ਆਂਗਣਵਾੜੀ ਮੁਲਾਜ਼ਮਾਂ ਤੇ ਵਰਕਰਾਂ ਦੇ ਆਸ਼ਰਿਤਾਂ ਦੀ ਤਰਸ ਦੇ ਆਧਾਰ ਉਤੇ ਨਿਯੁਕਤੀ ਸਬੰਧੀ ਸ਼ਰਤਾਂ ਵਿੱਚ ਛੋਟ: ਅਰੁਨਾ ਚੌਧਰੀ
ਵਰਕਰਾਂ ਤੇ ਹੈਲਪਰਾਂ ਐਕਸ ਗ੍ਰੇਸ਼ੀਆ ਲਈ ਵੀ 60 ਸਾਲ ਦੀ ਉਮਰ ਤੋਂ ਬਾਅਦ ਹੀ ਕਰ ਸਕਣਗੀਆਂ ਦਾਅਵਾ ਪੇਸ਼
ਹੈਲਪਰਾਂ ਤੋਂ ਵਰਕਰਾਂ ਦੀ ਤਰੱਕੀ ਸਬੰਧੀ ਗ੍ਰੈਜੂਏਸ਼ਨ ਦੀ ਸ਼ਰਤ ਖ਼ਤਮ
ਸਮਾਰਟ ਫੋਨਾਂ ਦੀ ਖ਼ਰੀਦ ਕੇਂਦਰ ਸਰਕਾਰ ਤੋਂ ਤੈਅਸ਼ੁਦਾ ਮਾਪਦੰਡ ਮਿਲਣ ਮਗਰੋਂ ਕਰਨ ਬਾਰੇ ਦੱਸਿਆ
ਚੰਡੀਗੜ, 24 ਨਵੰਬਰ
ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਮੰਗਲਵਾਰ ਨੂੰ ਆਂਗਨਵਾੜੀ ਵਰਕਰਾਂ ਦੇ ਆਸ਼ਰਿਤਾਂ ਦੀ ਤਰਸ ਦੇ ਆਧਾਰ ਉਤੇ ਨੌਕਰੀ ਸਿਰਫ਼ ਵਿਧਵਾ ਨੂੰਹ ਨੂੰ ਦੇਣ ਵਾਲੀ ਸ਼ਰਤ ਨੂੰ ਹਟਾਉਣ ਦਾ ਐਲਾਨ ਕਰਦਿਆਂ ਵਰਕਰਾਂ ਤੇ ਹੈਲਪਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ।
ਅੱਜ ਇੱਥੇ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਤਿੰਨ ਆਂਗਨਵਾੜੀ ਵਰਕਰ ਤੇ ਹੈਲਪਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਤਰਸ ਦੇ ਆਧਾਰ ਉਤੇ ਨਿਯੁਕਤੀ ਸਬੰਧੀ ਮੌਜੂਦਾ ਸ਼ਰਤ ਸਿਰਫ਼ ਵਿਧਵਾ ਨੂੰਹ ਨੂੰ ਪਹਿਲ ਦੇਣਾ ਹੈ, ਜਿਸ ਨੂੰ ਹੁਣ ਬਦਲ ਕੇ ਕੋਈ ਵੀ ਆਸ਼ਰਿਤ ਕੀਤਾ ਜਾਵੇਗਾ। ਵਰਕਰਾਂ ਤੇ ਹੈਲਪਰਾਂ ਨੂੰ ਐਕਸ ਗ੍ਰੇਸ਼ੀਆ ਪਹਿਲਾਂ 70 ਸਾਲ ਦੀ ਉਮਰ ਬਾਅਦ ਮਿਲਦਾ ਸੀ, ਜਦੋਂ ਕਿ ਸੇਵਾ ਮੁਕਤੀ ਦੀ ਉਮਰ 65 ਸਾਲ ਸੀ। ਹੁਣ ਵਰਕਰ ਤੇ ਹੈਲਪਰ ਐਕਸ ਗ੍ਰੇਸ਼ੀਆ ਲਈ 60 ਤੋਂ 65 ਸਾਲ ਦੀ ਉਮਰ ਤੱਕ ਕਦੇ ਵੀ ਦਾਅਵਾ ਪੇਸ਼ ਕਰ ਸਕਦੀਆਂ ਹਨ।
