Sunday , September 27 2020
Breaking News

ਕਰਫਿਊ ਦੋਰਾਨ ਕੋਰੋਨਾ ਵਾਇਰਸ ਤੋਂ ਬਚਣ ਲਈ ਪਿੰਡ ਰਾਜਪੁਰਾ ਦੇ ਲੋਕ ਆਏ ਅੱਗੇ -ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ—


— ਬਾਹਰੀ ਲੋਕਾਂ ਦੇ ਦਾਖਲੇ ‘ਤੇ ਲਗਾਈ ਰੋਕ —
ਭਵਾਨੀਗੜ, 25 ਮਾਰਚ (ਨਵੀਨ ਮਿੱਤਲ): ਕਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਭਰ ਵਿੱਚ ਕਰਫਿਊ ਲੱਗਾ ਹੋਇਆ ਹੈ। ਸਿਵਲ ਤੇ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ ਉੱਥੇ ਹੀ ਸਬ-ਡਵੀਜ਼ਨ ਭਵਾਨੀਗੜ ਦੇ ਪਿੰਡ ਰਾਜਪੁਰਾ ਦੇ ਸਮੂਹ ਨਿਵਾਸੀਆਂ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇਸਦੇ ਬਚਾਅ ਲਈ ਵਿਸ਼ੇਸ਼ ਉਪਰਾਲੇ ਕਰਦਿਆਂ ਬਾਹਰੋਂ ਆਉੰਣ ਵਾਲੇ ਕਿਸੇ ਵੀ ਵਿਅਕਤੀ ਦੇ ਪਿੰਡ ਵਿੱਚ ਦਾਖਲੇ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ।
ਇਸ ਸਬੰਧੀ ਰਾਜਪੁਰਾ ਯੂਥ ਵਿੰਗ ਦੇ ਪ੍ਰਧਾਨ ਤਲਵਿੰਦਰ ਸ਼ੇਰਗਿੱਲ,ਮਨਪ੍ਰੀਤ ਸਿੰਘ,ਰਜਿੰਦਰ ਬੰਟੀ,ਸੋਮਾ ਸਿੰਘ,ਸੋਨੀ ਸਿੰਘ,ਕੁਲਦੀਪ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਮਾਰੀ ਤੋਂ ਨਗਰ ਨਿਵਾਸੀਆਂ ਨੂੰ ਬਚਾਉਣ ਲਈ ਯੂਥ ਵਿੰਗ ਦੇ ਵਲੰਟੀਅਰਾਂ ਵੱਲੋਂ ਨਗਰ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੀਆਂ ਜਨਤਕ ਥਾਵਾਂ ਅਤੇ ਲੋਕਾਂ ਦੇ ਘਰਾਂ ਨੂੰ ਹਾਇਡਰੋਕਲੋਰਾਇਡ ਦਵਾਈ ਦੇ ਛਿੜਕਾਅ ਨਾਲ ਸੈਨੇਟਾਇਜ਼ ਕੀਤਾ ਗਿਆ ਉੱਥੇ ਹੀ ਕਰਫਿਊ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਦੇ ਮਕਸਦ ਨਾਲ ਪਿੰਡ ਰਾਜਪੁਰਾ ਵਿੱਚ ਦਾਖਲ ਹੋਣ ਵਾਲੇ ਨਾਲ ਲੱਗਦੇ ਪਿੰਡ ਫੁੰਮਣਵਾਲ ਲਿੰਕ ਰੋਡ ਸਮੇਤ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ ਦੇ ਰਸਤਿਆਂ ਨੂੰ ਬੈਰੀਕੇਟ ਲਗਾ ਕੇ ਨੌਜਵਾਨਾਂ ਵੱਲੋਂ ਦਿਨ ਰਾਤ ਪਹਿਰਾ ਦਿੰਦੇ ਹੋਏ ਪਿੰਡ ਤੋਂ ਬਾਹਰਲੇ ਕਿਸੇ ਵੀ ਵਿਅਕਤੀ ਨੂੰ ਪਿੰਡ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ ਤੇ ਲੋਕ ਵੀ ਉਨ੍ਹਾਂ ਨੂੰ ਭਰਪੂਰ ਸਹਿਯੋਗ ਦੇ ਰਹੇ ਹਨ। ਇਸਦੇ ਨਾਲ ਹੀ ਬਾਹਰੋਂ ਕਿਸੇ ਜਰੂਰੀ ਕੰਮਕਾਰ ਤੋਂ ਵਾਪਸ ਅਾਉਣ ਵਾਲੇ ਪਿੰਡ ਵਾਸੀਆਂ ਦੇ ਦੋਵੇਂ ਅੈੰਟਰੀ ਗੇਟਾਂ ‘ਤੇ ਹੱਥ ਸਾਬਣ ਜਾ ਸੈਨੇਟਾਇਜ਼ਰ ਨਾਲ ਸਾਫ ਕਰਵਾਕੇ ਦਾਖਲ ਹੋਣ ਦਿੱਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਬੇਨਤੀ ‘ਤੇ ਪਿੰਡ ਦੀ ਗੁਰਦੁਆਰਾ ਕਮੇਟੀ ਵੱਲੋਂ ਗੁਰੂਘਰ ਵਿਖੇ ਅਗਲੇ ਕੁੱਝ ਦਿਨਾਂ ਲਈ ਆਉਂਣ ਵਾਲੇ ਸਰਧਾਲੂਆ ‘ਤੇ ਰੋਕ ਲਗਾ ਦਿੱਤੀ ਗਈ ਤੇ ਨਾਲ ਹੀ ਉਨ੍ਹਾਂ ਵੱਲੋਂ ਹੋਰਨਾਂ ਪਿੰਡਾਂ ਨੂੰ ਵੀ ਕੋਰੋਨਾ ਵਾਇਰਸ ਦੀ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਅਜਿਹੇ ਉਪਰਾਲੇ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕਰਮਜੀਤ ਸਿੰਘ,ਗੁਰਪਿਆਰ ਸਿੰਘ ਤੇ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ।

About admin

Check Also

ਕੋਵਿਡ-19 ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਅਤੇ ਆੜਤੀਆਂ ਦੀ ਸਹੂਲਤ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ-ਲਾਲ ਸਿੰਘ

ਕੋਵਿਡ-19 ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਅਤੇ ਆੜਤੀਆਂ ਦੀ ਸਹੂਲਤ …

Leave a Reply

Your email address will not be published. Required fields are marked *

%d bloggers like this: