Wednesday , September 30 2020
Breaking News

ਕਰੋਨਾ ਵਾਇਰਸ ਦੇ ਵਧ ਰਹੇ ਖ਼ਤਰੇ ਦਾ ਪਤਾ ਲਗਾਉਣ ਲਈ ਰਾਜਾ ਸਾਂਸੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਥਰਮਲ ਸੈਂਸਰ ਲਗਾਏ : ਬਲਬੀਰ ਸਿੰਘ ਸਿੱਧੂ

ਕਰੋਨਾ ਵਾਇਰਸ ਦੇ ਵਧ ਰਹੇ ਖ਼ਤਰੇ ਦਾ ਪਤਾ ਲਗਾਉਣ ਲਈ ਰਾਜਾ ਸਾਂਸੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਥਰਮਲ ਸੈਂਸਰ ਲਗਾਏ : ਬਲਬੀਰ ਸਿੰਘ ਸਿੱਧੂ
ਚੰਡੀਗੜ•, 27 ਜਨਵਰੀ :
ਕਰੋਨਾ ਵਾਇਰਸ ਦੇ ਵੱਧ ਰਹੇ ਖ਼ਤਰੇ ਦਾ ਪਤਾ ਲਗਾਉਣ ਲਈ ਰਾਜਾ ਸਾਂਸੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਥਰਮਲ ਸੈਂਸਰ ਲਗਾਏ ਗਏ ਹਨ ਜਿੱਥੇ ਅੱਜ ਯਾਤਰੀਆਂ ਦੀ ਸਕਰੀਨਿੰਗ ਸ਼ੁਰੂ ਕਰ ਦਿੱਤੀ ਗਈ ਹੈ। ਸੂਬੇ ਵਿੱਚ ਹੁਣ ਤੱਕ ਇਸ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਅੰਤਰਰਾਸ਼ਟਰੀ ਹਵਾਈ ਅੱਡਾ ਮੁਹਾਲੀ ਵਿਖੇ ਵੀ ਕੱਲ• ਤੋਂ ਯਾਤਰੀਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ। ਉਕਤ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇੱਕ ਪ੍ਰੈਸ ਬਿਆਨ ਵਿੱਚ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱÎਸਿਆ ਕਿ ਕੋਰੋਨਾ ਵਾਇਰਸ ਲਈ ਜਾਰੀ ਅਲਰਟ ਦੇ ਮੱਦੇਨਜ਼ਰ ਰਾਜਾ ਸਾਂਸੀ ਹਵਾਈ ਅੱਡੇ ਵਿਖੇ ਥਰਮਲ ਸੈਂਸਰ ਦੀ ਮੱਦਦ ਨਾਲ ਅੱਜ ਯਾਤਰੀਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ•ਾਂ ਦੱਸਿਆ ਕਿ ਥਰਮਲ ਸਕੈਨਿੰਗ ਨਾਲ ਬੁਖਾਰ ਤੋਂ ਪ੍ਰਭਾਵਿਤ ਕਿਸੇ ਵੀ ਵਿਅਕਤੀ ਦਾ ਪਤਾ ਲਗਾਇਆ ਜਾਵੇਗਾ ਅਤੇ ਡਾਕਟਰਾਂ ਦੀ ਟੀਮ ਦੁਆਰਾ ਅਗਲੇਰੀ ਜਾਂਚ ਲਈ ਹੈਲਥ ਕਾਉਂਟਰ ‘ਤੇ ਲਿਜਾਇਆ ਜਾਵੇਗਾ। ਉਨ•ਾਂ ਦੱਸਿਆ ਕਿ ਮੋਹਾਲੀ ਹਵਾਈ ਅੱਡੇ ਵਿਖੇ ਵੀ ਥਰਮਲ ਸਕੈਨਿੰਗ ਜ਼ਰੀਏ ਯਾਤਰੀਆਂ ਦੀ ਜਾਂਚ ਕੱਲ• ਤੋਂ ਸ਼ੁਰੂ ਹੋ ਜਾਵੇਗੀ। ਸਿਹਤ ਵਿਭਾਗ, ਪੰਜਾਬ ਨੇ ਸੂਬੇ ਦੇ ਅੰਮ੍ਰਿਤਸਰ ਅਤੇ ਮੁਹਾਲੀ ਦੋਵੇਂ ਹਵਾਈ ਅੱਡਿਆਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਉਹ ਚੀਨ ਅਤੇ ਹੋਰ ਦੇਸ਼ਾਂ ਜਿੱਥੋਂ ਕਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ, ਦੀ ਯਾਤਰਾ ਬਾਰੇ ਸਵੈ-ਘੋਸ਼ਣਾ ਸਬੰਧੀ ਅੰਤਰ-ਰਾਸ਼ਟਰੀ ਹਵਾਈ ਉਡਾਣਾਂ ਦੇ ਯਾਤਰੀਆਂ ਲਈ ਐਡਵਾਇਜ਼ਰੀ ਲਗਾਉਣ।
