12.5 C
New York
Sunday, April 2, 2023

Buy now

spot_img

ਉਚੇਰੀ ਸਿੱਖਿਆ ਮੰਤਰੀ ਤਿ੍ਰਪਤ ਬਾਜਵਾ ਨੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਪੱਤਰ ਲਿਖ ਕੇ ਬਿਨਾਂ ਕਿਸੇ ਦੇਰੀ ਤੋਂ ਸੈਨੇਟ ਚੋਣਾਂ

ਉਚੇਰੀ ਸਿੱਖਿਆ ਮੰਤਰੀ ਤਿ੍ਰਪਤ ਬਾਜਵਾ ਨੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਪੱਤਰ ਲਿਖ ਕੇ ਬਿਨਾਂ ਕਿਸੇ ਦੇਰੀ ਤੋਂ ਸੈਨੇਟ ਚੋਣਾਂ ਕਰਵਾਉਣ ਲਈ ਕਿਹਾ

ਚੰਡੀਗੜ, 13 ਨਵੰਬਰ: ਪੰਜਾਬ ਦੇ ਉਚਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ ਦੇ ਉਪ ਕੁਲਪਤੀ ਡਾ. ਰਾਜ ਕੁਮਾਰ ਨੂੰ ਪੱਤਰ ਲਿਖ ਕੇ ਬਿਨਾਂ ਕਿਸੇ ਦੇਰੀ ਤੋਂ ਸੈਨੇਟ ਚੋਣਾਂ ਕਰਵਾਉਣ ਲਈ ਕਿਹਾ ਹੈ। ਬਾਜਵਾ ਨੇ ਅਤਪਣੇ ਪੱਤਰ ਵਿਚ ਕਿਹਾ ਹੈ ਕਿ ਚੋਣਾਂ ਨਾ ਕਰਾਉਣ ਨਾਲ ਯੂਨੀਵਰਸਿਟੀ ਪ੍ਰਸ਼ਾਸਨ ਯੂਨੀਵਰਸਿਟੀ ਦੀ ਸੈਨੇਟ ਦੇ ਵੋਟਰਾਂ ਨੂੰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਕਰ ਰਿਹਾ ਹੈ, ਜੋ ਨਾ ਸਿਰਫ ਲੋਕਤੰਤਰੀ ਸਿਧਾਂਤਾਂ ਦੇ ਉੱਲਟ ਹੈ ਸਗੋਂ ਮੌਜੂਦਾ ਕਨੂੰਨਾਂ ਅਤੇ ਨਿਯਮਾਂ ਦੇ ਵੀ ਵਿਰੁੱਧ ਹੈ।

ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੇਸ਼ੇਵਰਾਂ, ਅਧਿਆਪਕਾਂ, ਪਿ੍ਰੰਸੀਪਲਾਂ ਆਦਿ ਦੇ ਭਾਰੀ ਰੋਸ ਤੋਂ ਜਾਣੂ ਕਰਾਇਆ ਗਿਆ ਹੈ, ਜੋ ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ। ਉਨਾਂ ਕਿਹਾ ਕਿ ਸੈਨੇਟ ਦੀਆਂ ਚੋਣਾਂ ਕਰਵਾ ਕੇ ਇਸ ਰੋਸ ਤੋਂ ਅਸਾਨੀ ਨਾਲ ਬਚਿਆ ਜਾ ਸਕਦਾ ਹੈ।

ਉਚੇਰੀ ਸਿੱਖਿਆ ਮੰਤਰੀ ਨੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਲਿਖੇ ਅਪਣੇ ਪੱਤਰ ਵਿੱਚ ਸੈਨੇਟ ਦੀਆਂ ਚੋਣਾਂ ਕਰਵਾਉਣ ਬਿਨਾਂ ਕਿਸੇ ਦੇਰੀ ਦੇ ਕਰਵਾਉਣ ਅਤੇ ਇਨਾਂ ਚੋਣਾਂ ਲਈ ਢੁੱਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਸਬੰਧੀ ਅਪੀਲ ਕੀਤੀ ਹੈ। ਉਹਨਾਂ ਨੇ ਉਪ ਕੁਲਪਤੀ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਇਨਾਂ ਚੋਣਾਂ ਨੂੰ ਕਰਵਾਉਣ ਲਈ ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਏਗੀ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ ਵਲੋਂ ਨੋ ਸੈਨੇਟ ਵਾਲੀ ਮੌਜੂਦਾ ਸਥਿਤੀ ਨੂੰ ਜਾਰੀ ਰੱਖਣ ਦੇ ਹੱਕ ਵਿਚ ਨਹੀਂ।

ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਮਿਆਦ 31 ਅਗਸਤ, 2020 ਨੂੰ ਖ਼ਤਮ ਹੋ ਚੁੱਕੀ ਹੈ ਅਤੇ ਯੂਨੀਵਰਸਿਟੀ ਦੇ ਨਿਯਮਾਂ ਅਨੁਸਾਰ ਸੈਨੇਟ ਲਈ ਹਰ ਚਾਰ ਸਾਲਾਂ ਬਾਅਦ ਨਿਯਮਤ ਤੌਰ ‘ਤੇ ਚੋਣਾਂ ਕਰਵਾਉਣਾ ਲਾਜ਼ਮੀ ਹੈ। ਪਿਛਲੇ ਛੇ ਦਹਾਕਿਆਂ ਦੌਰਾਨ, ਇਹ ਚੋਣਾਂ ਅਗਸਤ-ਸਤੰਬਰ ਵਿੱਚ ਹਰ ਚਾਰ ਸਾਲਾਂ ਬਾਅਦ ਨਿਯਮਿਤ ਤੌਰ ’ਤੇ ਹੁੰਦੀਆਂ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਗੱਲ ਦੀ ਸਮਝ ਨਹੀਂ ਆ ਰਹੀ ਕਿ ਸੈਨੇਟ ਦੀ ਮਿਆਦ ਖਤਮ ਹੋਣ ਦੇ ਬਾਵਜੂਦ ਵੀ ਸੈਨੇਟ ਦੀਆਂ ਚੋਣਾਂ ਇਸ ਸਾਲ ਕਿਉਂ ਨਹੀਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ, ਜੇਕਰ ਸੈਨੇਟ ਦਾ ਗਠਨ ਨਹੀਂ ਕੀਤਾ ਜਾਂਦਾ, ਤਾਂ ਯੂਨੀਵਰਸਿਟੀ ਦਾ ਸਿੰਡੀਕੇਟ ਵੀ ਨਹੀਂ ਬਣਾਈ ਜਾਵੇਗਾ ਕਿਉਂਕਿ ਇਸਦਾ ਕਾਰਜਕਾਲ 31 ਦਸੰਬਰ, 2020 ਨੂੰ ਖਤਮ ਹੋ ਰਿਹਾ ਹੈ।

ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਸੈਨੇਟ ਦੀਆਂ ਚੋਣਾਂ ਨਾ ਹੋ ਸਕਣ ਸਬੰਧੀ ਬਹਾਨੇ ਨਹੀਂ ਬਣਾਉਣੇ ਚਾਹੀਦੇ ਕਿਉਂਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਦੇਸ਼ ਭਰ ਵਿੱਚ ਸੰਸਦ, ਰਾਜ ਵਿਧਾਨ ਸਭਾਵਾਂ ਅਤੇ ਸਥਾਨਕ ਸਵੈ-ਸਰਕਾਰ ਦੀਆਂ ਵੱਖ-ਵੱਖ ਚੁਣੀਆਂ ਗਈਆਂ ਸੰਸਥਾਵਾਂ ਦੀਆਂ ਚੋਣਾਂ ਕਰਵਾਈਆਂ ਗਈਆਂ ਹਨ। ਉਨਾਂ ਕਿਹਾ ਕਿ ਕੋਵਿਡ-19 ਸਬੰਧੀ ਲੋੜੀਂਦੀਆਂ ਸਾਵਧਾਨੀਆਂ ਵਰਤਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ ਦੇ ਪ੍ਰਸ਼ਾਸਨ ਨੂੰ ਬਿਨਾਂ ਕਿਸੇ ਦੇਰੀ ਤੋਂ ਇਹ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ।

Related Articles

LEAVE A REPLY

Please enter your comment!
Please enter your name here

Stay Connected

0FansLike
3,758FollowersFollow
0SubscribersSubscribe
- Advertisement -spot_img

Latest Articles