Subscribe Now

* You will receive the latest news and updates on your favorite celebrities!

Trending News

Blog Post

ਕੇਂਦਰ ਸਰਕਾਰ ਵੱਲੋਂ ਪਾਸ ਨਵੇਂ ਕਾਨੂੰਨ ਦੇਸ਼ ਵਿੱਚ ਭੁੱਖਮਰੀ ਦੇ ਹਾਲਾਤ ਪੈਦਾ ਕਰਨਗੇ: ਸਚਿਨ ਸ਼ਰਮਾ
Lifestyle

ਕੇਂਦਰ ਸਰਕਾਰ ਵੱਲੋਂ ਪਾਸ ਨਵੇਂ ਕਾਨੂੰਨ ਦੇਸ਼ ਵਿੱਚ ਭੁੱਖਮਰੀ ਦੇ ਹਾਲਾਤ ਪੈਦਾ ਕਰਨਗੇ: ਸਚਿਨ ਸ਼ਰਮਾ 

ਕੇਂਦਰ ਸਰਕਾਰ ਵੱਲੋਂ ਪਾਸ ਨਵੇਂ ਕਾਨੂੰਨ ਦੇਸ਼ ਵਿੱਚ ਭੁੱਖਮਰੀ ਦੇ ਹਾਲਾਤ ਪੈਦਾ ਕਰਨਗੇ: ਸਚਿਨ ਸ਼ਰਮਾ

ਚੰਡੀਗੜ, 15 ਦਸੰਬਰ:

ਭਾਰਤ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ਹੇਠ ਪਾਸ ਕੀਤੇ ਗਏ ਤਿੰਨ ਨਵੇਂ ਕਾਨੂੰਨ ਦੇਸ਼ ਵਿੱਚ ਭੁੱਖਮਰੀ ਦੇ ਹਾਲਾਤ ਪੈਦਾ ਕਰਨਗੇ। ਉਕਤ ਪ੍ਰਗਟਾਵਾ ਪੰਜਾਬ ਰਾਜ ਗਊ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਵੱਲੋਂ ਕੀਤਾ ਗਿਆ।

ਸ੍ਰੀ ਸ਼ਰਮਾ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀ ਮਿਹਨਤ ਸਦਕਾ ਹੀ ਅਨਾਜ ਦੇ ਮਾਮਲੇ ਵਿੱਚ ਦੇਸ਼ ਆਤਮ-ਨਿਰਭਰ ਬਣਿਆ ਸੀ ਅਤੇ ਇਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਵਡਮੁੱਲਾ ਯੋਗਦਾਨ ਰਿਹਾ ਹੈ। ਉਨਾਂ ਕਿਹਾ ਕਿ ਜਦੋਂ ਹੁਣ ਦੇਸ਼ ਵਿੱਚੋਂ ਭੁੱਖਮਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਬਹੁਤ ਘਟ ਗਈ ਹੈ ਤਾਂ ਭਾਰਤ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ਹੇਠ ਨਵੇਂ ਪਾਸ ਕੀਤੇ ਬਿੱਲਾਂ ਨਾਲ ਦੇਸ਼ ਵਿੱਚ ਭੁੱਖਮਰੀ ਮੁੜ ਪੈਰ ਪਸਾਰ ਲਵੇਗੀ।

ਉਨਾਂ ਕਿਹਾ ਕਿ ਕੋਵਿਡ ਦੇ ਮੱਦੇਨਜ਼ਰ ਦੇਸ਼ ਵਿੱਚ ਲਾਗੂ ਤਾਲਾਬੰਦੀ ਦੌਰਾਨ ਜਦੋਂ ਸਾਰੇ ਉਦਯੋਗਿਕ ਸੈਕਟਰ ਘਾਟੇ ਵਿੱਚ ਚਲੇ ਗਏ ਸਨ ਤਾਂ ਖੇਤੀ ਸੈਕਟਰ ਨੇ ਹੀ ਦੇਸ਼ ਦੀ ਜੀ.ਡੀ.ਪੀ. ਨੂੰ ਜ਼ਮੀਨ ’ਤੇ ਡਿੱਗਣ ਤੋਂ ਬਚਾ ਕੇ ਰੱਖਿਆ।

ਉਨਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਉਨਾਂ ਨੂੰ ਕੰਧ ’ਤੇ ਲਿਖਿਆ ਪੜ ਲੈਣਾ ਚਾਹੀਦਾ ਹੈ ਕਿਉਂ ਕਿ ਇਨਾਂ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਦਾ ਹਰ ਬਾਸ਼ਿੰਦਾ ਕੇਂਦਰ ਸਰਕਾਰ ਦੇ ਵਿਰੁੱਧ ਖੜਾ ਹੈ ਜਿਸ ਦੀ ਉਦਾਹਰਨ ਕਿਸਾਨਾਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਦੇਸ਼ ਦੇ ਸਾਰੇ ਸੂਬਿਆਂ ਵਿੱਚ ਮਿਲੇ ਭਰਵੇਂ ਹੁੰਗਾਰੇ ਤੋਂ ਮਿਲਦੀ ਹੈ।ਸ੍ਰੀ ਸ਼ਰਮਾ ਨੇ ਕਿਹਾ ਕਿ ਜਿੱਥੇ ਕਿਸਾਨ ਦੇਸ਼ ਲਈ ਅਨਾਜ ਪੈਦਾ ਕਰਦਾ ਹੈ, ਉੱਥੇ ਉਸ ਦਾ ਬੇਟਾ ਦੇਸ਼ ਦੀ ਰਾਖੀ ਲਈ ਸਰਹੱਦਾਂ ’ਤੇ ਤੈਨਾਤ ਹੈ। ਉਨਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਕੁਝ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਪੂਰਤੀ ਲਈ ਦੇਸ਼ ਦੇ ਲੋਕਾਂ ਨੇ ਨਹੀਂ ਚੁਣਿਆ।

—————–

Related posts

Leave a Reply

Required fields are marked *