Saturday , July 4 2020
Breaking News

ਓ.ਪੀ. ਸੋਨੀ ਨੇ ਮੈਡੀਕਲ ਕਾਲਜ ਫ਼ਰੀਦਕੋਟ ਵਲੋਂ ਕੋਵਿਡ-19 ਤੋਂ ਪੀੜਤ ਮਰੀਜ਼ ਦਾ ਪਲਾਜ਼ਮਾ ਥੈਰੇਪੀ ਰਾਹੀਂ ਸਫਲਤਾ ਪੂਰਵਕ ਇਲਾਜ ਕਰਨ ਦੀ ਕੀਤੀ ਭਰਭੂਰ ਸ਼ਲਾਘਾ

ਓ.ਪੀ. ਸੋਨੀ ਨੇ ਮੈਡੀਕਲ ਕਾਲਜ ਫ਼ਰੀਦਕੋਟ ਵਲੋਂ ਕੋਵਿਡ-19 ਤੋਂ ਪੀੜਤ ਮਰੀਜ਼ ਦਾ ਪਲਾਜ਼ਮਾ ਥੈਰੇਪੀ ਰਾਹੀਂ ਸਫਲਤਾ ਪੂਰਵਕ ਇਲਾਜ ਕਰਨ ਦੀ ਕੀਤੀ ਭਰਭੂਰ ਸ਼ਲਾਘਾ
ਚੰਡੀਗੜ•, 26 ਜੂਨ :
ਕੋਵਿਡ-19 ਦੀ ਰੋਕਥਾਮ ਦੀ ਦਿਸ਼ਾ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਵੱਲੋਂ ਪਲਾਜ਼ਮਾ ਥੈਰੇਪੀ ਰਾਹੀਂ ਇਕ ਮਰੀਜ਼ ਨੂੰ ਠੀਕ ਕਰ ਕੇ ਘਰ ਭੇਜਣ ‘ਤੇ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਡਾਕਟਰ ਰਾਜ ਬਹਾਦਰ, ਪ੍ਰਿੰਸੀਪਲ ਡਾ. ਦੀਪਕ ਜੋਨ ਭੱਟੀ ਅਤੇ ਟੀਮ ਵਿੱਚ ਸ਼ਾਮਲ ਡਾ. ਰਵਿੰਦਰ ਗਰਗ (ਮੈਡੀਸਨ ਵਿਭਾਗ), ਡਾ. ਨੀਤੂ ਕੁੱਕਰ (ਬਲੱਡ ਟਰਾਂਸਫਿਊਜ਼ਨ ਵਿਭਾਗ), ਡਾ. ਨੀਰਜਾ ਜਿੰਦਲ (ਮਾਈਕਰੋਬਾਇਓਲੋਜੀ ਵਿਭਾਗ) ਅਤੇ ਡਾ. ਦਿਵਿਆ ਕਵਿਤਾ (ਕ੍ਰਿਟੀਕਲ ਕੇਅਰ ਵਿਭਾਗ) ਵਲੋਂ ਇਸ ਕਾਰਜ ਵਿੱਚ ਨਿਭਾਈ ਗਈ ਭੂਮਿਕਾ ਦੀ ਭਰਭੂਰ ਸ਼ਲਾਘਾ ਕੀਤੀ।
ਉਨ•ਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਡਾਕਟਰਾਂ ਦੀ ਟੀਮ ਵੱਲੋਂ ਕੋਵਿਡ-19 ਦੇ ਗੰਭੀਰ ਰੂਪ ਨਾਲ ਬਿਮਾਰ ਮਰੀਜ਼ ਨੂੰ ਇਹ ਥੈਰੇਪੀ 12 ਜੂਨ ਨੂੰ ਦਿੱਤੀ ਗਈ ਸੀ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਸੰਸਥਾ ਆਈ.ਸੀ.ਐਮ.ਆਰ. (ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ) ਅਧੀਨ ਨੈਸ਼ਨਲ ਕਲੀਨਿਕਲ ਟਰਾਇਲ ਦੇ ਹਿੱਸੇ ਵਜੋਂ ਇਸ ਥੈਰੇਪੀ ਦੀ ਸ਼ੁਰੂਆਤ ਕਰਨ ਵਾਲੀ ਦੇਸ਼ ਦੀ ਇਕ ਮੋਹਰੀ ਇੰਸਟੀਚਿਊ ਵਜੋਂ ਚੁਣੀ ਗਈ ਸੀ ।
