾਈ ਸਕੂਲ ਅਤੇ ਸ਼ਹੀਦ ਬੱਗਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।
ਸ੍ਰੀ ਸਿੰਗਲਾ ਨੇ ਅੱਗੇ ਦੱਸਿਆ ਕਿ ਮੋਗਾ ਜ਼ਿਲ•ੇ ਦੇ ਪਿੰਡ ਖੋਟੇ ਦੇ ਸਰਕਾਰੀ ਹਾਈ ਸਕੂਲ ਦਾ ਨਾਮ ਸ਼ਹੀਦ ਰਿਸਾਲਦਾਰ ਹਰਚੰਦ ਸਿੰਘ ਸਰਕਾਰੀ ਹਾਈ ਸਕੂਲ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਜ਼ਿਲ•ਾ ਸੰਗਰੂਰ ਦੇ ਪਿੰਡ ਬਾਲੇਵਾਲ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਬਦਲ ਕੇ ਸ਼ਹੀਦ ਜਗਤਾਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।
ਉਨ•ਾਂ ਦੱਸਿਆ ਕਿ ਜ਼ਿਲ•ਾ ਤਰਨ ਤਾਰਨ ਦੇ ਪਿੰਡ ਰਾਣੀਵਲਾਹ ਦੇ ਸਰਕਾਰੀ ਮਿਡਲ ਸਕੂਲ ਨੂੰ ਸ਼ਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਵੀਰ ਚੱਕਰ ਸਰਕਾਰੀ ਮਿਡਲ ਸਕੂਲ ਦਾ ਨਾਮ ਦਿੱਤਾ ਗਿਆ ਹੈ। ਉਨ•ਾਂ ਕਿਹਾ ਕਿ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਦੇਸ਼ ਲਈ ਵਿਖਾਈ ਅਸਾਧਾਰਣ ਬਹਾਦਰੀ ਲਈ ਉਨ•ਾਂ ਨੂੰ ਮਾਣ-ਸਨਮਾਨ ਦਿੰਦਿਆਂ ਹਾਲ ਹੀ ਵਿੱਚ ਵੱਖ-ਵੱਖ ਜ਼ਿਲਿ•ਆਂ ਦੇ ਕਈ ਸਕੂਲਾਂ ਦਾ ਨਾਮ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਵਾਂ ‘ਤੇ ਰੱਖੇ ਗਏ ਹਨ।

Related Articles

LEAVE A REPLY

Please enter your comment!
Please enter your name here

Stay Connected

0FansLike
3,434FollowersFollow
0SubscribersSubscribe
- Advertisement -spot_img

Latest Articles