( ਹਰਜੀਤ ਸਿੰਘ ਦੀ ਰਿਪੋਰਟ ) ਖਰੜ ਸਿਟੀ ਥਾਣੇ ਦੇ ਮੁੱਖ ਅਫ਼ਸਰ ਦਾ ਚਾਰਜ ਸੰਭਾਲਿਆ ਸ੍ਰੀ ਅਸ਼ੋਕ ਕੁਮਾਰ ਐਸ ਐਚ ਓ ਨੇ ਪੂਰੀ ਨੇਕ ਦਿਲੀ ਅਤੇ ਇਮਾਨਦਾਰੀ ਨਾਲ ਦੇਣਗੇ ਆਪਣੀ ਡਿਊਟੀ ਖਰੜ ਵਾਸੀਆਂ ਨੂੰ ਮਿਲੇਗਾ ਪੂਰਾ ਸਹਿਯੋਗ ਐਸ ਐੱਚ ਓ ਅਸ਼ੋਕ ਕੁਮਾਰ ਨੇ ਸਾਡੀ ਟੀਮ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਲਾਕੇ ਵਿਚ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਗੈਰ ਕਾਨੂੰਨੀ ਕੰਮ ਨਹੀਂ ਕਰਨ ਦਿੱਤਾ ਜਾਵੇਗਾ ਗ਼ੈਰ ਕਾਨੂੰਨੀ ਕੰਮ ਕਰਨ ਵਾਲਿਆਂ ਦੇ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਏਗੀ ਅਤੇ ਇਲਾਕੇ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਨਸ਼ਾ ਤਸਕਰੀ ਵੀ ਨਹੀਂ ਹੋਣ ਦਿੱਤੀ ਜਾਵੇਗੀ ਇਲਾਕਾ ਨਿਵਾਸੀ ਵੀ ਪੁਲਿਸ ਦਾ ਸਹਿਯੋਗ ਕਰਨ ਤਾਂ ਜੋ ਸ਼ਰਾਰਤੀ ਅਨਸਰਾਂ ਤੇ ਕਾਬੂ ਪਾਇਆ ਜਾ ਸਕੇ