ਇਸ ਥੈਰੇਪੀ ਨੂੰ ਕੋਵਿਡ-19 ਮਹਾਂਮਾਰੀ ਤੋਂ ਪੀੜਤ ਲੋਕਾਂ ਦੇ ਇਲਾਜ ਵਿੱਚ ਮੀਲ ਪੱਥਰ ਗਰਦਾਨਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਵਿੱਚ ਕੋਵਿਡ-19 ਦੇ ਇੱਕ ਮਰੀਜ਼ ਨੂੰ ਦਿੱਤੀ ਗਈ ਇਹ ਪਹਿਲੀ ਪਲਾਜ਼ਮਾ ਥੈਰੇਪੀ ਸੀ। ਉਨ•ਾਂ ਦੱਸਿਆ ਕਿ ਇਸ ਮੰਤਵ ਲਈ ਕੁਝ ਦਿਨ ਪਹਿਲਾਂ ਜੀ.ਜੀ.ਐਸ. ਮੈਡੀਕਲ ਕਾਲਜ ਫਰੀਦਕੋਟ ਵਿਖੇ ਕੋਵਿਡ ਤੋਂ ਸਿਹਤਯਾਬ ਹੋਏ ਮਰੀਜ਼ ਦਾ ਪਲਾਜ਼ਮਾ ਲੈ ਕੇ ਸਟੋਰ ਕੀਤਾ ਗਿਆ ਸੀ। ਸ੍ਰੀ ਸੋਨੀ ਨੇ ਕੋਵਿਡ-19 ਤੋਂ ਸਿਹਤਯਾਬ ਹੋਏ ਵੱਧ ਤੋਂ ਵੱਧ ਲੋਕਾਂ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।
ਉਨ•ਾਂ ਕਿਹਾ ਕਿ ਜੀ.ਜੀ.ਐਸ. ਮੈਡੀਕਲ ਕਾਲਜ ਫਰੀਦਕੋਟ ਦੀ ਇਸ ਪ੍ਰਾਪਤੀ ਨਾਲ ਪੰਜਾਬ ਸਰਕਾਰ ਕੋਵਿਡ 19 ਤੇ ਮਿਸ਼ਨ ਫਤਿਹ ਤਹਿਤ ਜਿੱਤ ਹਾਸਲ ਕਰਨ ਵਿਚ ਸਹਾਇਕ ਸਿੱਧ ਹੋਵੇਗੀ।
ਜੀ.ਜੀ.ਐਸ. ਮੈਡੀਕਲ ਕਾਲਜ ਤੇ ਹਸਪਤਾਲ ਦੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਪ੍ਰਿੰਸੀਪਲ ਸਕੱਤਰ, ਮੈਡੀਕਲ ਸਿੱਖਿਆ ਅਤੇ ਖੋਜ ਸ਼੍ਰੀ ਡੀ. ਕੇ. ਤਿਵਾੜੀ ਨੇ ਦੱਸਿਆ ਕਿ ਜੀ.ਐੱਮ.ਸੀ. ਅੰਮ੍ਰਿਤਸਰ ਵਿਖੇ ਵੀ ਦੋ ਕਰੋਨਾ ਤੋਂ ਪੀੜਤ ਮਰੀਜ਼ਾਂ ਨੂੰ ਪਲਾਜ਼ਮਾ ਥੈਰੇਪੀ ਦਿੱਤੀ ਗਈ ਹੈ, ਜੋ ਕਿ ਬਹੁਤ ਤੇਜ਼ੀ ਨਾਲ ਠੀਕ ਹੋ ਰਹੇ ਹਨ।

About admin

Check Also

ਪੰਜਾਬ ਦੇ ਮੁੱਖ ਮੰਤਰੀ ਨੇ ਅਗਲੇ ਹਫਤੇ ਤੋਂ ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕਰਨ ਲਈ ਹਰੀ ਝੰਡੀ ਦਿੱਤੀ

ਪੰਜਾਬ ਦੇ ਮੁੱਖ ਮੰਤਰੀ ਨੇ ਅਗਲੇ ਹਫਤੇ ਤੋਂ ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ …

Leave a Reply

Your email address will not be published. Required fields are marked *