ਸਿਹਤ ਮੰਤਰੀ ਨੇ ਅੱਜ ਲੌਜਿਸਟਿਕਸ, ਆਈਸੋਲੇਸ਼ਨ ਵਾਰਡਾਂ ਅਤੇ ਵੈਂਟੀਲੇਟਰਾਂ ਸਬੰਧੀ ਸਾਰੇ ਜ਼ਿਲਿ•ਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਡਰਨ ਦੀ ਲੋੜ ਨਹੀਂ ਹੈ ਕਿਉਂਕਿ ਸੂਬੇ ਵਿਚ ਕੋਰੋਨਾ ਵਾਇਰਸ ਦਾ ਕੋਈ ਪੁਖਤਾ ਮਾਮਲਾ ਸਾਹਮਣੇ ਨਹੀਂ ਆਇਆ। ਉਨ•ਾਂ ਕਿਹਾ ਕਿ ਕੇਵਲ 4 ਵਿਅਕਤੀਆਂ (3 ਅੰਮ੍ਰਿਤਸਰ, 1 ਮੁਹਾਲੀ) ਵੱਲੋਂ ਚੀਨ ਦੀ ਯਾਤਰਾ ਕੀਤੀ ਗਈ ਅਤੇ ਸਿਹਤ ਵਿਭਾਗ ਨੇ ਇਨ•ਾਂ ਯਾਤਰੀਆਂ ਦੀ ਜਾਂਚ ਉੋਪਰੰਤ ਪਾਇਆ ਹੈ ਕਿ ਕਿਸੇ ਵਿੱਚ ਵੀ ਬਿਮਾਰੀ ਦੇ ਲੱਛਣ ਨਹੀਂ ਹਨ ਅਤੇ ਇਨ•ਾਂ ‘ਤੇ ਬਾਰੀਕੀ ਨਾਲ ਨਿਗਰਾਨੀ ਵੀ ਰੱਖੀ ਜਾ ਰਹੀ ਹੈ। ਉਹਨਾਂ ਇਹ ਵੀ ਕਿਹਾ ਕਿ ਜੇ ਕਿਸੇ ਵੀ ਵਿਅਕਤੀ ਨੇ ਪਿਛਲੇ 28 ਦਿਨਾਂ ਦੌਰਾਨ ਚੀਨ ਦੀ ਯਾਤਰਾ ਕੀਤੀ ਹੈ ਤਾਂ ਉਹ ਸਬੰਧਤ ਜ਼ਿਲ•ਾ ਹਸਪਤਾਲ ਵਿੱਚ ਰਿਪੋਰਟ ਕਰੇ ਜਾਂ ਹੋਰ ਸਹਾਇਤਾ ਲੈਣ ਲਈ 104 ਹੈਲਪਲਾਈਨ ਨੰਬਰ ਨੂੰ ਸੂਚਿਤ ਕਰ ਸਕਦਾ ਹੈ।
ਸ. ਸਿੱਧੂ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸਥਿਤੀ ਤੋਂ ਪੂਰੀ ਤਰ•ਾਂ ਜਾਣੂ ਹੈ ਅਤੇ ਇਸ ਬਿਮਾਰੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਢੁੱਕਵੇਂ ਪ੍ਰਬੰਧ ਕਰ ਲਏ ਗਏ ਹਨ। ਸੂਬੇ ਅਤੇ ਜ਼ਿਲ•ਾ ਸੈੱਲਾਂ ਨੂੰ ਸ਼ੁਰੂਆਤੀ ਪ੍ਰਤੀਕ੍ਰਿਆ ਲਈ ਕਿਰਿਆਸ਼ੀਲ ਕੀਤਾ ਗਿਆ ਹੈ। ਅਧਿਕਾਰੀਆਂ ਵੱਲੋਂ ਰੋਜ਼ਾਨਾ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਢੁੱਕਵੀਂ ਕਾਰਵਾਈ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਇਸ ਸਬੰਧੀ ਹੈਲਪਲਾਈਨ ਨੰਬਰ “104” ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ•ਾਂ ਅਪੀਲ ਕੀਤੀ ਕਿ ਕੋਈ ਵੀ ਨਾਗਰਿਕ ਕੋਰੋਨਾ ਵਾਇਰਸ ਬਿਮਾਰੀ ਨਾਲ ਸਬੰਧਤ ਕੋਈ ਜਾਣਕਾਰੀ ਪ੍ਰਾਪਤ ਕਰਨ ਲਈ ਇਸ ਨੰਬਰ ‘ਤੇ 24 ਘੰਟੇ ਸੰਪਰਕ ਕਰ ਸਕਦਾ ਹੈ।
————

About admin

Check Also

ਘਰੇਲੂ ਇਕਾਂਤਵਾਸ ਵਿੱਚ ਤਕਰੀਬਨ 47,502 ਮਰੀਜ਼ ਸਿਹਤਯਾਬ ਹੋਏ: ਬਲਬੀਰ ਸਿੱਧੂ

ਘਰੇਲੂ ਇਕਾਂਤਵਾਸ ਵਿੱਚ ਤਕਰੀਬਨ 47,502 ਮਰੀਜ਼ ਸਿਹਤਯਾਬ ਹੋਏ: ਬਲਬੀਰ ਸਿੱਧੂ ਸੂਬੇ ਵਿੱਚ ਮਰੀਜ਼ਾਂ ਦੇ ਠੀਕ …

Leave a Reply

Your email address will not be published. Required fields are marked *

%d bloggers like this: