4.5 C
New York
Sunday, January 29, 2023

Buy now

spot_img

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਨੇ ਮਿਉਸਪਲ ਚੋਣਾਂ ਸ਼ਾਂਤਮਈ ਹੋਣ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ’ਚ ਭਰੋਸਾ ਜ਼ਾਹਰ ਕਰਨ ਲਈ ਲੋਕਾਂ ਦਾ ਧੰਨਵਾਦ ਕੀਤਾ

ਕੈਬਨਿਟ ਮਤਾ
ਮੁੱਖ ਮੰਤਰੀ ਦਫਤਰ, ਪੰਜਾਬ
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਨੇ ਮਿਉਸਪਲ ਚੋਣਾਂ ਸ਼ਾਂਤਮਈ ਹੋਣ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ’ਚ ਭਰੋਸਾ ਜ਼ਾਹਰ ਕਰਨ ਲਈ ਲੋਕਾਂ ਦਾ ਧੰਨਵਾਦ ਕੀਤਾ
ਚੰਡੀਗੜ, 19 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਹਾਲ ਹੀ ਵਿੱਚ ਹੋਈਆਂ ਮਿਉਸਪਲ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਜ਼ਬਰਦਸਤ ਫਤਵਾ ਦੇਣ ਅਤੇ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਕਿਸਾਨ ਪੱਖੀ ਨੀਤੀਆਂ ਵਿੱਚ ਭਰੋਸਾ ਜ਼ਾਹਰ ਕਰਨ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕੀਤਾ।
ਸਥਾਨਕ ਸਰਕਾਰਾਂ ਦੀਆਂ ਚੋਣਾਂ ਅਮਨ-ਅਮਾਨ ਨਾਲ ਯਕੀਨੀ ਬਣਾਉਣ ਲਈ ਵੋਟਰਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਮੁੱਖ ਮੰਤਰੀ ਅਤੇ ਉਨਾਂ ਦੇ ਵਜ਼ਾਰਤੀ ਸਾਥੀਆਂ ਨੇ ਕੈਬਨਿਟ ਮੀਟਿੰਗ ਵਿੱਚ ਸੂਬੇ ਅਤੇ ਇਥੋਂ ਦੇ ਲੋਕਾਂ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮਤਾ ਪਾਸ ਕੀਤਾ।
ਮੁੱਖ ਮੰਤਰੀ ਨੇ ਸਾਰੇ ਮੰਤਰੀਆਂ ਦਾ ਵੀ ਧੰਨਵਾਦ ਕੀਤਾ ਜਿਨਾਂ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਸੁਨੀਲ ਜਾਖੜ ਦੀ ਅਗਵਾਈ ਵਿੱਚ ਸਬੰਧਤ ਜ਼ਿਲਿਆਂ ਅਤੇ ਹਲਕਿਆਂ ਵਿੱਚ ਪਾਰਟੀ ਲਈ ਚੋਣ ਪ੍ਰਚਾਰ ਕੀਤਾ। ਉਨਾਂ ਕਾਂਗਰਸੀ ਵਿਧਾਇਕਾਂ, ਜ਼ਿਲਾ ਪ੍ਰਧਾਨਾਂ, ਹੋਰ ਮੈਂਬਰਾਂ ਅਤੇ ਵਰਕਰਾਂ ਦੀ ਸਖਤ ਮਿਹਨਤ ਦਾ ਵੀ ਉਚੇਚਾ ਜ਼ਿਕਰ ਕੀਤਾ ਜਿਨਾਂ ਸਦਕਾ ਪਾਰਟੀ ਦੀ ਬੇਮਿਸਾਲ ਜਿੱਤ ਸੰਭਵ ਹੋਈ।
ਮੰਤਰੀ ਮੰਡਲ ਨੇ ਕਿਹਾ ਕਿ ਇਹ ਜਿੱਤ ਜੋ ਲੋਕਾਂ ਦੇ ਸੂਬਾ ਸਰਕਾਰ ਅਤੇ ਉਸ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਤੇ ਭਰੋਸੇ ਨੂੰ ਜਤਾਉਦੀ ਹੈ, ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵਾਂ ਜੋਸ਼ ਭਰਿਆ ਹੈ ਅਤੇ ਵਿਧਾਨ ਸਭਾ ਚੋਣਾਂ, ਜਿਸ ਵਿੱਚ ਇਕ ਸਾਲ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ, ਤੋਂ ਪਹਿਲਾਂ ਵੋਟਰਾਂ ਦੇ ਮੂਡ ਦਾ ਪ੍ਰਗਟਾਵਾ ਕੀਤਾ ਹੈ।

Related Articles

LEAVE A REPLY

Please enter your comment!
Please enter your name here

Stay Connected

0FansLike
3,685FollowersFollow
0SubscribersSubscribe
- Advertisement -spot_img

Latest Articles