4.5 C
New York
Sunday, January 29, 2023

Buy now

spot_img

ਐਸ.ਸੀ. ਤੇ ਬੀ.ਸੀ. ਵਿਦਿਆਰਥੀ ਅੱਜ ਤੋਂ ਪੋਸਟ ਮੈਟਿ੍ਰਕ ਸਕਾਲਰਸ਼ਿਪ ਲਈ ਆਨਲਾਈਨ ਅਪਲਾਈ ਕਰ ਸਕਣਗੇ: ਸਾਧੂ ਸਿੰਘ ਧਰਮਸੋਤ

ਐਸ.ਸੀ. ਤੇ ਬੀ.ਸੀ. ਵਿਦਿਆਰਥੀ ਅੱਜ ਤੋਂ ਪੋਸਟ ਮੈਟਿ੍ਰਕ ਸਕਾਲਰਸ਼ਿਪ ਲਈ ਆਨਲਾਈਨ ਅਪਲਾਈ ਕਰ ਸਕਣਗੇ: ਸਾਧੂ ਸਿੰਘ ਧਰਮਸੋਤ

ਵਿਦਿਆਰਥੀਆਂ ਕੋਲ 26 ਨਵੰਬਰ, 2020 ਤੋਂ 04 ਜਨਵਰੀ, 2021 ਤੱਕ ਆਨਲਾਈਨ ਅਪਲਾਈ ਕਰਨ ਦਾ ਮੌਕਾ

ਚੰਡੀਗੜ, 26 ਨਵੰਬਰ:

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਡਾ. ਬੀ.ਆਰ.ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਅਤੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਕੀਮਾਂ ਅਧੀਨ ਸੂੁਬੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ’ਚ ਸਿੱਖਿਆ ਹਾਸਲ ਕਰ ਰਹੇ ਐਸ.ਸੀ. ਅਤੇ ਬੀ.ਸੀ. ਵਰਗਾਂ ਨਾਲ ਸਬੰਧਤ ਵਿਦਿਆਰਥੀ ਅੱਜ ਤੋਂ ਸਕਾਲਰਸ਼ਿਪ ਲਈ ਆਨਲਾਈਨ ਅਪਲਾਈ ਕਰ ਸਕਣਗੇ।

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੇ ਯੋਗ ਐਸ.ਸੀ.\ਬੀ.ਸੀ. ਵਿਦਿਆਰਥੀ ਵਿਭਾਗ ਦੀ ਵੈਬਸਾਈਟ …. ’ਤੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ’ਤੇ 26 ਨਵੰਬਰ, 2020 ਤੋਂ 04 ਜਨਵਰੀ, 2021 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨਾਂ ਕਿਹਾ ਕਿ ਵਿਦਿਆਰਥੀ ਵੱਲੋਂ ਪੋਰਟਲ ’ਤੇ ਰਜਿਸਟਰ ਹੋਣ ਲਈ ਆਧਾਰ ਕਾਰਡ\ਨੰਬਰ ਹੋਣਾ ਜ਼ਰੂਰੀ ਹੈ। ਉਨਾਂ ਕਿਹਾ ਕਿ ਵਿਦਿਆਰਥੀ ਗ਼ਲਤ ਆਧਾਰ ਨੰਬਰ ਰਾਹੀਂ ਰਜਿਸਟਰ ਨਹੀਂ ਹੋ ਸਕੇਗਾ ਅਤੇ ਨਾ ਹੀ ਇੱਕ ਤੋਂ ਵੱਧ ਸੰਸਥਾਵਾਂ ਵਿੱਚ ਅਪਲਾਈ ਕਰ ਸਕੇਗਾ।

ਸ. ਧਰਮਸੋਤ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਆਨਲਾਈਨ ਅਪਲਾਈ ਕਰਨ ਤੋਂ ਪਹਿਲਾਂ ਪੋਰਟਲ ’ਤੇ ਰਜਿਸਟ੍ਰੇਸ਼ਨ ਲਈ ਨਿਰਧਾਰਤ ਅੰਡਰਟੇਕਿੰਗ ਸਮੇਤ ਫੋਟੋ, ਜਾਤੀ ਸਰਟੀਫਿਕੇਟ, ਤਹਿਸੀਲਦਾਰ ਵੱਲੋਂ ਜਾਰੀ ਆਮਦਨ ਸਰਟੀਫਿਕੇਟ ਅਪਲੋਡ ਕੀਤੇ ਜਾਣੇ ਲਾਜ਼ਮੀ ਹਨ। ਉਨਾਂ ਕਿਹਾ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਆਨਲਾਈ ਅਪਲਾਈ ਕਰਨ ਵਿੱਚ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਵਿਦਿਆਰਥੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਖੋਜ ਅਤੇ ਮੈਡੀਕਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗ ਦੇ ਨੋਡਲ ਅਫ਼ਸਰ, ਜਿਨਾਂ ਦੀ ਪੋਰਟਲ ਦੀ ਹੈਲਪ ਡੈਸਕ ’ਤੇ ਸੰਪਰਕ ਨੰਬਰ ਡਿਸਪਲੇਅ ਹ, ਨਾਲ ਸੰਪਰਕ ਕਰ ਸਕਦੇ ਹਨ।

ਸ. ਧਰਮਸੋਤ ਨੇ ਦੱਸਿਆ ਕਿ ਡਾ. ਬੀ.ਆਰ.ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਅਧੀਨ ਸੂਬੇ ਦੇ ਪ੍ਰਮਾਣਿਕ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀ, ਜਿਨਾਂ ਦੇ ਮਾਤਾ-ਪਿਤਾ\ਸਰਪ੍ਰਸਤਾਂ ਦੀ ਸਲਾਨਾ ਆਮਦਨ 4 ਲੱਖ ਰੁਪਏ ਤੋਂ ਘੱਟ ਹੋਵੇ, ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਪੰਜਾਬ ਅਤੇ ਚੰਡੀਗੜ ਵਿੱਚ ਉਚੇਰੀ ਸਿੱਖਿਆ ਲੈਣ ਲਈ ਸਕਾਲਰਸ਼ਿਪ ਲੈਣ ਦੇ ਯੋਗ ਹਨ।

ਮੰਤਰੀ ਨੇ ਦੱਸਿਆ ਕਿ ਪੋਸਟ ਮੈਟਿ੍ਰਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਕੀਮਾਂ ਅਧੀਨ ਪੰਜਾਬ ਦੇ ਪੱਛੜੀਆਂ ਸ਼ੇਣੀਆਂ ਦੇ ਵਿਦਿਆਰਥੀ, ਜਿਨਾਂ ਦੇ ਮਾਤਾ-ਪਿਤਾ\ਸਰਪ੍ਰਸਤਾਂ ਦੀ ਸਲਾਨਾ ਆਮਦਨ 1.50 ਲੱਖ ਰੁਪਏ ਤੋਂ ਘੱਟ ਹੋਵੇ, ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਭਾਰਤ ਵਿੱਚ ਉਚੇਰੀ ਸਿੱਖਿਆ ਲੈਣ ਲਈ ਸਕਾਲਰਸ਼ਿਪ ਲੈਣ ਦੇ ਯੋਗ ਹਨ।

Related Articles

LEAVE A REPLY

Please enter your comment!
Please enter your name here

Stay Connected

0FansLike
3,685FollowersFollow
0SubscribersSubscribe
- Advertisement -spot_img

Latest Articles