ਕੈਬਨਿਟ ਮੰਤਰੀ ਨੇ ਆਂਗਨਵਾੜੀ ਹੈਲਪਰਾਂ ਤੋਂ ਆਂਗਨਵਾੜੀ ਵਰਕਰਾਂ ਦੀ ਤਰੱਕੀ ਸਬੰਧੀ ਗ੍ਰੈਜੂਏਸ਼ਨ ਦੀ ਸ਼ਰਤ ਨੂੰ ਵੀ ਘਟਾ ਕੇ 12ਵੀਂ ਪਾਸ ਦੇ ਨਾਲ ਪੰਜ ਸਾਲ ਦਾ ਤਜਰਬਾ ਕਰ ਦਿੱਤਾ ਗਿਆ ਹੈ।ਵਰਕਰਾਂ ਨੂੰ ਸਮਾਰਟ ਫੋਨ ਦੇਣ ਦੀ ਮੰਗ ਉਤੇ ਉਨਾਂ ਕਿਹਾ ਕਿ ਇਸ ਸਬੰਧੀ ਦੇਰੀ ਕੇਂਦਰ ਸਰਕਾਰ ਵੱਲੋਂ ਫੋਨਾਂ ਦੀ ਖ਼ਰੀਦ ਸਬੰਧੀ ਮਾਪਦੰਡ ਤੈਅ ਨਾ ਕਰਨ ਕਾਰਨ ਹੋਈ ਹੈ, ਜਿਸ ਕਾਰਨ ਖ਼ਰੀਦ ਪ੍ਰਕਿਰਿਆ ਸ਼ੁਰੂ ਨਹੀਂ ਹੋ ਰਹੀ। ਜਿਵੇਂ ਹੀ ਤੈਅਸ਼ੁਦਾ ਮਾਪਦੰਡ ਭਾਰਤ ਸਰਕਾਰ ਤੋਂ ਪ੍ਰਾਪਤ ਹੋਣਗੇ, ਖ਼ਰੀਦ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਆਂਗਨਵਾੜੀ ਸੈਂਟਰਾਂ ਵਿੱਚ ਬੁਨਿਆਦੀ ਸਹੂਲਤਾਂ ਬਾਰੇ ਗੱਲ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਰਾਜ ਦੇ ਸਾਰੇ ਸੈਂਟਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨੇ ਵਰਗੀਆਂ ਬੁਨਿਆਦੀ ਸਹੂਲਤਾਂ ਦਸੰਬਰ 2020 ਦੇ ਅੰਤ ਤੱਕ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।
ਸ੍ਰੀਮਤੀ ਅਰੁਨਾ ਚੌਧਰੀ ਨੇ ਆਂਗਨਵਾੜੀ ਸੈਂਟਰਾਂ ਦੀਆਂ ਇਮਾਰਤਾਂ ਦੇ ਕਿਰਾਏ ਦਾ ਮਾਮਲਾ ਵੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਥਾਂ ਆਪਣੇ ਹੱਥ ਵਿੱਚ ਲੈਣ ਲਈ ਵੀ ਚਾਰਾਜੋਈ ਕਰਨ ਦੀ ਗੱਲ ਆਖੀ। ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਲਗਪਗ ਤਿੰਨ ਘੰਟੇ ਚੱਲੀ ਮੀਟਿੰਗ ਦੌਰਾਨ ਉਨਾਂ ਪੋਸ਼ਣ ਅਭਿਆਨ ਅਧੀਨ ਆਂਗਣਵਾੜੀ ਵਰਕਰਾਂ ਨੂੰ ‘ਪ੍ਰਦਰਸ਼ਨ ਪ੍ਰੇਰਕ ਰਾਸ਼ੀ’ (ਪਰਫਾਰਮੈਂਸ ਇਨਸੈਂਟਿਵ) ਜਲਦੀ ਜਾਰੀ ਕਰਵਾਉਣ ਬਾਰੇ ਕਿਹਾ। ਉਨਾਂ ਕਿਹਾ ਕਿ ਨਵੇਂ ਮੁੱਖ ਆਂਗਣਵਾੜੀ ਸੈਂਟਰ ਮਨਜ਼ੂਰ ਹੋਣ ਮਗਰੋਂ ਮਿੰਨੀ ਆਂਗਣਵਾੜੀ ਸੈਂਟਰਾਂ ਨੂੰ ਮੁੱਖ ਆਂਗਣਵਾੜੀ ਸੈਂਟਰਾਂ ਵਿੱਚ ਤਬਦੀਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਮਾਤਰੂ ਯੋਜਨਾ ਦੇ ਫਾਰਮ ਭਰਵਾਉਣ ਲਈ 100 ਰੁਪਏ ਪ੍ਰਤੀ ਵਰਕਰ ਅਤੇ 50 ਪ੍ਰਤੀ ਹੈਲਪਰ ਦੇਣ ਦਾ ਵੀ ਐਲਾਨ ਕੀਤਾ।
ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਜੂਨ 2020 ਵਿੱਚ ਬਜਟ ਪ੍ਰਾਪਤ ਹੋਇਆ ਸੀ, ਜੋ ਸਮੂਹ ਜ਼ਿਲਾ ਪ੍ਰੋਗਰਾਮ ਅਫ਼ਸਰਾਂ ਨੂੰ ਵੰਡ ਦਿੱਤਾ ਗਿਆ। ਉਨਾਂ ਵੱਲੋਂ ਬਣਦੇ ਸਮੇਂ ਦੀ ਮਾਣ ਭੱਤੇ ਦੀ ਅਦਾਇਗੀ ਕਰ ਦਿੱਤੀ ਗਈ ਹੈ। ਭਾਰਤ ਸਰਕਾਰ ਵੱਲੋਂ ਪਿਛਲੇ ਸਮੇਂ ਦੀ ਪੈਂਡਿੰਗ ਲਾਇਬਿਲਟੀ ਪ੍ਰਾਪਤ ਹੋ ਗਈ ਹੈ, ਜਲਦੀ ਬਜਟ ਦੀ ਵੰਡ ਕਰ ਦਿੱਤੀ ਜਾਵੇਗੀ। ਤਿੰਨ ਤੋਂ 6 ਸਾਲ ਦੇ ਬੱਚਿਆਂ ਦਾ ਦਾਖਲਾ ਆਂਗਣਵਾੜੀ ਕੇਂਦਰ ਵਿੱਚ ਯਕੀਨੀ ਬਣਾਉਣ ਅਤੇ ਪ੍ਰਾਇਮਰੀ ਸਕੂਲਾਂ ਤੋਂ ਬਾਹਰ ਪ੍ਰਾਈਵੇਟ ਇਮਾਰਤਾਂ ਵਿੱਚ ਚੱਲ ਰਹੇ ਆਂਗਨਵਾੜੀ ਸੈਂਟਰਾਂ ਨੂੰ ਸਕੂਲਾਂ ਵਿੱਚ ਤਬਦੀਲ ਕਰਨ ਦਾ ਮੁੱਦਾ ਸਕੂਲ ਸਿੱਖਿਆ ਮੰਤਰੀ ਕੋਲ ਉਠਾ ਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣਭੱਤਾ ਵਧਾਉਣ, ਕੇਂਦਰੀ ਮਾਣਭੱਤੇ ਵਿੱਚ ਕਟੌਤੀ ਅਤੇ ਹੋਰ ਵਿੱਤੀ ਮੰਗਾਂ ਦਾ ਮੁੱਦਾ ਵਿੱਤ ਵਿਭਾਗ ਕੋਲ ਉਠਾ ਕੇ ਇਨਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਰਾਜੀ ਪੀ ਸ੍ਰੀਵਾਸਤਵਾ, ਡਾਇਰੈਕਟਰ ਵਿਪੁਲ ਉਜਵਲ, ਜੁਆਇੰਟ ਸਕੱਤਰ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਡੀ.ਪੀ.ਓ. ਸੁਖਦੀਪ ਸਿੰਘ, ਆਂਗਣਵਾੜੀ ਮੁਲਾਜ਼ਮ ਯੂਨੀਅਨਾਂ ਵੱਲੋਂ ਹਰਗੋਬਿੰਦ ਕੌਰ, ਜਸਬੀਰ ਕੌਰ, ਸਤਵੰਤ ਕੌਰ, ਊਸ਼ਾ ਰਾਣੀ, ਸੁਭਾਸ਼ ਰਾਣੀ, ਹਰਜੀਤ ਕੌਰ, ਸਰੋਜ ਛੱਪੜੀਵਾਲਾ, ਸੁਨੀਲ ਕੌਰ ਅਤੇ ਸਰਬਜੀਤ ਕੌਰ ਹਾਜ਼ਰ ਸਨ।
Related posts
Subscribe
* You will receive the latest news and updates on your favorite celebrities!
Quick Cook!
Review Of Healthy Breakfast Meals For Energy Boost
Lorem ipsum dolor sit amet, consectetur adipiscing elit. Quisque hendrerit fringilla enim, ut scelerisque dui. In hac habitasse platea dictumst….