Thursday , August 6 2020
Breaking News

ਐਸ.ਡੀ.ਐਮ. ਵੱਲੋਂ ਭੋਗੀਵਾਲ ਵਿਖੇ ਸਥਿਤ ਕੋਵਿਡ ਆਈਸੋਲੇਸ਼ਨ ਸੈਂਟਰ ਦਾ ਦੋਰਾ…

ਐਸ.ਡੀ.ਐਮ. ਵੱਲੋਂ ਭੋਗੀਵਾਲ ਵਿਖੇ ਸਥਿਤ ਕੋਵਿਡ ਆਈਸੋਲੇਸ਼ਨ ਸੈਂਟਰ ਦਾ ਦੋਰਾ
ਕੋਵਿਡ ੧੯ ਪੋਜ਼ਟਿਵ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ
ਮਾਲੇਰਕੋਟਲਾ ੨੯ ਜੁਲਾਈ ( ਸ਼ਾਹਿਦ ਜ਼ੁਬੈਰੀ / ਮੁਹੰਮਦ ਕਾਜ਼ਿਮ ) ਐਸ.ਡੀ.ਐਮ. ਮਾਲੇਰਕੋਟਲਾ ਵਿਕਰਮਜੀਤ ਪਾਂਥੇ ਨੇ ਅੱਜ ਪਿੰਡ ਭੋਗੀਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਹੋਸਟਲ ਵਿੱਚ ਸਥਿਤ ਐਲ-੧ ਕੋਵਿਡ-੧੯ ਆਈਸੋਲੇਸ਼ਨ ਸੈਂਟਰ ਦਾ ਅਚਾਨਕ ਦੋਰਾ ਕੀਤਾ। ਇਸ ਸਮੇਂ ਸ੍ਰੀ ਪਾਂਥੇ ਡਿਊਟੀ ਤੇ ਮੋਜੂਦ ਡਾ: ਰੂਬੀਨਾ ਤੋਂ ਸੈਂਟਰ ਵਿੱਚ ਦਾਖਲ ਮਰੀਜ਼ਾਂ ਦੀ ਸਿਹਤ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਡਾ. ਰੂਬੀਨਾ ਨੇ ਦੱਸਿਆ ਕਿ ਇਸ ਸਮੇਂ ਭੋਗੀਵਾਲ ਸੈਂਟਰ ਵਿਚ ਕੁੱਲ ੩੩ ਕੋਰੋਨਾ ਪੋਜ਼ਟਿਵ ਮਰੀਜ਼ ਦਾਖਲ ਹਨ ਜਿਨ੍ਹਾਂ ਵਿਚੋਂ ੧੬ ਨੂੰ ਅੱਜ ਛੁੱਟੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਖਾਣਾ ਅਤੇ ਹੋਰ ਸਾਰੀਆਂ ਮੁੱਢਲੀਆਂ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸ੍ਰੀ ਪਾਂਥੇ ਨੇ ਸਿਹਤ ਕਾਮਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਸਮੇਂ ਵਿਚ ਸਿਹਤ ਕਾਮੇ ਬਹੁਤ ਹੀ ਸ਼ਲਾਘਾਯੋਗ ਕੰਮ ਕਰ ਰਹੇ ਹਨ। ਇਸ ਮੋਕੇ ਹੋਰਨਾਂ ਤੋਂ ਇਲਾਵਾ ਧਰਮ ਸਿੰਘ ਸੀਨੀਅਰ ਸਹਾਇਕ ਐਸ.ਡੀ.ਐਮ. ਦਫਤਰ ਮਾਲੇਰਕੋਟਲਾ ਵੀ ਮੋਜੂਦ ਸਨ।

About admin

Check Also

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਰਵੇਖਣ ਕਰਵਾਉਣ ਦਾ ਫੈਸਲਾ..

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਰਵੇਖਣ ਕਰਵਾਉਣ ਦਾ ਫੈਸਲਾ ਸੰਗਰੂਰ, 6 ਅਗਸਤ: …

Leave a Reply

Your email address will not be published. Required fields are marked *